ਨਵੀਨ ਪਟਨਾਇਕ ਨੇ ਕੀਤੀ 12ਵੀਂ ਬੋਰਡ ਦੀਆਂ ਪ੍ਰੀਖਿਆਵਾਂ ਰੱਦ

ਕਿਹਾ, ਵਿਦਿਆਰਥੀਆਂ ਦੀ ਸਿਹਤ ਸੁਰੱਖਿਆ ਪ੍ਰੀਖਿਆ ਤੋਂ ਵੱਧ ਮਹੱਤਵਪੂਰਨ

ਭੁਵਨੇਸ਼ਵਰ। ਓਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਅੱਜ ਉੱਚ ਮਾਧਮਿਅਕ ਸਿੱਖਿਆ ਪ੍ਰੀਸ਼ਦ (ਸੀਐਚਐਸਈ) ਵੱਲੋਂ ਇਸ ਸਾਲ ਹੋਣ ਵਾਲੀਆਂ 12ਵੀਂ ਦੀਆਂ ਪ੍ਰੀਖਿਆਵਾਂ ਨੂੰ ਰੱਦ ਕਰਨ ਦਾ ਐਲਾਨ ਕੀਤਾ ਹੈ।

ਸੂਬੇ ’ਚ ਕੋਰੋਨਾ ਵਾਇਰਸ (ਕੋਵਿਡ-19) ਮਹਾਂਮਾਰੀ ਦੇ ਮੱਦੇਨਜ਼ਰ ਬੋਰਡ ਦੀਆਂ ਪ੍ਰੀਖਿਆਵਾਂ ਨੂੰ ਰੱਦ ਕਰਨ ਦਾ ਫੈਸਲਾ ਲਿਆ ਗਿਆ ਹੈ ਸ੍ਰੀ ਪਟਨਾਇਕ ਨੇ ਕਿਹਾ ਵਿਦਿਆਰਥੀਆਂ, ਮਾਪਿਆਂ ਤੇ ਅਧਿਆਪਕਾਂ ਦੀ ਸਿਹਤ ਸੁਰੱਖਿਆ ਨੂੰ ਧਿਆਨ ’ਚ ਰੱਖਦਿਆਂ 12ਵੀਂ ਦੀਆਂ ਪ੍ਰੀਖਿਆਵਾਂ ਨੂੰ ਰੱਦ ਕਰਨ ਦਾ ਫੈਸਲਾ ਲਿਆ ਗਿਆ ਹੈ ।


ਮੁੱਖ ਮੰਤਰੀ ਨੇ ਕਿਹਾ ਕਿ ਵਿਦਿਆਰਥੀਆਂ ਦਾ ਜੀਵਨ ਹੋਰ ਸਾਰੀਆਂ ਚੀਜ਼ਾਂ ਤੋਂ ਜ਼ਿਆਦਾ ਮਹੱਤਵਪੂਰਨ ਹੈ ਉਨ੍ਹਾਂ ਕਿਹਾ ਕਿ ਜੇਕਰ ਜੀਵਨ ਸੁਰੱਖਿਅਤ ਰਿਹਾ ਤਾਂ ਅੱਗੇ ਬਹੁਤ ਸਾਰੇ ਮੌਕੇ ਮਿਲਣਗੇ ਤੇ ਸਮਾਜ ਤੇ ਸੱਭਿਅਤਾ ਅੱਗੇ ਵਧ ਸਕਦੀ ਹੈ ਉਨ੍ਹਾਂ ਕਿਹਾ ਕਿ ਵਿਦਿਆਰਥੀ ਸਾਡੇ ਦਾ ਭਵਿੱਖ ਹਨ ਤੇ ਸਾਡੇ ਵਿਦਿਆਰਥੀਆਂ ਦੀ ਸਿਹਤ ਸੁਰੱਖਿਆ ਪ੍ਰੀਖਿਆ ਤੋਂ ਵੱਧ ਮਹੱਤਵਪੂਰਨ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।