ਨਵਜੌਤ ਕੌਰ ਸਿੱਧੂ ਨੂੰ ਹਟਾ ਕੇ ਜੈਇੰਦਰ ਕੌਰ ਨੂੰ ਜਾਟ ਮਹਾਂ ਸਭਾ ਮਹਿਲਾ ਵਿੰਗ ਦਾ ਪ੍ਰਧਾਨ ਬਣਾਇਆ

jainder kaur

ਨਵਜੌਤ ਕੌਰ ਸਿੱਧੂ ਨੂੰ ਹਟਾ ਕੇ ਜੈਇੰਦਰ ਕੌਰ ਨੂੰ ਜਾਟ ਮਹਾਂ ਸਭਾ ਮਹਿਲਾ ਵਿੰਗ ਦਾ ਪ੍ਰਧਾਨ ਬਣਾਇਆ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਚੋਣ ਨਤੀਜਿਆਂ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੂੰ ਵੱਡਾ ਝਟਕਾ ਲੱਗਿਆ ਹੈ। ਉਨਾਂ ਦੀ ਪਤਨੀ ਨਵਜੋਤ ਕੌਰ ਸਿੱਧੂ ਨੂੰ ਪੰਜਾਬ ਜਾਟ ਮਹਾਂ ਸਭਾ ਦੀ ਮਹਿਲਾ ਵਿੰਗ ਦੀ ਪ੍ਰਧਾਨਗੀ ਤੋਂ ਹਟਾ ਦਿੱਤਾ ਹੈ। ਉਨਾਂ ਦੀ ਜਗ੍ਹਾ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਬੇਟੀ ਜੈ ਇੰਦਰ ਕੌਰ ਨੂੰ ਪੰਜਾਬ ਮਹਾਂ ਜਾਟ ਸਭਾ ਦੀ ਮਹਿਲਾ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

ਇਸ ਮੌਕੇ ਜੈਇੰਦਰ ਕੌਰ ਨੇ ਕਿਹਾ ਕਿ ਉਹ ਸੰਸਥਾ ਨੂੰ ਨਵੀਂਆਂ ਉਚਾਈਆਂ ’ਤੇ ਲੈ ਕੇ ਜਾਣਗੇ ਤੇ ਉਨ੍ਹਾਂ ਦੇ ਸਮਾਜ ਦੀ ਉਨਤੀ ਲਈ ਹੋਰ ਕੰਮ ਕਰਨਗੇ। ਜਿਕਰਯੋਗ ਹੈ ਕਿ ਚੋਣ ਨਤੀਜਿਆਂ ਤੋਂ ਪਹਿਲਾਂ ਕਾਂਗਰਸ ਲਈ ਵੀ ਇਹ ਇੱਕ ਵੱਡਾ ਝਟਕਾ ਹੈ ਕਿਉਂਕਿ ਮੌਜ਼ੂਦਾ ਸਰਕਾਰ ’ਚ ਸਿੱਧੂ ਪੰਜਾਬ ਕਾਂਗਰਸ ਦੇ ਪ੍ਰਧਾਨ ਹਨ ਤੇ ਚੋਣਾਂ ’ਚ ਆਪਣੇ ਬੜਬੋਲੇ ਸੁਭਾਅ ਕਾਰਨ ਸਿੱਧੂ ਨੂੰ ਕਈ ਵਾਰ ਕਾਂਗਰਸ ਹਾਈ ਕਮਾਂਡ ਨੇ ਝਾੜ ਵੀ ਪਾਈ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ