ਨਵਜੋਤ ਸਿੱਧੂ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਜਾਣ : ਭਗਵੰਤ ਮਾਨ

Navjot Sidhu, Aam Aadmi Party, Bhagwant Mann

ਚੰਡੀਗੜ੍ਹ (ਸੱਚ ਕਹੂੰ ਨਿਊਜ਼) ਲੋਕ ਸਭਾ ਚੋਣਾਂ ਦਾ ਕੰਮ ਨਿੱਬੜਨ ਮਗਰੋਂ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦਾ ਵਿਵਾਦ ਮੁੜ ਸੁਰਖ਼ੀਆਂ ਵਿੱਚ ਆ ਗਿਆ ਹੈ ਇਸ ਬਾਰੇ ਸੰਗਰੂਰ ਤੋਂ ਮੁੜ ਸੰਸਦ ਮੈਂਬਰ ਚੁਣੇ ਗਏ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਉਨ੍ਹਾਂ ਨੂੰ ਖ਼ਾਸ ਪੇਸ਼ਕਸ਼ ਕੀਤੀ ਹੈ ਯਾਦ ਰਹੇ ਮਾਨ ਤੋਂ ਪਹਿਲਾਂ ਪੰਜਾਬ ਏਕਤਾ ਪਾਰਟੀ ਦੇ ਸੁਖਪਾਲ ਖਹਿਰਾ ਵੀ ਸਿੱਧੂ ਨੂੰ ਉਨ੍ਹਾਂ ਦੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਸੱਦਾ ਦੇ ਚੁੱਕੇ ਹਨ

ਭਗਵੰਤ ਮਾਨ ਨੇ ਕਾਂਗਰਸ ਤੇ ਨਵਜੋਤ ਸਿੰਘ ਸਿੱਧੂ ਦੇ ਕਲੇਸ਼ ਸਬੰਧੀ ਕਿਹਾ ਕਿ ਜੇ ਸਿੱਧੂ ਆਮ ਆਦਮੀ ਬਣ ਕੇ, ਬਗੈਰ ਕਿਸੇ ਸ਼ਰਤ ਤੇ ਅਹੁਦੇ ਦੀ ਮੰਗ ਨਾਲ ਪਾਰਟੀ ਵਿੱਚ ਆਉਣਾ ਚਾਹੁਣ ਤਾਂ ਉਹ ਪਾਰਟੀ ਵਿੱਚ ਆ ਸਕਦੇ ਹਨ ਉਨ੍ਹਾਂ ਕਿਹਾ ਕਿ ਸਾਨੂੰ ਆਮ ਆਦਮੀਆਂ ਦੀ ਸਖ਼ਤ ਲੋੜ ਹੈ

ਜ਼ਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਤੇ ਕਾਂਗਰਸ ਵਿਚਾਲੇ ਕੁਝ ਠੀਕ ਨਹੀਂ ਚੱਲ ਰਿਹਾ ਸਿੱਧੂ ਦੇ ਵਿਵਾਦਿਤ ਬਿਆਨ ਕਰਕੇ ਪੰਜਾਬ ਕੈਬਨਿਟ ਦੇ ਜ਼ਿਆਦਾਤਰ ਵਜ਼ੀਰ ਸਿੱਧੂ ਦੇ ਖ਼ਿਲਾਫ਼ ਹੋ ਗਏ ਹਨ
ਕਿਹਾ ਜਾ ਰਿਹਾ ਹੈ ਕਿ ਜਲਦ ਪਾਰਟੀ ਨਵਜੋਤ ਸਿੰਘ ਸਿੱਧੂ ਖ਼ਿਲਾਫ਼ ਵੱਡੀ ਕਾਰਵਾਈ ਦਾ ਫੈਸਲਾ ਕਰ ਸਕਦੀ ਹੈ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।