30 ਦਿਨਾਂ ਦਾ ਸਟਾਕ ਨਾ ਰੱਖਣ ਵਾਲੇ ਥਰਮਪਲ ਪਲਾਟਾਂ ’ਤੇ ਕਰੋ ਕਾਰਵਾਈ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕੋਲੇ ਦੀ ਕਮੀ ਕਾਰਨ ਸੂਬੇ ’ਚ ਪੈਦਾ ਹੋਏ ਬਿਜਲੀ ਸੰਕਟ ਸਬੰਧੀ ਆਪਣੀ ਹੀ ਸਰਕਾਰ ਨੂੰ ਸਲਾਹ ਦਿੱਤੀ ਉਨ੍ਹਾਂ ਕਿਹਾ ਕਿ ਪੰਜਾਬ ਨੂੰ ਪਛਤਾਉਣ ਦੀ ਥਾਂ ਤਿਆਰੀ ਕਰਨ ਦੀ ਜ਼ਰੂਰਤ ਹੈ। ਤੈਅ ਹਦਾਇਤਾਂ ਅਨੁਸਾਰ 30 ਦਿਨ ਦਾ ਕੋਲਾ ਸਟਾਕ ਨਾ ਰੱਖਣ ਵਾਲੇ ਨਿੱਜੀ ਥਰਮਲ ਪਲਾਂਟਾਂ ਨੇ ਘਰੇਲੂ ਖਪਤਕਾਰਾਂ ਨੂੰ ਪ੍ਰੇਸ਼ਾਨ ਕੀਤਾ ਹੈ।
ਉਨ੍ਹਾਂ ਖਿਲਾਫ਼ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਇਸ ਤੋਂ ਇਲਾਵਾ ਛੱਤ ’ਤੇ ਸੋਲਰ ਪੈਨਲ ਲਾ ਕੇ ਇਨ੍ਹਾਂ ਨੂੰ ਬਿਜਲੀ ਗਰਿੱਡ ਨਾਲ ਜੋੜਿਆ ਜਾਣਾ ਚਾਹੀਦਾ ਹੈ। ਸਿੱਧੂ ਨੇ ਟਵੀਟ ਕਰਕੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ’ਤੇ ਨਿਸ਼ਾਨਾ ਵਿੰਨ੍ਹਿਆ ਹੈ ਕਿਉਕਿ ਬਿਜਲੀ ਵਿਭਾਗ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕੋਲ ਹੈ। ਉਨ੍ਹਾਂ ਮੁੱਖ ਮੰਤਰੀ ਨੂੰ ਸਿੱਧਾ ਕਹਿਣ ਦੀ ਬਜਾਇ ਸੋਸ਼ਲ ਮੀਡੀਆ ’ਤੇ ਟਵੀਟ ਕਰ ਦਿੱਤਾ। ਦੱਸਣਯੋਗ ਹੈ ਕਿ ਪੂਰੇ ਦੇਸ਼ ’ਚ ਕੋਲੀ ਦੀ ਕਮੀ ਚੱਲ ਰਹੀ ਹੈ ਜਿਸ ਕਾਰਨ ਪੰਜਾਬ ’ਚ ਵੀ ਬਿਜਲੀ ਦਾ ਸੰਕਟ ਵੱਧ ਗਿਆ ਹੈ ਪੰਜਾਬ ’ਚ ਕਈ ਕਈ ਥਰਮਲ ਪਲਾਟਾਂ ਕੋਲ 24 ਘੰਟਿਆਂ ਦਾ ਹੀ ਕੋਲ ਬਚਿਆ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ