ਟਵਿਟਰ ਹੈਂਡਲ ਤੋਂ ਟਵੀਟ ਕਰਕੇ ਦਿੱਤੀ ਗਈ ਜਾਣਕਾਰੀ | Navjot Sidhu
ਪਟਿਆਲਾ (ਖੁਸਵੀਰ ਸਿੰਘ ਤੂਰ)। ਰੋਡਰੇਜ ਮਾਮਲੇ ’ਚ ਕੇਂਦਰੀ ਜੇਲ੍ਹ ਪਟਿਆਲਾ ’ਚ ਸਜ਼ਾ ਕੱਟ ਰਹੇ ਕਾਂਗਰਸੀ ਆਗੂ ਨਵਜੋਤ ਸਿੱਧੂ (Navjot Sidhu) ਦੀ ਰਿਹਾਈ ਪਹਿਲੀ ਅਪ੍ਰੈਲ ਨੂੰ ਹੋਣ ਦੀ ਗੱਲ ਸਾਹਮਣੇ ਆ ਰਹੀ ਹੈ। ਇਹ ਜਾਣਕਾਰੀ ਨਵਜੋਤ ਸਿੱਧੂ ਦੇ ਦੇ ਅਧਿਕਾਰਤ ਟਵਿੱਟਰ ਹੈਂਡਲ ਤੋਂ ਟਵੀਟਰ ਰਾਹੀਂ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਸਿੱਧੂ ਨੂੰ 19 ਮਈ 2022 ਨੂੰ ਸੁਪਰੀਮ ਕੋਰਟ ਨੇ ਇਕ ਸਾਲ ਕੈਦ ਦੀ ਸਜ਼ਾ ਸੁਣਾਈ ਸੀ।
ਇਸ ਲਿਹਾਜ਼ ਨਾਲ ਉਨ੍ਹਾਂ ਨੂੰ 18 ਮਈ ਤਕ ਜੇਲ੍ਹ ’ਚ ਰਹਿਣਾ ਪੈਣਾ ਸੀ ਪਰ ਨਿਯਮਾਂ ਅਨੁਸਾਰ ਕੈਦੀਆਂ ਨੂੰ ਇਕ ਮਹੀਨੇ ਚਾਰ ਦਿਨ ਦੀ ਛੁੱਟੀ ਦਿੱਤੀ ਜਾਂਦੀ ਹੈ। ਦੱਸਿਆ ਜਾ ਰਿਹਾ ਹੈ ਕਿ ਸਿੱਧੂ ਦੀ ਕੁੱਝ ਸਜਾ ਇਹਨਾਂ ਛੁੱਟੀਆਂ ਵਿਚ ਕਟ ਗਈ ਹੈ ਜਿਸ ਕਾਰਨ ਉਹ 1 ਅਪ੍ਰੈਲ ਨੂੰ ਪਟਿਆਲਾ ਜੇਲ੍ਹ ਤੋਂ ਬਾਹਰ ਆ ਰਹੇ ਹਨ ।
ਇਹ ਵੀ ਪੜ੍ਹੋ : ਫਸਲਾਂ ਬਰਬਾਦ ਹੋਣ ’ਤੇ ਹੌਸਲਾ ਨਾ ਹਾਰਨ ਕਿਸਾਨ, ਪੜ੍ਹੋ ਪੂਜਨੀਕ ਗੁਰੂ ਜੀ ਦੇ ਇਹ ਬਚਨ
ਉਂਜ ਪਹਿਲਾਂ 26 ਜਨਵਰੀ ਦੇ ਦਿਹਾੜੇ ਮੌਕੇ ਵੀ ਕਿਆਸਰਾਈਆਂ ਸਨ ਕਿ ਨਵਜੋਤ ਸਿੰਘ ਸਿੱਧੂ ਜੇਲ੍ਹ ਤੋਂ ਬਾਹਰ ਆਉਣਗੇ ਪਰ ਅਜਿਹਾ ਨਹੀਂ ਹੋਇਆ। ਨਵਜੋਤ ਸਿੰਘ ਸਿੱਧੂ ਦੇ ਨੇੜਲੇ ਅਤੇ ਕਾਂਗਰਸ ਸਹਿਰੀ ਦੇ ਸਾਬਕਾ ਪ੍ਰਧਾਨ ਨਰਿੰਦਰਪਾਲ ਲਾਲੀ ਨੇ ਇਸ ਦੀ ਪੁਸਟੀ ਕਰਦਿਆਂ ਆਖਿਆ ਕਿ ਸਿੱਧੂ ਦੇ ਆਉਣ ਦੀਆਂ ਤਿਆਰੀਆਂ ਵਿੱਢੀਆਂ ਹੋਈਆਂ ਹਨ ਅਤੇ ਉਹ ਕੱਲ ਨੂੰ ਪਟਿਆਲਾ ਜੇਲ੍ਹ ਚੋਂ ਰਿਹਾਅ ਹੋਣ ਜਾ ਰਹੇ ਹਨ ।