ਅੰਮ੍ਰਿਤਸਰ ਪੂਰਬੀ ਤੋਂ ਹਾਰੇ ਨਵਜੋਤ ਸਿੱਧੂ, ਆਮ ਆਦਮੀ ਪਾਰਟੀ ਦੀ ਜੀਵਨਜੋਤ ਕੌਰ ਜਿੱਤੀ

jeevanjot

ਜੀਵਨ ਜੋਤ ਕੌਰ 6713 ਵੋਟਾਂ ਨਾਲ ਜੇਤੂ ਰਹੀ

ਅੰਮ੍ਰਿਤਸਰ (ਸੱਚ ਕਹੂੰ ਨਿਊਜ਼)। ਪੰਜਾਬ ਦੀ ਸਭ ਤੋਂ ਹੋਟ ਸੀਟ ਮੰਨੇ ਜਾਣ ਵਾਲੀ ਅੰਮ੍ਰਿਤਸਰ ਪੂਰਬੀ ਹਲਕੇ ’ਤੇ ਸਭ ਦੀਆਂ ਨਜ਼ਰਾਂ ਟਿਕੀਆਂ ਸਨ। ਇੱਥੋਂ ਕਾਂਗਰਸ ਦੇ ਉਮੀਦਵਾਰ ਨਵਜੋਤ ਸਿੰਘ ਸਿੱਧੂ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ। ਆਮ ਆਦਮੀ ਪਾਰਟੀ ਦੀ ਜੀਵਨ ਜੋਤ ਕੌਰ ਨੇ ਇੱਥੇ ਵੱਡੀ ਜਿੱਤ ਦਰਜ ਕੀਤੀ ਹੈ।

ਜਿੱਥੇ ਸਿੱਧੂ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਉੱਥੇ ਅਕਾਲੀ ਦਲ ਦੇ ਬਿਕਰਮ ਮਜੀਠੀਆ ਨੂੰ ਵੀ ਹਾਰ ਦਾ ਸਾਹਮਣਾ ਕਰਨਾ ਪਿਆ। ਆਮ ਆਦਮੀ ਪਾਰਟੀ ਦੀ ਜੀਵਨਜੋਤ ਕੌਰ ਨੂੰ 39,520 ਵੋਟਾਂ ਪਈਆਂ, ਨਵਜੋਤ ਸਿੱਧੂ ਨੂੰ 32807 ਤੇ ਬਿਕਰਮ ਮਜੀਠੀਆ ਨੂੰ 25112 ਵੋਟਾਂ ਪਈਆਂ। ਇਸ ਤਰ੍ਹਾਂ ਆਮ ਆਦਮੀ ਪਾਰਟੀ ਦੀ ਜੀਵਨ ਜੋਤ ਕੌਰ 6713 ਵੋਟਾਂ ਨਾਲ ਜੇਤੂ ਰਹੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ