ਸਾਡੇ ਨਾਲ ਸ਼ਾਮਲ

Follow us

14.8 C
Chandigarh
Friday, February 20, 2026
More
    Home Breaking News ਨਵਜੋਤ ਸਿੱਧੂ ਨ...

    ਨਵਜੋਤ ਸਿੱਧੂ ਨੂੰ ਮੈਡੀਕਲ ਚੈੱਕਅੱਪ ਲਈ ਪੀਜੀਆਈ ਭੇਜਿਆ

    Navjot Sidhu

    ਨਵਜੋਤ ਸਿੱਧੂ ਨੂੰ ਮੈਡੀਕਲ ਚੈੱਕਅੱਪ ਲਈ ਪੀਜੀਆਈ ਭੇਜਿਆ

    ਪਟਿਆਲਾ (ਖੁਸ਼ਵੀਰ ਸਿੰਘ ਤੂਰ) ਰੋਡ ਰੇਜ ਦੇ ਮਾਮਲੇ ਵਿੱਚ ਇੱਕ ਸਾਲ ਦੀ ਕੈਦ ਦੀ ਸਜ਼ਾ ਦੇ ਤਹਿਤ ਕੇਂਦਰੀ ਜੇਲ੍ਹ ਪਟਿਆਲਾ ਵਿਚ ਬੰਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਮੈਡੀਕਲ ਚੈੱਕਅੱਪ ਲਈ ਅੱਜ ਪੀਜੀਆਈ ਲਿਜਾਇਆ ਗਿਆ ਹੈ ਜਿੱਥੇ ਕਿ ਉਨ੍ਹਾਂ ਦੇ ਟੈਸਟ ਵਗੈਰਾ ਕੀਤੇ ਜਾਣਗੇ ।

    ਇਸ ਤੋਂ ਕੁਝ ਦਿਨ ਪਹਿਲਾਂ ਉਨ੍ਹਾਂ ਨੂੰ ਰਜਿੰਦਰਾ ਹਸਪਤਾਲ ਵਿਖੇ ਵੀ ਲਿਜਾਇਆ ਗਿਆ ਸੀ ਜ਼ਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਨੇ ਜੇਲ੍ਹ ਆਉਣ ਮੌਕੇ ਅਦਾਲਤ ਚ ਅਰਜ਼ੀ ਦੇ ਕੇ ਡਾਕਟਰ ਵੱਲੋਂ ਰਿਕਮੇੈਡ ਕੀਤੀ ਗਈ ਡਾਈਟ ਮੁਹੱਈਆ ਕਰਵਾਏ ਜਾਣ ਦੀ ਅਪੀਲ ਕੀਤੀ ਸੀ ਜਿਸ ਤੋਂ ਬਾਅਦ ਮਾਣਯੋਗ ਅਦਾਲਤ ਵੱਲੋਂ ਤਿੰਨ ਮੈਂਬਰੀ ਡਾਕਟਰਾਂ ਦਾ ਬੋਰਡ ਬਣਾ ਕੇ ਇਸ ਸਬੰਧੀ ਜਾਂਚ ਵੀ ਕਰਾਈ ਗਈ ਤੇ ਡਾਕਟਰਾਂ ਵੱਲੋਂ ਦਿੱਤੀ ਗਈ ਰਿਪੋਰਟ ਦੇ ਆਧਾਰ ‘ਤੇ ਜੇਲ ਪ੍ਰਸ਼ਾਸਨ ਨੂੰ ਡਾਈਟ ਯਕੀਨੀ ਬਣਾਉਣ ਲਈ ਆਖਿਆ ਗਿਆ ਸੀ

    ਅੱਜ ਕੇਂਦਰੀ ਜੇਲ੍ਹ ਪਟਿਆਲਾ ਵਿਚਲੇ ਡਾਕਟਰਾਂ ਵੱਲੋਂ ਕੀਤੀ ਗਈ ਸਿਫ਼ਾਰਸ਼ ਦੇ ਆਧਾਰ ‘ਤੇ ਪੰਜਾਬ ਪੁਲੀਸ ਦੀ ਇੱਕ ਟੁਕੜੀ ਮੈਡੀਕਲ ਚੈੱਕਅਪ ਲਈ ਪੀਜੀਆਈ ਲੈ ਕੇ ਗਈ ਹੈ ਸੰਪਰਕ ਕਰਨ ‘ਤੇ ਕੇਂਦਰੀ ਜੇਲ੍ਹ ਪਟਿਆਲਾ ਦੇ ਅਡੀਸ਼ਨਲ ਜੇਲ੍ਹ ਸੁਪਰਡੈਂਟ ਗੁਰਚਰਨ ਸਿੰਘ ਧਾਲੀਵਾਲ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here