ਰੋਡ ਰੇਜ ਮਾਮਲੇ ‘ਚ ਨਵਜੋਤ ਸਿੱਧੂ ਨੂੰ ਇੱਕ ਸਾਲ ਦੀ ਸਜ਼ਾ

sidju

34 ਸਾਲ ਪੁਰਾਣੇ ਰੋਡ ਰੇਜ ਮਾਮਲੇ ‘ਚ ਸੁਪਰੀਮ ਕੋਰਟ ਨੇ ਸੁਣਾਇਆ ਫੈਸਲਾ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Sidhu) ਨੂੰ 34 ਸਾਲ ਪੁਰਾਣੇ ਰੋਡ ਰੇਜ ਕੇਸ ਵਿੱਚ ਸੁਪਰੀਮ ਕੋਰਟ ਨੇ ਇੱਕ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਸਿੱਧੂ ਦੇ ਹਮਲੇ ਵਿੱਚ ਇੱਕ ਬਜ਼ੁਰਗ ਦੀ ਮੌਤ ਹੋ ਗਈ ਸੀ। ਅਦਾਲਤ ਨੇ 4 ਸਾਲ ਪਹਿਲਾਂ ਦਿੱਤਾ ਆਪਣਾ ਫੈਸਲਾ ਬਦਲ ਲਿਆ ਹੈ। ਉਸ ਨੂੰ 1000 ਰੁਪਏ ਜੁਰਮਾਨਾ ਭਰਨ ਤੋਂ ਬਾਅਦ ਛੱਡ ਦਿੱਤਾ ਗਿਆ ਸੀ।

ਜਿਸ ਸਮੇਂ ਸੁਪਰੀਮ ਕੋਰਟ ’ਚ ਸੁਣਵਾਈ ਤੇ ਸਜ਼ਾ ਸੁਣਾਈ ਜਾ ਰਹੀ ਸੀ ਉਦੋਂ ਸਿੱਧੂ (Navjot Sidhu ) ਮਹਿੰਗਾਈ ਦੇ ਮੁੱਦੇ ‘ਤੇ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ ਕਰ ਰਹੇ ਸਨ। ਸਿੱਧੂ ਨੇ ਹਾਥੀ ‘ਤੇ ਬੈਠ ਕੇ ਪ੍ਰਦਰਸ਼ਨ ਕੀਤਾ। ਸਤੰਬਰ 2018 ‘ਚ ਉਸ ਨੇ ਸਜ਼ਾ ਵਿਰੁੱਧ ਸਮੀਖਿਆ ਪਟੀਸ਼ਨ ਦਾਇਰ ਕੀਤੀ ਸੀ।

ਸਿੱਧੂ ਨੇ ਬੋਲੇ- ਕਾਨੂੰਨ ਦਾ ਫੈਸਲਾ ਸਵੀਕਾਰ

ਸੁਪਰੀਮ ਕੋਰਟ ਵੱਲੋਂ ਸਜ਼ਾ ਸੁਣਾਏ ਜਾਣ ਤੋਂ ਬਾਅਦ ਸਿੱਧੂ ਦੀ ਪ੍ਰਤੀਕਿਰਿਆ ਆਈ ਹੈ। ਉਨ੍ਹਾਂ ਟਵੀਟ ਕੀਤਾ ਕਿ ਉਹ ਕਾਨੂੰਨ ਦੇ ਫੈਸਲੇ ਨੂੰ ਸਵੀਕਾਰ ਕਰਦੇ ਹਨ। ਸਿੱਧੂ ਇਸ ਸਮੇਂ ਪਟਿਆਲਾ ਵਿੱਚ ਹਨ।

ਮ੍ਰਿਤਕ ਦੇ ਪਰਿਵਾਰ ਨੇ ਰੀਵਿਊ ਪਟੀਸ਼ਨ ਕੀਤੀ ਸੀ ਦਾਖਲ

ਜਿਕਰਯੋਗ ਹੈ ਕਿ ਸੁਪਰੀਮ ਕੋਰਟ ਦੇ ਇਸ ਫੈਸਲੇ ਦੇ ਖਿਲਾਫ ਹੁਣ ਮ੍ਰਿਤਕ ਦੇ ਪਰਿਵਾਰ ਨੇ ਰੀਵਿਊ ਪਟੀਸ਼ਨ ਦਾਇਰ ਕੀਤੀ ਹੈ। ਉਨ੍ਹਾਂ ਦੀ ਮੰਗ ਸੀ ਕਿ ਹਾਈਕੋਰਟ ਵਾਂਗ ਸਿੱਧੂ ਨੂੰ 304 IPC ਤਹਿਤ ਸਜ਼ਾ ਦਿੱਤੀ ਜਾਵੇ। ਸੁਪਰੀਮ ਕੋਰਟ ਨੇ ਇਸ ਪਟੀਸ਼ਨ ਨੂੰ ਸਵੀਕਾਰ ਕਰ ਲਿਆ, ਜਿਸ ‘ਤੇ ਅੱਜ ਫੈਸਲਾ ਆਇਆ ਹੈ।

ਸੈਸ਼ਨ ਕੋਰਟ ਨੇ ਕੀਤੀ ਸੀ, ਹਾਈਕੋਰਟ ਨੇ ਸੁਣਾਈ ਸੀ ਸਜ਼ਾ

ਸੈਸ਼ਨ ਕੋਰਟ ਨੇ ਸਬੂਤਾਂ ਦੀ ਘਾਟ ਦਾ ਹਵਾਲਾ ਦਿੰਦੇ ਹੋਏ 1999 ਵਿੱਚ ਨਵਜੋਤ ਸਿੰਘ ਸਿੱਧੂ ਨੂੰ ਬਰੀ ਕਰ ਦਿੱਤਾ ਸੀ। ਇਸ ਤੋਂ ਬਾਅਦ ਪੀੜਤ ਧਿਰ ਸੈਸ਼ਨ ਕੋਰਟ ਦੇ ਫੈਸਲੇ ਖਿਲਾਫ ਹਾਈਕੋਰਟ ਪਹੁੰਚੀ। ਸਾਲ 2006 ਵਿੱਚ ਹਾਈ ਕੋਰਟ ਨੇ ਇਸ ਮਾਮਲੇ ਵਿੱਚ ਨਵਜੋਤ ਸਿੰਘ ਸਿੱਧੂ ਨੂੰ ਤਿੰਨ ਸਾਲ ਦੀ ਕੈਦ ਅਤੇ ਇੱਕ ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਸੀ।

ਕੀ ਹੈ ਮਾਮਲਾ

ਸਿੱਧੂ ਖਿਲਾਫ ਰੋਡ ਰੇਜ ਦਾ ਮਾਮਲਾ ਸਾਲ 1988 ਦਾ ਹੈ। ਪਟਿਆਲਾ ‘ਚ ਪਾਰਕਿੰਗ ਨੂੰ ਲੈ ਕੇ ਸਿੱਧੂ ਦੀ ਗੁਰਨਾਮ ਸਿੰਘ ਨਾਂਅ ਦੇ 65 ਸਾਲਾ ਵਿਅਕਤੀ ਨਾਲ ਲੜਾਈ ਹੋ ਗਈ। ਇਲਜ਼ਾਮ ਹੈ ਕਿ ਦੋਵਾਂ ਵਿਚਾਲੇ ਝਗੜਾ ਹੋਇਆ ਸੀ। ਜਿਸ ‘ਚ ਸਿੱਧੂ ਨੇ ਗੁਰਨਾਮ ਸਿੰਘ ‘ਤੇ ਕਥਿਤ ਤੌਰ ‘ਤੇ ਮੁੱਕਾ ਮਾਰਿਆ। ਬਾਅਦ ਵਿੱਚ ਗੁਰਨਾਮ ਸਿੰਘ ਦੀ ਮੌਤ ਹੋ ਗਈ। ਪੁਲਿਸ ਨੇ ਨਵਜੋਤ ਸਿੰਘ ਸਿੱਧੂ ਅਤੇ ਉਸਦੇ ਦੋਸਤ ਰੁਪਿੰਦਰ ਸਿੰਘ ਸਿੱਧੂ ਦੇ ਖਿਲਾਫ ਇਰਾਦਾ ਕਤਲ ਦਾ ਮਾਮਲਾ ਦਰਜ ਕਰ ਲਿਆ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ