ਕੈਪਟਨ ਵਾਂਗ ਹੁਣ ਮਾਫੀਆ ਲਈ ਧੜਕਣ ਲੱਗਿਆ ਨਵਜੋਤ ਸਿੱਧੂ ਦਾ ਦਿਲ: ਹਰਪਾਲ ਸਿੰਘ ਚੀਮਾ

Navjot Sidhu Sachkahoon

ਕੈਪਟਨ ਵਾਂਗ ਹੁਣ ਮਾਫੀਆ ਲਈ ਧੜਕਣ ਲੱਗਿਆ ਨਵਜੋਤ ਸਿੱਧੂ ਦਾ ਦਿਲ: ਹਰਪਾਲ ਸਿੰਘ ਚੀਮਾ

 ਸਿੱਧੂ ਸਪੱਸ਼ਟ ਕਰਨ ਕਿ ਨਸ਼ੇ ਦੇ ਮਾਮਲੇ ਤੇ ਪ੍ਰਧਾਨ ਬਣਨ ਤੋਂ ਪਹਿਲਾਂ ਝੂਠ ਬੋਲ ਰਹੇ ਸਨ ਜਾਂ ਹੁਣ

ਅਸ਼ਵਨੀ ਚਾਵਲਾ, ਚੰਡੀਗੜ । ‘ਪੰਜਾਬ ਵਿੱਚ ਨਸ਼ਾ ਮਾਫੀਆ ਬੇਲਗਾਮ ਹੋ ਗਿਆ ਹੈ ਕਿਉਂਕਿ ਨਸਾ ਸਮੱਗਲਰਾਂ ਨੂੰ ਕਾਂਗਰਸੀ ਆਗੂਆਂ ਦੀ ਸ਼ਹਿ ਮਿਲ ਰਹੀ ਹੈ। ਜਿਹੜੇ ਨਸ਼ਾ ਸਮੱਗਲਰਾਂ ਨੂੰ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੀ ਸਰਪ੍ਰਸਤੀ ਪ੍ਰਾਪਤ ਸੀ, ਹੁਣ ਉਨਾਂ ਨਸ਼ਾ ਸਮਗਲਰਾਂ ਲਈ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਦਾ ਦਿਲ ਵੀ ਧੜਕਣ ਲੱਗਾ ਹੈ।’ ਇਹ ਦੋਸ਼ ਲਾਉਂਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਨੂੰ ਪੁੱਛਿਆ, ‘ਕੀ ਕਾਂਗਰਸ ਸਰਕਾਰ ਨਸਾ ਸਮੱਗਲਰਾਂ ਦੀ ਪੁਸਤਪਨਾਹੀ ਕਰ ਰਹੀ ਹੈ ਜਾਂ ਸਰਕਾਰ ਦੇ ਨੁਮਾਇੰਦੇ ਹੀ ਇਸ ਕਾਲੇ ਖੇਲ ਵਿੱਚ ਸ਼ਾਮਲ ਹਨ?

ਵੀਰਵਾਰ ਨੂੰ ਪਾਰਟੀ ਦਫਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਸਵਾਲ ਕੀਤਾ, ‘ਨਸਾ ਮਾਫੀਆ ਕੋਲੋ ਜੋ ਹਿੱਸਾ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੂੰ ਮਿਲ ਰਿਹਾ ਸੀ, ਕੀ ਉਹ ਹਿੱਸਾ ਹੁਣ ਨਵਜੋਤ ਸਿੱਧੂ ਲੈ ਰਹੇ ਹਨ?’ ਨਵਜੋਤ ਸਿੱਧੂ ਨੂੰ ਸਪੱਸ਼ਟ ਕਰਨਾ ਚਾਹੀਦਾ ਕਿ ਉਨਾਂ ਦੇ ਨਸਾ ਤਸਕਰੀ ਅਤੇ ਸਰਾਬ ਮਾਮਲਿਆਂ ਬਾਰੇ ਪਹਿਲੇ ਬਿਆਨ ਸੱਚ ਸਨ ਜਾਂ ਹੁਣ ਵਾਲੇ ਕੰਮ ਠੀਕ ਹਨ।

‘ਆਪ’ ਆਗੂ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ’ਤੇ ਜਵਾਨੀ ਨੂੰ ਬਰਬਾਦ ਕਰਨ ਵਾਲੇ ਰਾਜਨੀਤਿਕ ਆਗੂਆਂ ਅਤੇ ਪੁਲਸ ਅਧਿਕਾਰੀਆਂ ਤੋਂ ਪੂਰਾ ਹਿਸਾਬ ਕਿਤਾਬ ਲਿਆ ਜਾਵੇਗਾ ਅਤੇ ਪੰਜਾਬ ਨੂੰ ਬਰਬਾਦ ਕਰਨ ਵਾਲਿਆਂ ਦਾ ਕੱਚਾ ਚਿੱਠਾ ਲੋਕਾਂ ਅੱਗੇ ਰੱਖਿਆ ਜਾਵੇਗਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ