ਨਵਜੋਤ ਸਿੱਧੂ ਦੀ ਸੁਰੱਖਿਆ ’ਚ ਕੀਤੀ ਕਟੌਤੀ

Navjot Sidhu

ਸੁਰੱਖਿਆ ਜ਼ੈੱਡ ਤੋਂ ਘਟਾ ਕੇ ਵਾਈ ਕੀਤੀ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਰੋਡ ਰੇਜ ਮਾਮਲੇ ‘ਚ ਜੇਲ੍ਹ ‘ਚੋਂ ਬਾਹਰ ਆਏ ਪੰਜਾਬ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੱਧੂ (Navjot Sidhu) ਦੀ ਸੁਰੱਖਿਆ ਕੇਂਦਰ ਅਤੇ ਸੂਬਾ ਸਰਕਾਰ ਨੇ ਘਟਾ ਦਿੱਤੀ ਹੈ। ਜੇਲ੍ਹ ਤੋਂ ਬਾਹਰ ਆਉਂਦੇ ਹੀ ਉਸ ਦੀ ਸੁਰੱਖਿਆ ਜ਼ੈੱਡ ਤੋਂ ਘਟਾ ਕੇ ਵਾਈ ਕਰ ਦਿੱਤੀ ਗਈ ਹੈ। ਜਿਸ ਤੋਂ ਬਾਅਦ ਉਨ੍ਹਾਂ ਨੇ ਸੂਬਾ ਅਤੇ ਕੇਂਦਰ ਸਰਕਾਰ ‘ਤੇ ਵੀ ਆਪਣਾ ਗੁੱਸਾ ਕੱਢਿਆ ਹੈ।

ਇਕ ਇੰਟਰਵਿਊ ‘ਚ ਉਨ੍ਹਾਂ ਕਿਹਾ ਕਿ ਮੇਰੀ ਸੁਰੱਖਿਆ ‘ਚ ਕਟੌਤੀ ਕੀਤੀ ਗਈ ਹੈ। ਪਹਿਲਾਂ ਤੁਸੀਂ ਇੱਕ ਸਿੱਧੂ (ਸਿੱਧੂ ਮੂਸੇਵਾਲਾ) ਨੂੰ ਮਰਵਾ ਦਿੱਤਾ, ਹੁਣ ਦੂਜਾ ਵੀ ਮਰਵਾ ਦਿਓ। ਦੱਸ ਦੇਈਏ ਕਿ ਪਹਿਲਾਂ ਉਨ੍ਹਾਂ ਕੋਲ 25 ਸੁਰੱਖਿਆ ਕਰਮਚਾਰੀ ਸਨ, ਪਰ ਹੁਣ ਉਨ੍ਹਾਂ ਦੀ ਗਿਣਤੀ ਘਟਾ ਕੇ 12 ਕਰ ਦਿੱਤੀ ਗਈ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ