ਨਵਜੋਤ ਸਿੰਘ ਸਿੱਧੂ ਨੇ ਮੰਨੀ ਹਾਰ, ਆਮ ਆਦਮੀ ਪਾਰਟੀ ਨੂੰ ਦਿੱਤੀ ਵਧਾਈ 

Employees, Protest, Navjot Singh Sidhu

ਆਮ ਆਦਮੀ ਪਾਰਟੀ ਨੂੰ ਦਿੱਤੀ ਵਧਾਈ 

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ‘ਆਪ’ ਪੰਜਾਬ ‘ਚ ਨਾ ਸਿਰਫ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੀ ਹੈ ਤੇ ਪੰਜਾਬ ’ਚ ਆਮ ਆਦਮੀ ਪਾਰਟੀ ਸਰਕਾਰ ਬਣਾਉਣ ਜਾ ਰਹੀ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਹਾਰ ਮੰਨ ਲਈ ਹੈ। ਉਨ੍ਹਾਂ ਨੇ ਆਮ ਆਦਮੀ ਪਾਰਟੀ ਨੂੰ ਪੰਜਾਬ ਵਿੱਚ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ ਹੈ। ਸਿੱਧੂ ਨੇ ਕਿਹਾ ਕਿ ਲੋਕਾਂ ਦਾ ਫ਼ਤਵਾ ਰੱਬ ਦਾ ਹੁਕਮ ਹੈ। ਉਹ ਖੁਦ ਅੰਮ੍ਰਿਤਸਰ ਪੂਰਬੀ ਸੀਟ ਤੋਂ ਪਿੱਛੇ ਚੱਲ ਰਹੇ ਹਨ। ‘ਆਪ’ ਪੰਜਾਬ ‘ਚ ਨਾ ਸਿਰਫ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੀ ਹੈ, ਸਗੋਂ ਬਹੁਮਤ ਦੇ ਅੰਕੜੇ ਤੋਂ ਵੀ ਕਾਫੀ ਅੱਗੇ ਹੈ। ‘ਆਪ’ ਦੇ ਸੀਐਮ ਉਮੀਦਵਾਰ ਭਗਵੰਤ ਮਾਨ ਨੇ 45 ਹਜ਼ਾਰ ਵੋਟਾਂ ਦੇ ਫਰਕ ਨਾਲ ਜਿੱਤ ਦਰਜ ਕੀਤੀ ਹੈ। ਇੱਥੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 13 ਹਜ਼ਾਰ ਵੋਟਾਂ ਨਾਲ ਅਤੇ ਸੁਖਬੀਰ ਸਿੰਘ ਬਾਦਲ 12 ਹਜ਼ਾਰ ਵੋਟਾਂ ਨਾਲ ਚੋਣ ਹਾਰ ਗਏ ਸਨ।

ਭਗਵੰਤ ਮਾਨ (Bhagwant Mann) ਦੇ ਘਰ ਦੇ ਬਾਹਰ ਜਸ਼ਨ ਦਾ ਮਾਹੌਲ

(ਸੱਚ ਕਹੂੰ ਨਿਊਜ਼) ਸੰਗਰੂਰ। ਪੰਜਾਬ ਵਿਧਾਨ ਸਭਾ ਚੋਣਾਂ 2022 ਦੀਆਂ ਵੋਟਾਂ ਦੀ ਗਿਣਤੀ ਚੱਲ ਰਹੀ ਹੈ। ਸ਼ੁਰੂਆਤੀ ਰੁਝਾਨਾਂ ਮੁਤਾਬਕ ਆਮ ਆਦਮੀ ਪਾਰਟੀ ਅੱਗੇ ਚੱਲ ਰਹੀ ਹੈ। ਸੰਗਰੂਰ ‘ਚ ਭਗਵੰਤ ਮਾਨ (Bhagwant Mann) ਦੇ ਘਰ ਦੇ ਬਾਹਰ ਜਸ਼ਨ ਸ਼ੁਰੂ ਹੋ ਗਏ ਹਨ। ਵਰਕਰ ਅਤੇ ਸਮਰਥਕ ਢੋਲ ਦੀ ਤਾਲ ‘ਤੇ ਨੱਚ ਰਹੇ ਹਨ, ਵਰਕਰ ਜਲੇਬੀਆਂ ਖੁਆ ਕੇ ਇੱਕ-ਦੂਜੇ ਦਾ ਮੂੰਹ ਮਿੱਠਾ ਕਰਵਾ ਰਹੇ ਹਨ। ਡੀਸੀ ਸੰਗਰੂਰ ਫੁੱਲਾਂ ਦਾ ਗੁਲਦਸਤਾ ਲੈ ਕੇ ਭਗਵੰਤ ਮਾਨ ਦੇ ਘਰ ਪਹੁੰਚੇ ਹਨ।

aap2

‘ਆਪ’ 89 ਸੀਟਾਂ ‘ਤੇ ਅੱਗੇ, ਦਫਤਰਾਂ ‘ਚ ਜਸ਼ਨ ਸ਼ੁਰੂ
ਚੋਣ ਕਮਿਸ਼ਨ ਅਨੁਸਾਰ ਆਮ ਆਦਮੀ ਪਾਰਟੀ 89 ਸੀਟਾਂ ‘ਤੇ ਅਤੇ ਸ਼੍ਰੋਮਣੀ ਅਕਾਲੀ ਦਲ 7, ਕਾਂਗਰਸ 13 ਅਤੇ ਹੋਰ 8 ਸੀਟਾਂ ‘ਤੇ ਅੱਗੇ ਚੱਲ ਰਹੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ