ਸਾਡੇ ਨਾਲ ਸ਼ਾਮਲ

Follow us

10 C
Chandigarh
Thursday, January 22, 2026
More
    Home Breaking News ਨਵਜੋਤ ਸਿੱਧੂ ਨ...

    ਨਵਜੋਤ ਸਿੱਧੂ ਨੂੰ ਜਾਣਾ ਪਵੇਗਾ ਜੇਲ੍ਹ

    jai'

    ਨਵਜੋਤ ਸਿੱਧੂ ਨੂੰ ਜਾਣਾ ਪਵੇਗਾ ਜੇਲ੍ਹ

    ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਸੁਪਰੀਮ ਕੋਰਟ ਨੇ ਵੀਰਵਾਰ ਨੂੰ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਕ੍ਰਿਕਟਰ ਨਵਜੋਤ  ਸਿੱਧੂ (Navjot Singh Sidhu) ਨੂੰ 34 ਸਾਲ ਪੁਰਾਣੇ ਦੋਸ਼ੀ ਕਤਲ ਕੇਸ ਵਿੱਚ ਇੱਕ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਜਸਟਿਸ ਏ. ਐਮ ਖਾਨਵਿਲਕਰ ਅਤੇ ਜਸਟਿਸ ਸੰਜੇ ਕਿਸ਼ਨ ਕੌਲ ਦੀ ਬੈਂਚ ਨੇ ਸੁਪਰੀਮ ਕੋਰਟ ਦੇ 2018 ਦੇ ਫੈਸਲੇ ਦੀ ਸਮੀਖਿਆ ਕਰਨ ਤੋਂ ਬਾਅਦ ਸਜ਼ਾ ਨੂੰ ਵਧਾਉਣ ਦਾ ਹੁਕਮ ਦਿੱਤਾ।

    ਬੈਂਚ ਨੇ ਮ੍ਰਿਤਕ ਦੇ ਪਰਿਵਾਰ ਵੱਲੋਂ ਦਾਇਰ ਰੀਵਿਊ ਪਟੀਸ਼ਨ ‘ਤੇ ਸੁਣਵਾਈ ਪੂਰੀ ਹੋਣ ਤੋਂ ਬਾਅਦ ਸਿੱਧੂ ਨੂੰ ਇਹ ਸਜ਼ਾ ਸੁਣਾਈ ਹੈ। ਪਟਿਆਲਾ, ਪੰਜਾਬ ਦੇ ਵਸਨੀਕ ਗੁਰਨਾਮ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਆਪਣੀ ਪਟੀਸ਼ਨ ਵਿੱਚ ਅਦਾਲਤ ਨੂੰ ਸਜ਼ਾ ਵਧਾਉਣ ਦੀ ਅਪੀਲ ਕੀਤੀ ਸੀ, ਜਿਸ ਵਿੱਚ ਸਿੱਧੂ ਨੂੰ ਸਿਰਫ਼ 1000 ਰੁਪਏ ਦੇ ਜ਼ੁਰਮਾਨੇ ‘ਤੇ ਰਿਹਾਅ ਕਰਨ ਨੂੰ ਨਾਕਾਫ਼ੀ ਦੱਸਿਆ ਗਿਆ ਸੀ।
    ਸਿਖਰਲੀ ਅਦਾਲਤ ਨੇ 25 ਮਾਰਚ ਨੂੰ ਸਜ਼ਾ ਵਿਚ ਸੋਧ ਦੀ ਮੰਗ ਕਰਨ ਵਾਲੀ ਸਮੀਖਿਆ ਪਟੀਸ਼ਨ ‘ਤੇ ਸੁਣਵਾਈ ਪੂਰੀ ਹੋਣ ਤੋਂ ਬਾਅਦ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।

    ਜੇਲ੍ਹ ਜਾਣਾ ਪਵੇਗਾ (Navjot Singh Sidhu)

    ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਸਿੱਧੂ (Navjot Singh Sidhu) ਨੂੰ ਜੇਲ੍ਹ ਜਾਣਾ ਪਵੇਗਾ। ਸਿੱਧੂ ਜਾਂ ਤਾਂ ਆਤਮ ਸਮਰਪਣ ਕਰ ਦੇਣਗੇ ਨਹੀਂ ਤਾਂ ਉਨ੍ਹਾਂ ਨੂੰ ਕਿਸੇ ਵੇਲੇ ਵੀ ਗ੍ਰਿਫਤਾਰ ਕੀਤਾ ਜਾ ਸਕਦਾ ਹੈ। ਕਿਆਸ ਲਾਏ ਜਾ ਰਹੇ ਹਨ ਕਿ ਨਵਜੋਤ ਸਿੰਘ ਸਿੱਧੂ ਪਟਿਆਲਾ ਜੇਲ੍ਹ ਜਾ ਸਕਦੇ ਹਨ। ਸੁਪਰੀਮ ਕੋਰਟ ਵੱਲੋਂ ਸਜ਼ਾ ਸੁਣਾਏ ਜਾਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰਕੇ ਕਿਹਾ ਕਿ ਸੁਪਰੀਮ ਕੋਰਟ ਦਾ ਫੈਸਲਾ ਮਨਜ਼ੂਰ ਹੈ। ਜੇਕਰ ਸਿੱਧੂ ਪਟਿਆਲਾ ਜੇਲ ਜਾਂਦੇ ਹਨ ਤਾਂ ਮਜੀਠੀਆ ਨਾਲ ਆਹਮੋ-ਸਾਹਮਣੇ ਹੋ ਸਕਦੇ ਹਨ।

    ਕੀ ਹੈ ਮਾਮਲਾ

    ਸਿੱਧੂ ਖਿਲਾਫ ਰੋਡ ਰੇਜ ਦਾ ਮਾਮਲਾ ਸਾਲ 1988 ਦਾ ਹੈ। ਪਟਿਆਲਾ ‘ਚ ਪਾਰਕਿੰਗ ਨੂੰ ਲੈ ਕੇ ਸਿੱਧੂ ਦੀ ਗੁਰਨਾਮ ਸਿੰਘ ਨਾਂਅ ਦੇ 65 ਸਾਲਾ ਵਿਅਕਤੀ ਨਾਲ ਲੜਾਈ ਹੋ ਗਈ। ਇਲਜ਼ਾਮ ਹੈ ਕਿ ਦੋਵਾਂ ਵਿਚਾਲੇ ਝਗੜਾ ਹੋਇਆ ਸੀ। ਜਿਸ ‘ਚ ਸਿੱਧੂ ਨੇ ਗੁਰਨਾਮ ਸਿੰਘ ‘ਤੇ ਕਥਿਤ ਤੌਰ ‘ਤੇ ਮੁੱਕਾ ਮਾਰਿਆ। ਬਾਅਦ ਵਿੱਚ ਗੁਰਨਾਮ ਸਿੰਘ ਦੀ ਮੌਤ ਹੋ ਗਈ। ਪੁਲਿਸ ਨੇ ਨਵਜੋਤ ਸਿੰਘ ਸਿੱਧੂ ਅਤੇ ਉਸਦੇ ਦੋਸਤ ਰੁਪਿੰਦਰ ਸਿੰਘ ਸਿੱਧੂ ਦੇ ਖਿਲਾਫ ਇਰਾਦਾ ਕਤਲ ਦਾ ਮਾਮਲਾ ਦਰਜ ਕਰ ਲਿਆ ਸੀ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here