ਸਾਡੇ ਨਾਲ ਸ਼ਾਮਲ

Follow us

17.9 C
Chandigarh
Wednesday, February 25, 2026
More
    Home Breaking News ਨਵਾਂਸ਼ਹਿਰ ਪੁਲਿ...

    ਨਵਾਂਸ਼ਹਿਰ ਪੁਲਿਸ ਨੇ 38 ਕਿਲੋ ਹੈਰੋਇਨ ਸਣੇ 2 ਤਸਕਰ ਕੀਤੇ ਗ੍ਰਿਫ਼ਤਾਰ

    190 ਕਰੋੜ ਦੀ ਹੈਰੋਇਨ ਤੇ ਹਥਿਆਰਾਂ ਸਣੇ ਕਾਬੂ

    ਨਵਾਂਸ਼ਹਿਰ। ਨਸ਼ਾ ਤਸਕਰਾਂ ਖ਼ਿਲਾਫ਼ ਪੁਲਿਸ ਨੇ ਰੇਡ ਦੌਰਾਨ ਕਾਰਵਾਈ ਕਰਦੇ ਹੋਏ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਵੱਲੋਂ ਕਰੀਬ 38 ਕਿਲੋ ਹੈਰੋਇਨ ਤੇ ਹਥਿਆਰਾਂ ਸਮੇਤ ਤਿੰਨ ਤਸਕਰਾਂ ਨੂੰ ਗਿ੍ਰਫ਼ਤਾਰ ਕੀਤਾ ਗਿਆ ਹੈ। ਫੜੀ ਗਈ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ ਦੀ ਕੀਮਤ 190 ਕਰੋੜ ਰਪਏ ਦੱਸੀ ਜਾ ਰੀਹ ਹੈ। ਮਿਲੀ ਜਾਣਕਾਰੀ ਮੁਤਾਬਕ ਨਵਾਂਸ਼ਹਿਰ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਰੇਡ ਕੀਤੀ। ਇਸ ਰੇਡ ਦੌਰਾਨ ਪੁਲਸ ਦੇ ਹੱਥ 38 ਕਿਲੋ ਹੈਰੋਇਨ ਲੱਗੀ ਹੈ। ਇੰਨਾ ਹੀ ਨਹੀਂ ਪੁਲਿਸ ਨੇ ਤਿੰਨ ਨਸ਼ਾ ਤਸਕਰਾਂ ਨੂੰ ਵੀ ਗਿ੍ਰਫ਼ਤਾਰ ਕੀਤਾ ਹੈ। ਪੁਲਿਸ ਗਿ੍ਰਫ਼ਤਾਰ ਕੀਤੇ ਗਏ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

    ਇਸ ਦੇ ਨਾਲ ਹੀ ਇਹ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਇੰਨੀ ਵੱਡੀ ਮਾਤਰਾ ’ਚ ਹੈਰੋਇਨ ਨਸ਼ਾ ਤਸਕਰਾਂ ਕੋਲ ਕਿੱਥੋਂ ਆਈ ਅਤੇ ਇਸ ਦੀ ਸਪਲਾਈ ਕਿੱਥੇ ਕੀਤੀ ਜਾਣੀ ਸੀ। ਪੁਲਿਸ ਵੱਲੋਂ ਇਸ ਗੱਲ ਦਾ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਨਸ਼ਾ ਤਸਕਰਾਂ ਦੇ ਤਾਰ ਕਿਤੇ ਪਾਕਿਸਤਾਨ ਨਾਲ ਨਾ ਜੁੜੇ ਹੋਣ। ਗਿ੍ਰਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ ਪੁਲਿਸ ਨੂੰ ਵੱਡੇ ਖ਼ੁਲਾਸੇ ਹੋਣ ਦੀ ਉਮੀਦ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here