ਏਜੰਸੀ/ਲਾਹੌਰ । ਚੌਧਰੀ ਸ਼ੂਗਰ ਮਿਲਜ਼ ਕੇਸ ਵਿਚ ਲਾਹੌਰ ਹਾਈਕੋਰਟ ਨੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ ਸ਼ਰੀਫ਼ ਨੂੰ ਮੈਡੀਕਲ ਗ੍ਰਾਉੂਂਡ ਦੇ ਅਧਾਰ ‘ਤੇ ਜ਼ਮਾਨਤ ਦੇ ਦਿੱਤੀ ਹੈ ਜਸਟਿਸ ਬਕਾਰ ਨਾਜਾਫ਼ੀ ਦੀ ਅਗਵਾਈ ‘ਚ ਸ਼ੁੱਕਰਵਾਰ ਨੂੰ ਲਾਹੌਰ ਹਾਈਕੋਰਟ ਦੀ ਦੋ ਮੈਂਬਰੀ ਬੈਂਚ ਨੇ ਪੀਐਮਐਲ-ਐਨ ਦੇ ਪ੍ਰਮੁੱਖ ਸ਼ਾਹਬਾਜ਼ ਸ਼ਰੀਫ਼ ਦੀ ਪਟੀਸ਼ਨ ‘ਤੇ ਸਾਬਕਾ ਪ੍ਰਧਾਨ ਮੰਤਰੀ ਨੂੰ ਜ਼ਮਾਨਤ ਦੇ ਦਿੱਤੀ ਹੈ । Nawaz Sharif
ਨਵਾਜ ਦੇ ਖਿਲਾਫ਼ ਮਨੀ ਲਾਂਡ੍ਰਿੰਗ ਦੇ ਦੋਸ਼ ਹਨ ਅਤੇ ਉਹ ਫਿਲਹਾਲ ਭ੍ਰਿਸ਼ਟਾਚਾਰ ਰੋਕੂ ਸੰਸਥਾ ਨੈਬ ਦੀ ਹਿਰਾਸਤ ਵਿਚ ਹਨ ਸ਼ਰੀਫ਼ ਦੇ ਵਕੀਲ ਨੇ ਅਦਾਲਤ ਨੂੰ ਕਿਹਾ ਕਿ ਉਨ੍ਹਾਂ ਦੀ ਹਾਲਤ ਜ਼ਿਆਦਾ ਗੰਭੀਰ ਹੈ ਅਤੇ ਉਨ੍ਹਾਂ ਨੂੰ ਜ਼ਮਾਨਤ ਮਿਲਣੀ ਚਾਹੀਦੀ ਹੈ ਜ਼ਿਕਰਯੋਗ ਹੈ ਕਿ ਨਵਾਜ ਸ਼ਰੀਫ਼ ਦੀ ਸੋਮਵਾਰ ਨੂੰ ਅਚਾਨਕ ਤਬੀਅਤ ਖ਼ਰਾਬ ਹੋ ਗਈ ਸੀ ਦੇਰ ਰਾਤ ਨੂੰ ਉਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਨਵਾਜ ਸ਼ਰੀਫ਼ ਦੀ ਪਲੇਟਲੇਟ ਕਾਉਂਟ ਬਹੁਤ ਘੱਟ ਗਈਆਂ ਸਨ। Nawaz Sharif
ਇਸ ਦੇ ਤਹਿਤ ਡਾਕਟਰਾਂ ਨੇ ਉਨ੍ਹਾਂ ਨੂੰ ਤੁਰੰਤ ਹਸਪਤਾਲ ਵਿਚ ਭਰਤੀ ਕਰਾਉਣ ਦੀ ਸਲਾਹ ਦਿੱਤੀ ਸੀ ਨਵਾਜ ਸ਼ਰੀਫ਼ ਨੂੰ ਲਾਹੌਰ ਦੇ ਫ਼ੌਜੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਇਸ ਦੌਰਾਨ ਨਵਾਜ ਦੇ ਭਰਾ ਸ਼ਾਹਬਾਜ ਸ਼ਰੀਫ਼ ਨੇ ਇਮਰਾਨ ‘ਤੇ ਨਿਸ਼ਾਨਾ ਵਿੰਨ੍ਹਿਆ ਸੀ ਉਨ੍ਹਾਂ ਨੇ ਦੋਸ਼ ਲਾਇਆ ਕਿ ਉਨ੍ਹਾਂ ਦੇ ਭਰਾ ਦੀ ਦੇਖਭਾਲ ਚੰਗੀ ਤਰ੍ਹਾਂ ਨਹੀਂ ਹੋ ਰਹੀ, ਜੇਕਰ ਮੇਰੇ ਭਰਾ ਨੂੰ ਕੁਝ ਵੀ ਹੋਇਆ ਤਾਂ ਉਸ ਦੇ ਜਿੰਮੇਵਾਰ ਇਮਰਾਨ ਖਾਨ ਹੋਣਗੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।