ਐਨਸੀਡੀਸੀ ਨੇ ਝੋਨੇ ਦੀ ਖਰੀਦ ਲਈ 19444 ਕਰੋੜ ਦੀ ਦਿੱਤੀ ਮਨਜ਼ੂਰੀ
ਨਵੀਂ ਦਿੱਲੀ। ਰਾਸ਼ਟਰੀ ਸਹਿਕਾਰੀ ਵਿਕਾਸ ਨਿਗਮ (ਐਨਸੀਡੀਸੀ) ਨੇ ਇਸ ਸਾਲ ਸਾਉਣੀ ਦੇ ਸੀਜ਼ਨ ਵਿਚ ਛੱਤੀਸਗੜ੍ਹ, ਹਰਿਆਣਾ ਅਤੇ ਤੇਲੰਗਾਨਾ ਵਿਚ ਘੱਟੋ ਘੱਟ ਸਮਰਥਨ ਮੁੱਲ (ਐਮਐਸਪੀ) ‘ਤੇ ਝੋਨੇ ਦੀ ਖਰੀਦ ਲਈ 19444 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਜਾਰੀ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਖੇਤੀਬਾੜੀ ਮੰਤਰਾਲੇ ਦੇ ਅਨੁਸਾਰ, ਇਸ ਰਕਮ ਨੂੰ ਮਨਜ਼ੂਰੀ ਦਿੱਤੀ ਗਈ ਹੈ ਤਾਂ ਜੋ ਰਾਜਾਂ ਦੀਆਂ ਮਾਰਕੀਟਿੰਗ ਫੈਡਰੇਸ਼ਨਾਂ (ਫੈਡਰੇਸ਼ਨਾਂ) ਆਪਣੀਆਂ ਸਹਿਕਾਰੀ ਸੰਸਥਾਵਾਂ ਰਾਹੀਂ ਝੋਨੇ ਦੀ ਖਰੀਦ ਸਮੇਂ ਨਿਰਧਾਰਤ ਸਮੇਂ ਵਿੱਚ ਕਰ ਸਕਣ। ਛੱਤੀਸਗੜ੍ਹ ਲਈ ਵੱਧ ਤੋਂ ਵੱਧ 9000 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ।
ਹਰਿਆਣਾ ਲਈ 5444 ਕਰੋੜ ਰੁਪਏ ਅਤੇ ਤੇਲੰਗਾਨਾ ਲਈ 5500 ਕਰੋੜ ਰੁਪਏ ਦੀ ਪ੍ਰਵਾਨਗੀ ਦਿੱਤੀ ਗਈ ਹੈ। ਕੋਵਿਡ ਮਹਾਮਾਰੀ ਦੌਰਾਨ ਐਨਸੀਡੀਸੀ ਵੱਲੋਂ ਚੁੱਕਿਆ ਗਿਆ ਇਹ ਕਦਮ ਇਨ੍ਹਾਂ ਤਿੰਨਾਂ ਰਾਜਾਂ ਦੇ ਕਿਸਾਨਾਂ ਨੂੰ ਲੋੜੀਂਦੀ ਵਿੱਤੀ ਸਹਾਇਤਾ ਪ੍ਰਦਾਨ ਕਰੇਗਾ। ਢੁਕਵੇਂ ਸਮੇਂ ‘ਤੇ ਚੁੱਕਿਆ ਇਹ ਕਦਮ ਰਾਜਾਂ ਦੀਆਂ ਏਜੰਸੀਆਂ ਨੂੰ ਤੁਰੰਤ ਖਰੀਦ ਪ੍ਰਕਿਰਿਆ ਸ਼ੁਰੂ ਕਰਨ ਦੇ ਸਮਰੱਥ ਕਰੇਗਾ। ਇਸ ਨਾਲ ਕਿਸਾਨਾਂ ਨੂੰ ਸਰਕਾਰ ਵੱਲੋਂ ਸੂਚਿਤ ਕੀਤੇ ਘੱਟੋ-ਘੱਟ ਸਮਰਥਨ ਮੁੱਲ ‘ਤੇ ਉਨ੍ਹਾਂ ਦੀ ਉਪਜ ਵੇਚਣ ਵਿਚ ਮਦਦ ਮਿਲੇਗੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.