ਉਪ ਰਾਸ਼ਟਰਪਤੀ ਅਹੁਦੇ ਦੀ ਮਰਿਆਦਾ, ਗਰਿਮਾ ਬਰਕਰਾਰ ਰੱਖਾਂਗੇ : ਵੈਂਕੱਈਆ 

Vice Presidential Election, NDA, Candidate, Vankaya Naidu, Nomination

ਨਾਇਡੂ ਨੇ ਭਰਿਆ ਨਾਮਜ਼ਦਗੀ ਪੱਤਰ

ਨਵੀਂ ਦਿੱਲੀ: ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਐੱਮ ਵੈਂਕੱਈਆ ਨਾਇਡੂ ਨੇ ਕੌਮੀ ਜਨਤਾਂਤਰਿਕ ਗਠਜੋੜ (ਰਾਜਗ) ਵੱਲੋਂ ਉਪ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਾ ਲਏ ਜਾਣ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਪਾਰਟੀ ਪ੍ਰਧਾਨ ਅਮਿਤ ਸ਼ਾਹ ਪ੍ਰਤੀ ਅੱਜ ਧੰਨਵਾਦ ਪ੍ਰਗਟ ਕੀਤਾ ਤੇ ਦੇਸ਼ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਇਸ ਉੱਚ ਸੰਵਿਧਾਨਕਿ ਅਹੁਦੇ ਦੀ ਮਰਿਆਦਾ ਤੇ ਗਰਿਮਾ ਨੂੰ ਬਰਕਰਾਰ ਰੱਖਣਗੇ

ਨਾਇਡੂ ਨੇ ਇੱਥੇ ਰਾਜ ਸਭਾ ਦੇ ਜਨਰਲ ਸਕੱਤਰ ਸ਼ਮਸ਼ੇਰ ਦੇ ਸ਼ਰੀਫ ਸਾਹਮਣੇ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ, ਅਮਿਤ ਸ਼ਾਹ, ਮੁਰਲੀ ਮਨੋਹਰ ਜੋਸ਼ੀ, ਸੁਸ਼ਮਾ ਸਵਰਾਜ ਤੇ ਰਾਮ ਵਿਲਾਸ ਪਾਸਵਾਨ ਸ਼ਾਮਲ ਸਨ ਬਾਅਦ ‘ਚ ਨਾਇਡੂ ਨੇ ਸੰਸਦ ਭਵਨ ਕੰਪਲੈਕਸ ‘ਚ ਪ੍ਰੈਸਕਾਨਫਰੰਸ ‘ਚ ਕਿਹਾ ਕਿ ਉਨ੍ਹਾਂ ਵਰਕਰਾਂ, ਵਿਧਾਇਕ, ਸਾਂਸਦ, ਮੰਤਰੀ ਵਜੋਂ ਕੰਮ ਕੀਤਾ ਤੇ ਜਨਤਾ ਲਈ ਕੰਮ ਕਰਨਾ ਉਨ੍ਹਾਂ ਦਾ ਟੀਚਾ ਰਿਹਾ ਹੈ

ਉਨ੍ਹਾਂ ਕਿਹਾ ਕਿ ਹੁਣ ਉਨ੍ਹਾਂ ਨੂੰ ਜਨਤਾ ਦਰਮਿਆਨ ਕੰਮ ਕਰਨ ਤੋਂ ਬਾਅਦ ਹੁਣ ਨਵੀਂ ਜ਼ਿੰਮੇਵਾਰੀ ਸੰਭਾਲਣੀ ਪਵੇਗੀ ਉਨ੍ਹਾਂ ਕਿਹਾ ਕਿ ਭਾਰਤ ਦੀ ਸਭ ਤੋਂ ਵੱਡੀ ਤਾਕਤ ਸੰਸਦੀ ਲੋਕਤੰਤਰ ਹੈ ਉਪ ਰਾਸ਼ਟਰਪਤੀ ਅਹੁਦੇ ਦੇ ਆਪਣੇ ਫਰਜ਼ ਹਨ ਤੇ ਕਾਰਜ ਦੀਆਂ ਮਰਿਆਦਾਵਾਂ ਹਨ ਨਾਇਡ ਨੇ ਕਿਹਾ ਕਿ ਉਨ੍ਹਾਂ ਮੰਤਰੀ ਪਰਿਸ਼ਦ ਤੋਂ ਅਸਤੀਫ਼ਾ ਦੇ ਦਿੱਤਾ ਹੈ ਤੇ ਪੰਜ ਅਗਸਤ ਨੂੰ ਰਾਸ਼ਟਰਪਤੀ ਚੋਣਾਂ ‘ਚ ਜੇਕਰ ਉਹ ਜੇਤੂ ਹੋਏ ਤਾਂ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਵੀ ਤਿਆਗ ਪੱਤਰ ਦੇ ਦੇਣਗੇ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।