ਸਾਡੇ ਨਾਲ ਸ਼ਾਮਲ

Follow us

16.5 C
Chandigarh
Thursday, January 22, 2026
More
    Home Breaking News ਐਨਡੀਆਰਐਫ ਵੱਲੋ...

    ਐਨਡੀਆਰਐਫ ਵੱਲੋਂ ਫਾਜ਼ਿਲਕਾ ਜ਼ਿਲ੍ਹੇ ’ਚ 15 ਦਿਨ ਲਈ ਕੀਤਾ ਜਾ ਰਿਹਾ ਹੈ ਵਿਸ਼ੇਸ਼ ਸਰਵੇ

    NDRF in Fazilka
    • ਅਧਿਕਾਰੀਆਂ ਨਾਲ ਕੀਤੀ ਬੈਠਕ

    • 13 ਅਪ੍ਰੈਲ ਨੂੰ ਹੋਵੇਗੀ ਮੋਕ ਡਰਿੱਲ

    (ਰਜਨੀਸ਼ ਰਵੀ) ਫਾਜਿ਼ਲਕਾ। ਕੌਮੀ ਆਫਦਾ ਮੋਚਨ ਬੱਲ (ਐਨਡੀਆਰਐਫ) (NDRF in Fazilka) ਵੱਲੋਂ ਫਾਜਿ਼ਲਕਾ ਜਿ਼ਲ੍ਹੇ ਵਿੱਚ ਇੱਕ 15 ਦਿਨ ਦਾ ਵਿਸੇਸ਼ ਅਭਿਆਨ ਚਲਾਇਆ ਜਾ ਰਿਹਾ ਹੈ ਜਿਸ ਦਾ ਉਦੇਸ਼ ਐਨਡੀਆਰਐਫ ਵੱਲੋਂ ਫਾਜ਼ਿਲਕਾ ਦੇ ਭੂਗੋਲ ਸਬੰਧੀ ਪੂਰੀ ਜਾਣਕਾਰੀ ਇੱਕਤਰ ਕਰਨ ਦੇ ਨਾਲ ਜ਼ਿਲ੍ਹੇ ਵਿਚ ਕਿਸੇ ਵੀ ਆਫਤ ਨਾਲ ਨਜਿੱਠਣ ਲਈ ਉਪਲਬੱਧ ਸੰਸਾਧਨਾਂ ਦਾ ਅਧਿਐਨ ਕਰਨਾ ਹੈ। ਇਸ ਸਬੰਧੀ ਅੱਜ ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸੂ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਇਕ ਬੈਠਕ ਤਹਿਸੀਲਦਾਰ ਸ੍ਰੀ ਸਿਸ਼ਪਾਲ ਦੀ ਪ੍ਰਧਾਨਗੀ ਹੇਠ ਹੋਈ। ਇਸ ਬੈਠਕ ਵਿਚ ਐਨਡੀਆਰਐਫ ਦੇ ਅਸਿਸਟੈਂਟ ਕਮਾਂਡੈਟ ਸਰਵਣਜੀਤ ਸਿੰਘ ਨੇ ਆਫਤ ਪ੍ਰਬੰਧਨ ਸਬੰਧੀ ਪੂਰੀ ਜਾਣਕਾਰੀ ਦਿੱਤੀ।

    ਉਨ੍ਹਾਂ ਨੇ ਦੱਸਿਆ ਕਿ ਭੁਚਾਲ, ਹੜ੍ਹ ਜਾਂ ਹੋਰ ਵੱਡੀ ਆਫ਼ਤ ਮੌਕੇ ਐਨਡੀਆਰਐਫ ਵੱਲੋਂ ਲੋਕਾਂ ਨੂੰ ਬਚਾਉਣ ਲਈ ਅਭਿਆਨ ਚਲਾਇਆ ਜਾਂਦਾ ਹੈ। ਇਸ ਸਬੰਧੀ ਲੋਕਾਂ ਨੂੰ ਵੀ ਐਨਡੀਆਰਐਫ ਨੂੰ ਵੀ ਸਿਖਲਾਈ ਦਿੱਤੀ ਜਾਂਦੀ ਹੈ। ਉਨ੍ਹਾਂ ਨੇ ਦੱਸਿਆ ਕਿ 10 ਅਪ੍ਰੈਲ ਤੱਕ ਫਾਜ਼ਿਲਕਾ ਉਪਮੰਡਲ ਵਿਚ 11 ਤੋਂ 15 ਤੱਕ ਜਲਾਲਾਬਾਦ ਅਤੇ 16 ਤੋਂ 19 ਅਪ੍ਰੈਲ ਤੱਕ ਅਬੋਹਰ ਉਪਮੰਡਲ ਵਿਚ ਅਭਿਆਨ ਚਲਾਇਆ ਜਾ ਰਿਹਾ ਹੈ। ਇਸ ਦੌਰਾਨ ਸਕੂਲੀ ਵਿਦਿਆਰਥੀਆਂ ਨੂੰ ਵੀ ਆਫਦਾ ਪ੍ਰਬੰਧਨ ਸਬੰਧੀ ਜਾਗਰੂਕ ਕੀਤਾ ਜਾਵੇਗਾ।

    ਇਸ ਦੌਰਾਨ 13 ਅਪ੍ਰੈਲ ਨੂੰ ਪਿੰਡ ਮੁਹਾਰ ਜਮਸੇਰ ਵਿਚ ਮੌਕ ਡਰਿੱਲ ਵੀ ਕਰਵਾਈ ਜਾਵੇਗੀ ਤਾਂ ਜ਼ੋ ਹੜ੍ਹਾਂ ਦੀ ਕਿਸੇ ਵੀ ਸੰਭਾਵਿਤ ਸਥਿਤੀ ਨਾਲ ਨਜਿੱਠਣ ਲਈ ਸਾਰੇ ਵਿਭਾਗਾਂ ਵਿਚ ਬਿਹਤਰ ਤਾਲਮੇਲ ਕਰਵਾਇਆ ਜਾ ਸਕੇ ਅਤੇ ਪੂਰੀ ਰਿਹਰਸਲ ਕੀਤੀ ਜਾ ਸਕੇ।
    ਇਸ ਮੌਕੇ ਤਹਿਸੀਲਦਾਰ ਸ੍ਰੀ ਰਾਕੇਸ਼ ਅਗਰਵਾਲ, ਸਿਵਲ ਸਰਜਨ ਡਾ: ਤੇਜਵੰਤ ਸਿੰਘ ਢਿੱਲੋਂ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here