ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਦੀ ਲੋੜ : ਧਾਲੀਵਾਲ

Youth
ਕੈਬਿਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਸਨਮਾਨਤ ਕਰਦੇ ਹੋਏ ਇਸਾਈ ਭਾਈਚਾਰੇ ਦੇ ਆਗੂ।

ਅੰਮ੍ਰਿਤਸਰ (ਰਾਜਨ ਮਾਨ)। ਪੰਜਾਬ ਸਰਕਾਰ ਨੌਜਵਾਨਾਂ (Youth) ਨੂੰ ਖੇਡਾਂ ਵੱਲ ਜ਼ੋੜਨ ਲਈ ਉਤਸ਼ਾਹਿਤ ਕਰ ਰਹੀ ਹੈ ਤਾਂ ਜੋ ਨੋਜਵਾਨ ਖੇਡਾਂ ਵਿਚ ਭਾਗ ਲੈ ਕੇ ਆਪਣਾ ਤੇ ਸੂਬੇ ਦਾ ਨਾਂ ਰੋਸ਼ਨ ਕਰ ਸਕਣ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਸੇਟ ਫਰਾਂਸਿਸ ਸਕੂਲ ਅੰਮ੍ਰਿਤਸਰ ਵੱਲੋਂ ਕਰਵਾਏ ਗਏ ਕਿ੍ਰਸਮਿਸ ਯੂਥ ਮੇਲੇ ਵਿਚ ਭਾਗ ਲੈਣ ਉਪਰੰਤ ਕੀਤਾ। ਸ: ਧਾਲੀਵਾਲ ਨੇ ਕਿਹਾ ਕਿ ਪੰਜਾਬ ਵਿਚ ਇਸਾਈ ਭਾਈਚਾਰੇ ਦਾ ਸਿੱਖਿਆ ਦੇ ਖੇਤਰ ਵਿਚ ਵੱਡਾ ਯੋਗਦਾਨ ਹੈ। ਉਨ੍ਹਾਂ ਇਸ ਮੌਕੇ ਸਮੂਹ ਇਸਾਈ ਭਾਈਚਾਰੇ ਨੂੰ ਕ੍ਰਿਸਮਸ ਅਤੇ ਨਵੇਂ ਸਾਲ ਦੀ ਵਧਾਈ ਵੀ ਦਿੱਤੀ। ਇਸ ਮੌਕੇ ਇਸਾਈ ਭਾਈਚਾਰੇ ਦੇ ਪ੍ਰਤੀਨਿਧੀਆਂ ਵਲੋ ਸ: ਧਾਲੀਵਾਲ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਤ ਵੀ ਕੀਤਾ ਗਿਆ।

Youth

ਧਾਲੀਵਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਘੱਟ ਗਿਣਤੀ ਦੇ ਲੋਕਾਂ ਦੇ ਹਿੱਤਾਂ ਲਈ ਵਚਨਬੱਧ ਹੈ ਅਤੇ ਉਨ੍ਹਾਂ ਦੀ ਭਲਾਈ ਲਈ ਕਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਰੰਗਲੇ ਪੰਜਾਬ ਦਾ ਸੁਪਨਾ ਤਾਂ ਹੀ ਸਾਕਾਰ ਹੋ ਸਕਦਾ ਹੈ ਜੇਕਰ ਪੰਜਾਬ ਦੇ ਸਾਰੇ ਭਾਈਚਾਰੇ ਦੇ ਲੋਕ ਆਪਸ ਵਿਚ ਮਿਲ ਕੇ ਪੰਜਾਬ ਦੇ ਭਲੇ ਲਈ ਕੰਮ ਕਰਨ।ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਚੋਣਾਂ ਦੋਰਾਨ ਲੋਕਾਂ ਨੂੰ ਜੋ ਗਰੰਟੀਆਂ ਕੀਤੀਆਂ ਸਨ ਨੂੰ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਸੀ ਡੇਢ ਸਾਲ ਦੇ ਵਕਫੇ ਦੇ ਅੰਦਰ ਅੰਦਰ ਹੀ 45 ਹਜ਼ਾਰ ਤੋ ਵੱਧ ਨੋਜਵਾਨਾਂ ਨੂੰ ਰੋਜ਼ਗਾਰ ਮੁਹੱਈਆਂ ਕਰਵਾਇਆ ਹੈ ਅਤੇ ਸਿਹਤ ਅਤੇ ਸਿੱਖਿਆ ਦੇ ਖੇਤਰ ਵਿਚ ਵੱਡੇ ਬਦਲਾਅ ਕੀਤੇ ਹਨ। (Youth)

Youth

ਇਸ ਮੌਕੇ ਨਗਰ ਪੰਚਾਇਤ ਅਜਨਾਲਾ ਦੇ ਪ੍ਰਧਾਨ ਸ: ਜਸਪਾਲ ਸਿੰਘ ਢਿਲੋ, ਫਾਦਰ ਐਨਥਨੀ,ਫਾਦਰ ਜ਼ੋਸਫ ਮੈਥਯੂ, ਫਾਦਰ ਜੇਮਜ਼ ਚਾਕੋ, ਪ੍ਰਿੰਸੀਪਲ ਪ੍ਰਿਆ, ਫਾਦਰ ਰੋਬਟ ਤੋ ਇਲਾਵਾ ਵੱਡੀ ਗਿਣਤੀ ਵਿਚ ਅਧਿਆਪਕ ਵੀ ਹਾਜਰ ਸਨ।

Also Read : ਕੜਾਕੇ ਦੀ ਠੰਢ ਨੇ ਵੱਜਣ ਲਾਇਆ ਦੰਦ ਕੜਿੱਕਾ