ਮਨੀਪੁਰ ’ਚ ਪੀੜਤ ਔਰਤਾਂ ਦੀ ਵੀਡੀਓ ਸੋਸ਼ਲ ਮੀਡੀਆ ਤੋਂ ਹਟਾਉਣ ਦੀ ਲੋੜ

Manipur

ਮਨੀਪੁਰ। ਮਨੀਪੁਰ (Manipur) ਮਾਮਲੇ ’ਤੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਕ ਕੇਂਦਰ ਸਰਕਾਰ ਨੇ ਪੀੜਤ ਔਰਤਾਂ ਦੀਆਂ ਵੀਡੀਓਜ ਸੋਸ਼ਲ ਮੀਡੀਆ ’ਤੇ ਸੇਅਰ ਕਰਨ ’ਤੇ ਪਾਬੰਦੀ ਲਾ ਦਿੱਤੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਟਵਿੱਟਰ ਅਤੇ ਹੋਰ ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਨਿਰਦੇਸ਼ ਜਾਰੀ ਕਰਦੇ ਹੋਏ ਉਨ੍ਹਾਂ ਨੂੰ ਮਣੀਪੁਰ ਪੀੜਤ ਔਰਤਾਂ ਦੇ ਵਾਇਰਲ ਵੀਡੀਓਜ ਨੂੰ ਸਾਂਝਾ ਕਰਨ ਤੋਂ ਰੋਕਣ ਲਈ ਕਿਹਾ ਗਿਆ ਹੈ। ਫਿਲਹਾਲ ਮਾਮਲੇ ਦੀ ਜਾਂਚ ਜਾਰੀ ਹੈ। ਦੂਜੇ ਪਾਸੇ ਮਣੀਪੁਰ ਪੁਲਿਸ ਨੇ ਵੀਰਵਾਰ ਨੂੰ ਇਸ ਮਾਮਲੇ ਦੇ ਮੁੱਖ ਦੋਸ਼ੀ ਨੂੰ ਗਿ੍ਰਫਤਾਰ ਕਰ ਲਿਆ ਹੈ। ਹਾਲਾਂਕਿ ਗਿ੍ਰਫਤਾਰ ਵਿਅਕਤੀ ਬਾਰੇ ਅਜੇ ਤੱਕ ਜਿਿਆਦਾ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

ਸਿਮਰਤੀ ਇਰਾਨੀ ਨੇ ਨਿੰਦਾ ਕੀਤੀ | Manipur

ਕੇਂਦਰੀ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਸਮਿ੍ਰਤੀ ਇਰਾਨੀ ਨੇ ਮਣੀਪੁਰ ਵਿੱਚ ਦੋ ਔਰਤਾਂ ਨਾਲ ਵਾਪਰੀ ਸ਼ਰਮਨਾਕ ਘਟਨਾ ਦੀ ਸਖਤ ਨਿਖੇਧੀ ਕਰਦਿਆਂ ਇਨ੍ਹਾਂ ਨੂੰ ਅਣਮਨੁੱਖੀ ਕਰਾਰ ਦਿੱਤਾ ਹੈ। ਬੁੱਧਵਾਰ ਦੇਰ ਰਾਤ ਇੱਕ ਟਵੀਟ ਵਿੱਚ, ਸ੍ਰੀਮਤੀ ਇਰਾਨੀ ਨੇ ਕਿਹਾ ਕਿ ਮਨੀਪੁਰ ਵਿੱਚ ਦੋ ਔਰਤਾਂ ਵਿਰੁੱਧ ਹਿੰਸਾ ਦੇ ਵੀਡੀਓ ਸਾਹਮਣੇ ਆਏ ਹਨ।

ਇਹ ਨਿੰਦਣਯੋਗ ਅਤੇ ਅਣਮਨੁੱਖੀ ਹੈ। ਕੇਂਦਰੀ ਮੰਤਰੀ ਨੇ ਟਵੀਟ ਕੀਤਾ ਕਿ ਉਨ੍ਹਾਂ ਨੇ ਮਣੀਪੁਰ ਦੇ ਮੁੱਖ ਮੰਤਰੀ ਏ.ਕੇ. ਬੀਰੇਨ ਸਿੰਘ ਨਾਲ ਗੱਲਬਾਤ ਕੀਤੀ। ਮੁੱਖ ਮੰਤਰੀ ਨੇ ਇਸ ਸਬੰਧੀ ਪੂਰੀ ਕਾਰਵਾਈ ਕਰਨ ਅਤੇ ਦੋਸੀਆਂ ਨੂੰ ਸਜਾ ਦਿਵਾਉਣ ਦਾ ਭਰੋਸਾ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸੀਆਂ ਨੂੰ ਸਜਾ ਦਿਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਜਿਿਕਰਯੋਗ ਹੈ ਕਿ ਮਣੀਪੁਰ ‘ਚ ਚੱਲ ਰਹੀ ਹਿੰਸਾ ਦੇ ਦੌਰਾਨ ਸੋਸਲ ਮੀਡੀਆ ‘ਤੇ ਦੋ ਔਰਤਾਂ ਦੇ ਨਗਨ ਪਰੇਡ ਦੇ ਵੀਡੀਓ ਵਾਇਰਲ ਹੋ ਰਹੇ ਹਨ।

ਸੱਭਿਅਕ ਸਮਾਜ ਲਈ ਸ਼ਰਮਨਾਕ | Manipur incident

ਸੰਸਦ ਭਵਨ ਕੰਪਲੈਕਸ ਵਿੱਚ ਮਾਨਸੂਨ ਸੈਸ਼ਨ ਸੁਰੂ ਹੋਣ ਤੋਂ ਠੀਕ ਪਹਿਲਾਂ ਅੱਜ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਮੋਦੀ ਨੇ ਕਿਹਾ, “ਮੈਂ ਲੋਕਤੰਤਰ ਦੇ ਮੰਦਰ ਵਿੱਚ ਖੜ੍ਹਾ ਹਾਂ ਅਤੇ ਮਨੀਪੁਰ ਵਿੱਚ ਜੋ ਘਟਨਾ ਸਾਹਮਣੇ ਆਈ ਹੈ, ਉਹ ਕਿਸੇ ਵੀ ਸੱਭਿਅਕ ਸਮਾਜ ਲਈ ਸ਼ਰਮਨਾਕ ਹੈ। ਦੋਸ਼ੀ ਕੌਣ ਹਨ, ਕਿੰਨੇ ਹਨ, ਇਹ ਆਪਣੀ ਥਾਂ ਹੈ, ਪਰ ਇਸ ਕਾਰਨ ਦੇਸ ਦੇ 140 ਕਰੋੜ ਲੋਕਾਂ ਨੂੰ ਸ਼ਰਮਿੰਦਗੀ ਮਹਿਸੂਸ ਕਰਨੀ ਪੈ ਰਹੀ ਹੈ। ਇਨ੍ਹਾਂ ਘਟਨਾਵਾਂ ਲਈ ਜ਼ਿੰਮੇਵਾਰ ਲੋਕਾਂ ਨੂੰ ਬਖਸ਼ਿਆ ਨਹੀਂ ਜਾਵੇਗਾ।”

ਇਹ ਵੀ ਪੜ੍ਹੋ : ਦਰਿਆ ਦਾ ਮੂੰਹ ਮੋੜਨ ਡਟੇ ਡੇਰਾ ਸੱਚਾ ਸੌਦਾ ਦੇ ਸੇਵਾਦਾਰ

ਔਰਤਾਂ ਦੀ ਸੁਰੱਖਿਆ ਲਈ ਸਖਤ ਕਦਮ ਚੁੱਕੇ ਹਨ

ਰਾਜ ਸਰਕਾਰਾਂ ਨੂੰ ਅਜਿਹੀਆਂ ਘਟਨਾਵਾਂ ਨੂੰ ਰੋਕਣ ਅਤੇ ਖਾਸ ਤੌਰ ’ਤੇ ਔਰਤਾਂ ਵਿਰੁੱਧ ਅਪਰਾਧਾਂ ’ਤੇ ਸਖਤ ਸਟੈਂਡ ਲੈਣ ਦੀ ਅਪੀਲ ਕਰਦਿਆਂ, ਉਨ੍ਹਾਂ ਕਿਹਾ, “ਮੈਂ ਸਾਰੇ ਮੁੱਖ ਮੰਤਰੀਆਂ ਨੂੰ ਬੇਨਤੀ ਕਰਦਾ ਹਾਂ ਕਿ ਉਹ ਆਪਣੇ ਰਾਜਾਂ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਖਾਸ ਕਰਕੇ ਔਰਤਾਂ ਦੀ ਸੁਰੱਖਿਆ ਲਈ ਸਖਤ ਕਦਮ ਚੁੱਕਣ। ਰਾਜਨੀਤੀ ਤੋਂ ਉੱਠ ਕੇ ਔਰਤਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ। ਮੈਂ ਦੇਸ਼ ਵਾਸੀਆਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਔਰਤਾਂ ਦੇ ਸਨਮਾਨ ਲਈ ਸਾਰੇ ਕਦਮ ਚੁੱਕੇ ਜਾਣਗੇ ਅਤੇ ਮਨੀਪੁਰ ਦੀਆਂ ਧੀਆਂ ਨਾਲ ਜੋ ਕੁਝ ਹੋਇਆ ਹੈ, ਉਨ੍ਹਾਂ ਨੂੰ ਮੁਆਫ਼ ਨਹੀਂ ਕੀਤਾ ਜਾਵੇਗਾ।