Weather Update : ਮੌਸਮ ਵਿਭਾਗ ਦਾ ਨਵਾਂ ਅਲਰਟ ਜਾਰੀ, ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਚੇਤਾਵਨੀ

Weather Update

ਚੰਡੀਗੜ੍ਹ। ਮਾਰਚ ਦਾ ਦੂਜਾ ਹਫ਼ਤਾ ਸ਼ੁਰੂ ਹੋ ਗਿਆ ਹੈ ਤੇ ਮੌਸਮ ਰੋਜ਼ਾਨਾ ਨਵੇਂ ਰੂਪ ਲੈ ਰਿਹਾ ਹੈ। ਇਸ ਦੌਰਾਨ ਕਦੇ ਠੰਢ ਤੇ ਕਦੇ ਤਿੱਖੀ ਧੁੱਪ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦਰਮਿਆਨ ਮੌਸਮ ਵਿਭਾਗ ਨੇ ਪੰਜਾਬ ਦੇ ਕੁਝ ਜ਼ਿਲ੍ਹਿਆਂ ਲਈ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਨੇ 11 ਤੋਂ 14 ਮਾਰਚ ਤੱਕ ਪੰਜਾਬ ਅਤੇ 13 ਮਾਰਚ ਨੂੰ ਹਰਿਆਣਾ, ਉੱਤਰ ਪ੍ਰਦੇਸ਼ ਤੇ ਰਾਜਸਥਾਨ ਵਿੱਚ ਮੀਂਹ ਦੀ ਭਵਿੱਖਬਾਣੀ ਕੀਤੀ ਹੈ। (Weather Update)

11 ਅਤੇ 13 ਮਾਰਚ ਨੂੰ ਪੰਜਾਬ ਵਿੱਚ ਅਤੇ 13 ਮਾਰਚ ਨੂੰ ਹਰਿਆਣਾ ਵਿੱਚ ਤੂਫ਼ਾਨ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ 11 ਮਾਰਚ ਨੂੰ 7 ਜ਼ਿਲ੍ਹਿਆਂ ਲਈ ਅਤੇ 13 ਮਾਰਚ ਨੂੰ ਪੂਰੇ ਸੂਬੇ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਮੀਂਹ ਤੋਂ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਤਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ। (Weather Update)

ਭਾਰਤੀ ਮੌਸਮ ਵਿਭਾਗ ਨੇ ਅਗਲੇ ਚਾਰ ਦਿਨਾਂ ਦੌਰਾਨ ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ-ਬਾਲਟਿਸਤਾਨ, ਮੁਜੱਫਰਾਬਾਦ ਅਤੇ ਹਿਮਾਚਲ ਪ੍ਰਦੇਸ਼ ਵਿੱਚ ਹਲਕੇ ਤੋਂ ਦਰਮਿਆਨੇ ਮੀਂਹ ਅਤੇ ਬਰਫ਼ਬਾਰੀ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਨੇ ਇਸ ਖੇਤਰ ਵਿੱਚ 12 ਅਤੇ 13 ਮਾਰਚ ਨੂੰ ਤੂਫ਼ਾਨ ਅਤੇ ਬਿਜਲੀ ਡਿੱਗਣ ਦੀ ਵੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਨੇ ਇਹ ਵੀ ਕਿਹਾ ਕਿ ਅਗਲੇ 2 ਦਿਨਾ ਦੌਰਾਨ ਰਾਇਲਸੀਮਾ, ਤਾਮਿਲਨਾਡੂ, ਪੁਡੂਚੇਰੀ, ਕਰਾਈਕਲ, ਕੇਰਲ ਤੇ ਮਾਹੇ ਵਿੱਚ ਗਰਮ ਮੌਸਮ ਰਹੇਗਾ। (Weather Update)

Also Read : ਮਨਪ੍ਰੀਤ ਬਾਦਲ ਦੀ ਹਾਲਤ ਵਿਗਡ਼ੀ, ਹਸਪਤਾਲ ’ਚ ਦਾਖਲ

LEAVE A REPLY

Please enter your comment!
Please enter your name here