Punjab sikhya kranti: ਵਿਧਾਇਕ ਦੇਵ ਮਾਨ ਵੱਲੋਂ ਮਾਂਗੇਵਾਲ ਸਕੂਲ ’ਚ ਨਵੀਂ ਚਾਰਦੀਵਾਰੀ ਦਾ ਕੀਤਾ ਉਦਘਾਟਨ

Punjab-sikhya-kranti
ਭਾਦਸੋਂ: ਸਕੂਲ ਮਾਂਗੇਵਾਲ ਦੀ ਨਵੀਂ ਚਾਰਦੀਵਾਰੀ ਦਾ ਉਦਘਾਟਨ ਕਰਨ ਮੌਕੇ ਗੁਰਦੇਵ ਸਿੰਘ ਦੇਵ ਮਾਨ ਹਲਕਾ ਵਿਧਾਇਕ ਨਾਭਾ ਅਤੇ ਹੋਰ। ਤਸਵੀਰ : ਸੁਸ਼ੀਲ ਕੁਮਾਰ

Punjab sikhya kranti: (ਸੁਸ਼ੀਲ ਕੁਮਾਰ) ਭਾਦਸੋਂ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੇ ਸਹਿਯੋਗ ਨਾਲ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਕ੍ਰਾਂਤੀ ਲਿਆਉਣ ਲਈ ਕਰੋੜਾਂ ਰੁਪਏ ਦੇ ਫੰਡ ਜਾਰੀ ਹੋਏ ਹਨ, ਜਿਸ ਨਾਲ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਹੈ। ਉੱਥੇ ਹੀ‌ ਸਰਕਾਰ ਵੱਲੋਂ ਅਧਿਆਪਕਾਂ ਨੂੰ ਟ੍ਰੇਨਿੰਗ ਲਈ ਫ਼ਿਨਲੈਂਡ ਤੇ ਸਿੰਗਾਪੁਰ ਭੇਜਿਆ ਗਿਆ।

ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਫੰਡਾਂ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਮਾਂਗੇਵਾਲ ਦੀ ਨਵੀਂ ਚਾਰਦੀਵਾਰੀ ਦਾ ਉਦਘਾਟਨ ਗੁਰਦੇਵ ਸਿੰਘ ਦੇਵ ਮਾਨ ਹਲਕਾ ਵਿਧਾਇਕ ਨਾਭਾ ਵੱਲੋਂ ਕੀਤਾ ਗਿਆ। ਇਸ ਸਮੇਂ ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਗੁਣਤਾਮਕ ਸਿੱਖਿਆ ਦੇਣ ਲਈ ਵਚਨਬੱਧ ਹੈ। ਉਨ੍ਹਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਤੇ ਸਿਹਤ ਸਹੂਲਤਾਂ ਦੇਣ ਲਈ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਵੱਧ ਤੋਂ ਦਾਖਲ ਕਰਵਾ ਕੇ ਸਹੂਲਤਾਂ ਦਾ ਫਾਇਦਾ ਉਠਾਉਣ।

Punjab sikhya kranti
ਭਾਦਸੋਂ: ਸਕੂਲ ਮਾਂਗੇਵਾਲ ਦੀ ਨਵੀਂ ਚਾਰਦੀਵਾਰੀ ਦਾ ਉਦਘਾਟਨ ਕਰਨ ਮੌਕੇ ਗੁਰਦੇਵ ਸਿੰਘ ਦੇਵ ਮਾਨ ਹਲਕਾ ਵਿਧਾਇਕ ਨਾਭਾ ਅਤੇ ਹੋਰ। ਤਸਵੀਰ : ਸੁਸ਼ੀਲ ਕੁਮਾਰ
ਭਾਦਸੋਂ: ਸਕੂਲ ਮਾਂਗੇਵਾਲ ਦੀ ਨਵੀਂ ਚਾਰਦੀਵਾਰੀ ਦਾ ਉਦਘਾਟਨ ਕਰਨ ਮੌਕੇ ਗੁਰਦੇਵ ਸਿੰਘ ਦੇਵ ਮਾਨ ਹਲਕਾ ਵਿਧਾਇਕ ਨਾਭਾ ਅਤੇ ਹੋਰ। ਤਸਵੀਰ : ਸੁਸ਼ੀਲ ਕੁਮਾਰ

ਇਹ ਵੀ ਪੜ੍ਹੋ: Bhakra Nangal Dam: ਭਾਖੜਾ ਨੰਗਲ ਡੈਮ ‘ਤੇ ਪੁਲਿਸ ਤਾਇਨਾਤ, ਵਧਾਈ ਸੁਰੱਖਿਆ

ਇਸ ਮੌਕੇ ਸਟੇਟ ਐਵਾਰਡੀ ਜਗਜੀਤ ਸਿੰਘ ਨੌਹਰਾ ਬੀਪੀਈਓ ਭਾਦਸੋਂ-2 ਵੱਲੋਂ ਪ੍ਰੋਗਰਾਮ ’ਚ ਪੁੱਜੀਆਂ ਸ਼ਖ਼ਸੀਅਤਾਂ ਨੂੰ ਜੀ ਆਇਆਂ ਕਿਹਾ। ਇਸ ਪ੍ਰੋਗਰਾਮ ਵਿੱਚ ਚੇਅਰਮੈਨ ਇੰਪਰੂਵਮੈਂਟ ਟਰੱਸਟ ਨਾਭਾ ਸੁਰਿੰਦਰ ਪਾਲ ਸ਼ਰਮਾ, ਤੇਜਿੰਦਰ ਸਿੰਘ ਖਹਿਰਾ, ਗੁਰਦੀਪ ਸਿੰਘ ਦੀਪਾ ਚੇਅਰਮੈਨ ਮਾਰਕੀਟ ਕਮੇਟੀ ਭਾਦਸੋਂ, ਕਪਿਲ ਮਾਨ, ਭੁਪਿੰਦਰ ਸਿੰਘ ਕੱਲਰਮਾਜਰੀ, ਛੱਜੂ ਸਿੰਘ ਸਾਬਕਾ ਸਰਪੰਚ, ਪ੍ਰਗਟ ਸਿੰਘ ਸੋਨੀ, ਨਿਰਮਲਜੀਤ ਸਿੰਘ ਰਹਿਲ, ਅੰਮ੍ਰਿਤਪਾਲ ਸਿੰਘ ਹੈਪੀ, ਅਮਨਦੀਪ ਸਿੰਘ ਲਾਡੀ, ਰਣਵੀਰ ਸਿੰਘ ਪੰਚ, ਮਨਦੀਪ ਸਿੰਘ ਲਾਡੀ, ਚੇਅਰਪਰਸਨ ਮਨਦੀਪ ਕੌਰ, ਗੁਰਮੀਤ ਕੌਰ, ਰਮਨਜੀਤ ਕੌਰ ਸੀਐੱਚਟੀ,ਸੁਖਚੈਨ ਸਿੰਘ, ਹਰਪ੍ਰੀਤ ਸਿੰਘ,ਜਸਵਿੰਦਰ ਸਿੰਘ, ਸਤਵੀਰ ਸਿੰਘ, ਬੇਅੰਤ ਸਿੰਘ, ਸਕੂਲ ਮੁੱਖੀ ਕਰਮਜੀਤ ਸਿੰਘ,ਪਰਮਲ‌ ਸਿੰਘ ਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਤੇ ਮਾਪਿਆਂ ਨੇ ਸ਼ਮੂਲੀਅਤ ਕੀਤੀ।