ਬਿਮਾਰਾਂ ਦੀ ਗਿਣਤੀ ਕਰੀਬ 2.17 ਲੱਖ
ਨਵੀਂ ਦਿੱਲੀ (ਏਜੰਸੀ)। ਦੇਸ਼ ‘ਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ ਨੌਂ ਹਜ਼ਾਰ ਤੋਂ ਜ਼ਿਆਦਾ ਮਾਮਲੇ ਸਾਹਮਣੇ ਆਉਣ ਨਾਲ ਸੰਕ੍ਰਮਿਤਾਂ ਦੀ ਕੁੱਲ ਗਿਣਤੀ 216919 ‘ਤੇ ਪਹੁੰਚ ਗਈ ਹੈ। ਕੇਂਦਰੀ ਸਿਹਤ ਤੇ ਪਰਿਵਾਰ ਕਲਿਆਣ ਮੰਤਰਾਲੇ ਵੱਲੋਂ ਵੀਰਵਾਰ ਨੂੰ ਜਾਰੀ ਅੰਕੜਿਆਂ ਮੁਤਾਬਿਕ ਪਿਛਲੇ 24 ਘੰਟਿਆਂ ਦੌਰਾਨ 9304 ਨਵੇਂ ਮਾਮਲਿਆਂ ਨਾਲ ਸੰਕ੍ਰਮਿਤਾਂ ਦੀ ਕੁੱਲ ਗਿਣਤੀ 216919 ਹੋ ਗਈ। ਇਸ ਦੌਰਾਨ 260 ਹੋਰ ਵਿਅਕਤੀਆ ਦੀ ਮੌਤ ਤੋਂ ਬਾਅਦ ਕੁੱਲ ਮ੍ਰਿਤਕਾਂ ਦੀ ਗਿਣਤੀ 6075 ਹੋ ਗਈ। ਦੇਸ਼ ‘ਚ ਇਸ ਸਮੇਂ ਕੋਰੋਨਾ ਦੇ 106737 ਸਰਗਰਮ ਮਾਮਲੇ ਹਨ, ਜਦੋਂਕਿ 104107 ਵਿਅਕਤੀ ਇਸ ਮਹਾਂਮਾਰੀ ਤੋਂ ਛੁਟਕਾਰਾ ਪਾਉਣ ਵਿੱਚ ਸਫ਼ਲ #Fight_with_Corona Corona ਹੋ ਗਏ ਹਨ।
ਮਹਾਂਰਾਸ਼ਨ ਇਸ ਮਹਾਂਮਾਰੀ ਨਾਲ ਦੇਸ਼ ‘ਚ ਸਭ ਤੋਂ ਜ਼ਿਆਦਾ ਪ੍ਰਭਾਵਿਤ ਹੋਇਆ ਹੈ। ਸੂਬੇ ‘ਚ ਪਿਛਲੇ 24 ਘੰਟਿਆਂ ਵਿੱਚ 2560 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 122 ਲੋਕਾਂ ਦੀ ਮੌਤ ਹੋਈ ਹੈ ਜਿਸ ਦੇ ਨਾਲ ਹੀ ਸੂਬੇ ‘ਚ ਇਸ ਤੋਂ ਪ੍ਰਭਾਵਿਤ ਹੋਣ ਵਾਲੇ ਲੋਕਾਂ ਦੀ ਕੁੱਲ ਗਿਣਤੀ ਵਧ ਕੇ 74860 ਤੇ ਇਸ ਜਾਨਲੇਵਾ ਵਿਸ਼ਾਣੂ ਨਾਲ ਮਰਨ ਵਾਲਿਆਂ ਦੀ ਗਿਣਤੀ ਵਧ ਕੇ 2587 ਹੋ ਗਈ ਹੈ। ਇਸ ਦੌਰਾਨ ਸੂਬੇ ‘ਚ 996 ਵਿਅਕਤੀ ਠੀਕ ਹੋਏ ਹਨ ਜਿਸ ਨਾਲ ਸਿਹਤਮੰਦ ਹੋਣ ਵਾਲਿਆਂ ਦੀ ਕੁੱਲ ਗਿਣਤੀ 32329 ਹੋ ਗਈ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।