ਸਾਡੇ ਨਾਲ ਸ਼ਾਮਲ

Follow us

9.6 C
Chandigarh
Saturday, January 24, 2026
More
    Home ਇੱਕ ਨਜ਼ਰ ਦੇਸ਼ ‘ਚ ...

    ਦੇਸ਼ ‘ਚ ਕੋਰੋਨਾ ਦੇ 38,310 ਨਵੇਂ ਮਾਮਲੇ ਮਿਲੇ

    Corona India

    ਦੇਸ਼ ‘ਚ ਲਗਾਤਾਰ ਘੱਟ ਹੋ ਰਹੇ ਹਨ ਕੋਰੋਨਾ ਦੇ ਸਰਗਰਮ ਮਾਮਲੇ | Covid-19

    ਨਵੀਂ ਦਿੱਲੀ (ਏਜੰਸੀ)। ਦੇਸ਼ ‘ਚ ਲਗਾਤਾਰ ਕੋਰੋਨਾ ਵਾਇਰਸ (ਕੋਵਿਡ-19) ਦੇ ਸਰਗਰਮ ਮਾਮਲਿਆਂ ‘ਚ ਕਮੀ ਆ ਰਹੀ ਹੈ ਤੇ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ ਨਵੇਂ ਮਾਮਲਿਆਂ ਦੇ ਮੁਕਾਬਲੇ ‘ਚ ਠੀਕ ਹੋਣ ਵਾਲਿਆਂ ਦੀ ਗਿਣਤੀ ਵਧ ਹੈ। ਦੇਸ਼ ‘ਚ ਲਗਾਤਾਰ ਠੀਕ ਹੋਣ ਵਾਲਿਆਂ ਦੀ ਗਿਣਤੀ ਵਧਣ ਨਾਲ ਕੋਰੋਨਾ ਵਾਇਰਸ ਦੇ ਸਰਗਰਮ ਮਾਮਲਿਆਂ ਦੀ ਗਿਣਤੀ ਘੱਟ ਕੇ 5,41,405 ਰਹਿ ਗਈ ਹੇ। ਇਸ ਦੇ ਨਾਲ ਹੀ ਸਰਗਰਮ ਮਾਮਲਿਆਂ ਦੀ ਦਰ ਘੱਟ ਕੇ 6.54 ਫੀਸਦੀ ਹੋ ਗਈ ਹੈ। ਕੇਂਦਰੀ ਸਿਹਤ ਤੇ ਪਰਿਵਾਰ ਕਲਿਆਣ ਮੰਤਰਾਲੇ ਵੱਲੋਂ ਮੰਗਲਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ ਕੋਰੋਨਾ ਨੂੰ ਹਰਾ ਦੇਣ ਵਾਲਿਆਂ ਦੀ ਦਰ ਵਧ ਕੇ 91.96 ਫੀਸਦੀ ਹੋ ਗਈ ਹੈ, ਜਦੋਂਕਿ ਮ੍ਰਿਤਕ ਦਰ ਘੱਟ ਕੇ 1.48 ਫੀਸਦੀ ਤੇ ਸਰਗਰਮ ਮਾਮਲਿਆਂ ਦੀ ਦਰ 6.54 ਫੀਸਦੀ ਹੋ ਗਈ ਹੈ। ਪਿਛਲੇ 24 ਘੰਟਿਆਂ ਦੌਰਾਨ ਦੇਸ਼ ਦੇ ਵੱਖ-ਵੱਖ ਹਿੱਸਿਆਂ ‘ਚ ਕੋਰੋਨਾ ਦੇ 38,310 ਨਵੇਂ ਮਾਮਲੇ ਸਾਹਮਣੇ ਆਏ। (Covid-19)

    ਇਹ ਲਗਾਤਾਰ ਨੌਵਾਂ ਦਿਨ ਹੈ ਜਦੋਂ ਕੋਵਿਡ-19 ਦੇ 50 ਹਜ਼ਾਰ ਤੋਂ ਘੱਟ ਮਾਮਲੇ ਸਾਹਮਣੇ ਆਏ ਹਨ। ਪਿਛਲੇ 24 ਘੰਟਿਆਂ ‘ਚ 58,323 ਮਰੀਜ਼ ਠੀਕ ਹੋਏ ਹਨ ਤੇ 490 ਵਿਅਕਤੀਆਂ ਦੀ ਮੌਤ ਹੋਈ ਹੈ। ਦੇਸ਼ ‘ਚ ਹੁਣ ਤੱਕ 82.67 ਲੱਖ ਤੋਂ ਵੱਧ ਲੋਕ ਕੋਰੋਨਾ ਪੀੜਤ ਹੋਏ ਹਨ, ਜਿਨ੍ਹਾਂ ‘ਚੋਂ ਕਰੀਬ 76.03 ਲੱਖ ਲੋਕ ਠੀਕ ਹੋ ਚੁੱਕੇ ਹਨ ਤੇ 1,23,097 ਲੱਖ ਲੋਕਾਂ ਦੀ ਮੌਤ ਹੋਈ ਹੈ। ਠੀਕ ਹੋਣ ਵਾਲਿਆਂ ਦੀ ਗਿਣਤੀ ਵਧਣ ਨਾਲ ਸਰਗਰਮ ਮਾਮਲੇ 20,503 ਘੱਟ ਕੇ 5,41,405 ਰਹਿ ਗਏ ਹਨ। (Covid-19)

    1. ਸਰਗਰਮ ਮਾਮਲਿਆਂ ਦੀ ਦਰ ਘੱਟ ਕੇ 6.54 ਫੀਸਦੀ | Covid-19
    2. ਠੀਕ ਹੋਣ ਵਾਲੇ ਮਰੀਜ਼ਾਂ ਦੀ ਦਰ 91.96 ਫੀਸਦੀ
    3. ਮ੍ਰਿਤਕ ਦਰ ਘੱਟ ਕੇ 1.48 ਫੀਸਦੀ
    4. 490 ਵਿਅਕਤੀਆਂ ਦੀ ਹੋਈ ਮੌਤ