ਸਾਡੇ ਨਾਲ ਸ਼ਾਮਲ

Follow us

18.3 C
Chandigarh
Thursday, February 26, 2026
More
    Home Breaking News ਨਵੇਂ ਮੁੱਖ ਮੰਤ...

    ਨਵੇਂ ਮੁੱਖ ਮੰਤਰੀ ਚੰਨੀ ਨੇ ਸ਼ਹੀਦ ਭਗਤ ਸਿੰਘ ਨੂੰ ਕੀਤੀ ਸ਼ਰਧਾਂਜਲੀ ਭੇਂਟ

    ਨਵੇਂ ਮੁੱਖ ਮੰਤਰੀ ਚੰਨੀ ਨੇ ਸ਼ਹੀਦ ਭਗਤ ਸਿੰਘ ਨੂੰ ਕੀਤੀ ਸ਼ਰਧਾਂਜਲੀ ਭੇਂਟ

    ਖਟਕੜ ਕਲਾਂ (ਸੱਚ ਕਹੂੰ ਨਿਊਜ਼)। ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਸ਼ਹੀਦ ਭਗਤ ਸਿੰਘ ਜੀ ਦੀ 114ਵੀਂ ਵਰ੍ਹੇਗੰਢ ਮੌਕੇ ਉਨ੍ਹਾਂ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਜਾਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਚਰਨਜੀਤ ਸਿੰਘ ਚੰਨੀ ਨੇ ਸ਼ਹੀਦਾਂ ਦੇ ਸਮਾਰਕ ‘ਤੇ ਸਜਦਾ ਕੀਤਾ ਅਤੇ ਫੁੱਲ ਮਾਲਾਵਾਂ ਭੇਟ ਕੀਤੀਆਂ ਗਈਆਂ। ਇਸ ਮੌਕੇ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਜੀ ਹਮੇਸ਼ਾ ਮੇਰੇ ਆਦਰਸ਼ ਰਹੇ ਹਨ।

    ਉਨ੍ਹਾਂ ਦੀ ਵਿਚਾਰਧਾਰਾ ਨੂੰ ਧਿਆਨ ਵਿੱਚ ਰੱਖਦੇ ਹੋਏ ਮੈਂ, ਪੰਜਾਬ ਅਤੇ ਪੰਜਾਬ ਵਾਸੀਆਂ ਪ੍ਰਤੀ ਆਪਣਾ ਹਰ ਫਰਜ਼ ਨਿਭਾਵਾਂਗਾ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਜੀ ਹਰ ਭਾਰਤੀ ਦੀ ਰੂਹ ਵਿੱਚ ਵੱਸਦੇ ਹਨ, ਸਾਡੀ ਆਜ਼ਾਦੀ ਉਨ੍ਹਾਂ ਦੀ ਹੀ ਦੇਣ ਹੈ। ਨੌਜਵਾਨ ਉਮਰ ਵਿੱਚ ਦੇਸ਼ ਅਤੇ ਆਪਣੇ ਲੋਕਾਂ ਲਈ ਸੋਚਣਾ, ਉਨ੍ਹਾਂ ਦੀ ਆਜ਼ਾਦੀ ਲਈ ਆਪਣੀ ਜਾਨ ਤੱਕ ਕੁਰਬਾਨ ਕਰ ਦੇਣਾ, ਇਹ ਹਿੰਮਤ ਅਤੇ ਜਜ਼ਬਾ ਕਿਸੇ ਵਿਰਲੇ ਵਿੱਚ ਹੀ ਹੁੰਦਾ ਹੈ।

    ਅੱਜ ਸ਼ਹੀਦ ਏ ਆਜ਼ਮ ਭਗਤ ਸਿੰਘ ਜੀ ਦੇ ਜਨਮਦਿਨ ਮੌਕੇ ਮੈਂ ਸਾਰਿਆਂ ਨੂੰ ਇਹੀ ਕਹਾਂਗਾ ਕਿ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਭਗਤ ਸਿੰਘ ਹੁਰਾਂ ਦੀ ਸੋਚ ‘ਤੇ ਪਹਿਰਾ ਦਈਏ ਅਤੇ ਉਨ੍ਹਾਂ ਦੀ ਹੋਂਦ ਨੂੰ ਅਮਰ ਰੱਖੀਏ। ਦੱਸ ਦੇਈਏ ਕਿ ਚੰਨੀ ਸ਼ਹੀਦ ਦੇ ਜੱਦੀ ਪਿੰਡ ਖਟਕੜ ਕਲਾਂ (ਸ਼ਹੀਦ ਭਗਤ ਸਿੰਘ ਨਗਰ) ਸਥਿਤ ਸ. ਭਗਤ ਸਿੰਘ ਯਾਦਗਾਰ ਤੇ ਅਜਾਇਬ ਘਰ ਵਿਖੇ ਪੁੱਜੇ।

    ਮੁੱਖ ਮੰਤਰੀ ਨੇ ਖਟਕੜ ਕਲਾਂ ਵਿਖੇ ਸ. ਭਗਤ ਸਿੰਘ ਯਾਦਗਾਰ ਤੇ ਅਜਾਇਬ ਘਰ ਸਥਿਤ ਆਡੀਟੋਰੀਅਮ ਵਿਖੇ ਸਮਾਗਮ ਵਿੱਚ ਸ਼ਿਰਕਤ ਕਰਨ ਤੋਂ ਪਹਿਲਾ ਮਹਾਨ ਕ੍ਰਾਂਤੀਕਾਰੀ ਸ਼ਹੀਦ ਭਗਤ ਸਿੰਘ ਦੇ ਬੁੱਤ ਅਤੇ ਉਨ੍ਹਾਂ ਦੇ ਪਿਤਾ ਸ. ਕ੍ਰਿਸ਼ਨ ਸਿੰਘ ਦੀ ਸਮਾਰਕ *ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਤੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਨਾਲ ਸਨ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ