ਚੰਡੀਗੜ੍ਹ। ਪੰਜਾਬ ਸਰਕਾਰ ਨੇ ਸਮੇਂ ਤੋਂ ਪਹਿਲਾਂ ਪੰਚਾਇਤਾਂ ਭੰਗ ਕਰਨ ਵਾਲਾ ਨੋਟੀਫਿਕੇਸ਼ਨ ਵਾਪਸ ਲੈ ਲਿਆ ਹੈ। ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਪਿਛਲੇ ਦਿਨੀਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਇਸ ਮਾਮਲੇ ਨੂੰ ਲੈ ਕੇ ਸੁਣਵਾਈ ਚੱਲ ਰਹੀ ਸੀ, ਤਾਂ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਫਟਕਾਰ ਲਾਈ ਸੀ ਤੇ ਕਿਹਾ ਸੀ ਕਿ ਤੁਹਾਡੀ ਸਰਕਾਰ ਨੂੰ 6 ਮਹੀਨੇ ਪਹਿਲਾਂ ਭੰਗ ਕਰ ਦਿੱਤਾ ਜਾਵੇ ਤਾਂ ਤੁਸੀਂ ਕਿਵੇਂ ਮਹਿਸੂਸ ਕਰੋਗੇ। (Panchayats in Punjab)
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਬਜ਼ੁਰਗਾਂ ਨੂੰ ਤੋਹਫ਼ਾ, ਡਾ. ਬਲਜੀਤ ਕੌਰ ਨੇ ਵੀਡੀਓ ਕੀਤੀ ਜਾਰੀ, ਦੇਖੋ ਵੀਡੀਓ
ਇਸ ਸਬੰਧੀ ਅਦਾਲਤ ਫ਼ੈਸਲਾ ਸੁਣਾਉਣ ਜਾ ਰਹੀ ਸੀ ਤਾਂ ਅਦਾਲਤ ਵਿੱਚ ਉਸ ਵਕਤ ਪੰਜਾਬ ਦੇ ਐਡਵੋਕੇਟ ਜਨਰਲ ਵਿਨੋਦ ਘਈ ਪੇਸ਼ ਹੋਏ ਅਤੇ ਅਦਾਲਤ ਤੋਂ ਅੱਜ ਤੱਕ ਦਾ ਸਮਾਂ ਲਿਆ ਸੀ। ਅੱਜ ਸੁਣਵਾਈ ਤੋਂ ਪਹਿਲਾਂ ਹੀ ਪੰਜਾਬ ਦੇ ਐਡਵੋਕੇਟ ਜਨਰਲ ਨੇ ਖੁਦ ਅਦਾਲਤ ’ਚ ਪੇਸ਼ ਹੋ ਕੇ ਸਰਕਾਰ ਵੱਲੋਂ ਪੰਚਾਇਤਾਂ ਭੰਗ ਕਰਨ ਦਾ ਫ਼ੈਸਲਾ ਵਾਪਸ ਲੈ ਲਿਆ ਹੈ। ਨਾਲ ਹੀ ਇਹ ਵੀ ਦੱਸਿਆ ਗਿਆ ਹੈ ਕਿ ਅਗਲੇ ਦੋ ਦਿਨਾਂ ’ਚ ਜਾਰੀ ਹੋਏ ਪਿਛਲੇ ਆਦੇਸ਼ ਨੂੰ ਵਾਪਸ ਲੈਣ ਦਾ ਨੋਟੀਫਿਕੇਸ਼ਨ ਵਾਪਸ ਲੈ ਲਿਆ ਜਾਵੇਗਾ। (Panchayats in Punjab)