ਹੁਣ ਸਰਕਾਰੀ ਫਾਈਲਾਂ ਦੇ ਕਵਰ ਕਰਨਗੇ ਸਮਾਜਿਕ ਕੁਰੀਤੀਆਂ ਖਿਲਾਫ ਜਾਗਰੂਕ

File Cover

ਲੱਖਾਂ ਫਾਈਲਾਂ ਹੋਣਗੀਆਂ ਪ੍ਰਿਟਿੰਗ: ਮੀਤ ਹੇਅਰ

  • ਪ੍ਰਿਟਿੰਗ ਤੇ ਸਟੇਸ਼ਨਰੀ ਮੰਤਰੀ ਨੇ ਜਾਰੀ ਕੀਤੇ ਨਵੇਂ ਸਰਕਾਰੀ ਫਾਈਲ ਕਵਰ

(ਸੱਚ ਕਹੂੰ ਨਿਊਜ) ਚੰਡੀਗੜ੍ਹ। ਪੰਜਾਬ ਸਰਕਾਰ ਦੀ ਸਰਕਾਰੀ ਫਾਈਲਾਂ ਹੁਣ ਸਰਕਾਰੀ ਕੰਮ ਲਈ ਹੀ ਨਹੀਂ ਤੁਰਨ ਫਿਰਨਗੀਆਂ, ਸਗੋਂ ਸਮਾਜਿਕ ਕੁਰੀਤੀਆਂ ਖ਼ਿਲਾਫ਼ ਵੀ ਵੱਡੇ ਪੱਧਰ ’ਤੇ ਜਾਗਰੂਕਤਾ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਉਣਗੀਆਂ। ਰੋਜ਼ਾਨਾ ਹਜ਼ਾਰਾਂ ਹੱਥੋਂ ਵਿੱਚ ਨਿਕਲਣ ਵਾਲੀਆਂ ਸੈਕੜੇ ਫਾਈਲਾਂ ਰਾਹੀਂ ਸਰਕਾਰ ਵੱਡੇ ਪੱਧਰ ’ਤੇ ਜਾਗਰੂਤਕਾ ਮੁਹਿੰਮ ਛੇੜ ਜਾ ਰਹੀ ਹੈ। ਪ੍ਰਿਟਿੰਗ ਤੇ ਸਟੇਸ਼ਨਰੀ ਵਿਭਾਗ ਨੇ ਨਿਵੇਕਲੀ ਪਹਿਲਕਦਮੀ ਕਰਦਿਆਂ ਸਰਕਾਰੀ ਫਾਈਲ ਕਵਰਜ਼ (File Cover) ਨੂੰ ਹੀ ਸਮਾਜਿਕ ਕੁਰੀਤੀਆਂ ਖ਼ਿਲਾਫ਼ ਵਰਤਣਾ ਸ਼ੁਰੂ ਕਰ ਦਿੱਤਾ ਹੈ।

ਨਵੇਂ ਜਾਰੀ ਕੀਤੇ ਗਏ ਸਰਕਾਰੀ ਫਾਈਲ ਕਵਰ (File Cover) ਦੀ ਖਾਸੀਅਤ ਇਹ ਹੈ ਕਿ ਇਨਾਂ ਉਪਰ ‘ਭ੍ਰਿਸ਼ਟਾਚਾਰ ਮੁਕਾਓ, ਸੁਧਾਰ ਲਿਆਓ‘, ‘ਨਸ਼ਿਆਂ ਨੂੰ ਜੜੋ ਮੁਕਾਓ‘, ‘ਹਰ ਮਨੁੱਖ ਲਾਵੇ ਰੁੱਖ‘, ‘ਜਲ ਹੈ ਤਾਂ ਕੱਲ੍ਹ ਹੈ‘ ਤੇ ‘ਪੜ੍ਹੋ ਅਤੇ ਪੜ੍ਹਾਓ‘ ਸਲੋਗਨ ਲਿਖੇ ਗਏ ਹਨ, ਜਿਨਾਂ ਨਾਲ ਸਬੰਧਿਤ ਲੋਗੋ ਲਗਾਏ ਗਏ ਹਨ। ਇਸ ਤੋਂ ਇਲਾਵਾ ਫਾਈਲ ਉਪਰ ਲਗਾਏ ਜਾਂਦੇ ਫਲੈਪਰ (ਜੱਫ਼ੂ) ਉਤੇ ਵਿਭਾਗ, ਸ਼ਾਖਾ ਆਦਿ ਦੀ ਜਾਣਕਾਰੀ ਲਿਖਣ ਲਈ ਕਾਲਮ ਰੱਖੇ ਗਏ ਹਨ।

ਇਸ ਤੋਂ ਪਹਿਲਾਂ ਹਰ ਵਾਰ ਕੋਈ ਵੀ ਸਰਕਾਰੀ ਫਾਈਲ ਤਿਆਰ ਕਰਦਿਆਂ ਵੱਖਰਾ ਪ੍ਰਿੰਟ ਕਢਵਾ ਕੇ ਲਾਉਣਾ ਪੈਂਦਾ ਸੀ। ਪ੍ਰਿਟਿੰਗ ਸਟੇਸ਼ਨਰੀ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਇਸ ਨਿਵੇਕਲੀ ਪਿਰਤ ਪਾਉਂਦੇ ਨਵੇਂ ਸਰਕਾਰੀ ਫਾਈਲ ਕਵਰ ਜਾਰੀ ਕਰਦਿਆਂ ਦਿੱਤੀ। ਕੈਬਨਿਟ ਮੰਤਰੀ ਤੇ ਵਿਭਾਗ ਦੀ ਵਿਸ਼ੇਸ਼ ਸਕੱਤਰ ਡਾ. ਸੇਨੂੰ ਦੁੱਗਲ ਵੱਲੋਂ ਇਹ ਨਵੇਂ ਸਰਕਾਰੀ ਫਾਈਲ ਕਵਰ ਜਾਰੀ ਕੀਤੇ ਗਏ।

ਸੂਬਾ ਸਰਕਾਰ ਵੱਲੋਂ ਭ੍ਰਿਸ਼ਟਾਚਾਰ, ਨਸ਼ਿਆਂ ਖਿਲਾਫ ਜ਼ੀਰੋ ਟਾਲਰੈਂਸ ਨੀਤੀ ਅਪਣਾਈ : ਮੀਤ ਹੇਅਰ

ਮੀਤ ਹੇਅਰ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਭ੍ਰਿਸ਼ਟਾਚਾਰ, ਨਸ਼ਿਆਂ ਖਿਲਾਫ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਗਈ ਹੈ। ਇਸ ਤੋਂ ਇਲਾਵਾ ਸਰਕਾਰ ਵੱਲੋਂ ਵਾਤਾਵਰਣ ਦੀ ਸਾਂਭ ਸੰਭਾਲ ਨੂੰ ਤਰਜ਼ੀਹ ਦਿੱਤੀ ਜਾ ਰਹੀ ਹੈ। ਉਨਾਂ ਕਿਹਾ ਕਿ ਪ੍ਰਿਟਿੰਗ ਤੇ ਸਟੇਸ਼ਨਰੀ ਵਿਭਾਗ ਵੱਲੋਂ ਸਾਰੇ ਸਰਕਾਰੀ ਵਿਭਾਗਾਂ ਲਈ ਨਿੱਤ ਵਰਤੋਂ ਵਿੱਚ ਆਉਂਦੇ ਫਾਈਲ ਕਵਰ ਪ੍ਰਕਾਸ਼ਿਤ ਕਰਵਾਏ ਜਾਂਦੇ ਹਨ। ਵਿਭਾਗ ਨੇ ਫੈਸਲਾ ਕੀਤਾ ਹੈ ਕਿ ਸਮਾਜਿਕ ਅਲਾਮਤਾਂ ਖਿਲਾਫ ਜਾਗਰੂਕ ਕਰਦੇ ਅਤੇ ਚੌਗਿਰਦੇ ਦੀ ਸਾਂਭ ਸੰਭਾਲ ਵਾਲੇ ਸਲੋਗਨ ਫਾਈਲਾਂ ਉਪਰ ਲਿਖੇ ਜਾਣ।

ਪ੍ਰਿਟਿੰਗ ਤੇ ਸਟੇਸ਼ਟਨੀ ਮੰਤਰੀ ਨੇ ਕਿਹਾ ਕਿ ਰੋਜ਼ਾਨਾ ਕੰਮਕਾਜ ਕਰਦੇ ਦੌਰਾਨ ਸਰਕਾਰੀ ਦਫਤਰਾਂ ਦੀ ਫਾਈਲਾਂ ਕਈ ਸਰਕਾਰੀ ਕਰਮੀਆਂ ਦੇ ਹੱਥੋਂ ਨਿਕਲਦੀਆਂ ਹਨ ਅਤੇ ਚੰਗੇ ਸੰਦੇਸ਼ ਦੇਣ ਲਈ ਇਸ ਤੋਂ ਵਧੀਆ ਪਹਿਲਕਦਮੀ ਕੋਈ ਹੋਰ ਨਹੀਂ ਹੋ ਸਕਦੀ। ਇਸ ਤੋਂ ਇਲਾਵਾ ਸਮੇਂ ਅਤੇ ਪੈਸੇ ਦੀ ਬੱਚਤ ਲਈ ਫਾਈਲ ਕਵਰ ਉਪਰ ਲੱਗਦੇ ਫਲੈਪਰ ਉਪਰ ਵਿਭਾਗ, ਸ਼ਾਖਾ ਆਦਿ ਦਾ ਨਾਂਅ ਛਪਵਾਉਣ ਦਾ ਵੀ ਫੈਸਲਾ ਕੀਤਾ ਗਿਆ ਹੈ ਤਾਂ ਜੋ ਹਰ ਫਾਈਲ ਤਿਆਰ ਕਰਦਿਆਂ ਵੱਖਰਾ ਪ੍ਰਿੰਟ ਨਾ ਕਢਵਾਉਣਾ ਪਵੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ