Health Update: ਦਿੱਲੀ ’ਚ ਮੁਹੱਲਾ ਕਲੀਨਿਕਾਂ ਨੂੰ ‘ਆਰੋਗਿਆ ਮੰਦਰ’ ’ਚ ਬਦਲਣ ਦੀਆਂ ਤਿਆਰੀਆਂ
- ਦਿੱਲੀ ’ਚ ਸਰਕਾਰ ਬਣਦੇ ਹੀ ਭਾਜਪਾ ਨੇ ਕੀਤਾ ਇਹ ਵੱਡਾ ਐਲਾਨ | Health Update
Health Update: ਨਵੀਂ ਦਿੱਲੀ (ਏਜੰਸੀ)। ਦਿੱਲੀ ਵਿੱਚ ਭਾਜਪਾ ਦੀ ਵੱਡੀ ਜਿੱਤ ਤੋਂ ਬਾਅਦ ਸਿਹਤ ਸੇਵਾਵਾਂ ਵਿੱਚ ਬਦਲਾਅ ਬਾਰੇ ਚਰਚਾਵਾਂ ਜ਼ੋਰਾਂ ’ਤੇ ਹਨ। ਖਾਸ ਕਰਕੇ ਮੁਹੱਲਾ ਕਲੀਨਿਕਾਂ ਸਬੰਧੀ ਨਵੀਆਂ ਯੋਜਨਾਵਾਂ ਬਣਾਈਆਂ ਜਾ ਰਹੀਆਂ ਹਨ। ਰਿਪੋਰਟਾਂ ਅਨੁਸਾਰ ਇਨ੍ਹਾਂ ਕਲੀਨਿਕਾਂ ਨੂੰ ‘ਆਯੁਸ਼ਮਾਨ ਅਰੋਗਿਆ ਮੰਦਰ’ ਵਿੱਚ ਬਦਲਿਆ ਜਾ ਸਕਦਾ ਹੈ, ਜਿਸ ਨਾਲ ਮਰੀਜ਼ਾਂ ਨੂੰ ਬਿਹਤਰ ਇਲਾਜ ਮਿਲੇਗਾ। ਇਸ ਤੋਂ ਇਲਾਵਾ ਕੇਂਦਰ ਸਰਕਾਰ ਦਿੱਲੀ ਦੇ 51 ਲੱਖ ਲੋਕਾਂ ਨੂੰ ਆਯੁਸ਼ਮਾਨ ਕਾਰਡ ਦੇਣ ਦੀ ਤਿਆਰੀ ਕਰ ਰਹੀ ਹੈ। ਇਸ ਯੋਜਨਾ ਤਹਿਤ ਹਰ ਪਰਿਵਾਰ 5 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਕਰਵਾ ਸਕੇਗਾ।
Read Also : Motorcycle Stolen: ਮੀਟਰ ਰੀਡਰ ਦਾ ਮੋਟਰਸਾਈਕਲ ਚੋਰੀ, ਘਟਨਾ ਸੀਸੀਟੀਵੀ ਕੈਮਰੇ ’ਚ ਕੈਦ
ਸਰਕਾਰ ਮੁਹੱਲਾ ਕਲੀਨਿਕਾਂ ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਵੀ ਜਾਂਚ ਕਰ ਰਹੀ ਹੈ। ਇਸ ਬਦਲਾਅ ਤੋਂ ਬਾਅਦ ਦਿੱਲੀ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮਿਲ ਸਕਦੀਆਂ ਹਨ। ਇਸ ਨਾਲ ਖਾਸ ਕਰਕੇ ਗਰੀਬਾਂ ਅਤੇ ਲੋੜਵੰਦ ਲੋਕਾਂ ਨੂੰ ਇਲਾਜ ਕਰਵਾਉਣ ਵਿੱਚ ਬਹੁਤ ਮੱਦਦ ਮਿਲੇਗੀ। ਸਿਹਤ ਮੰਤਰਾਲੇ ਨੇ ਕੌਮੀ ਰਾਜਧਾਨੀ ਵਿੱਚ ਆਯੁਸ਼ਮਾਨ ਭਾਰਤ ਯੋਜਨਾ ਤਹਿਤ ਕਾਰਡ ਜਾਰੀ ਕਰਨ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਹਨ।
Health Update
ਸੂਤਰਾਂ ਅਨੁਸਾਰ ਸਰਕਾਰ ਮੁਹੱਲਾ ਕਲੀਨਿਕਾਂ ਵਿੱਚ ਕਥਿਤ ਭ੍ਰਿਸ਼ਟਾਚਾਰ ਸਬੰਧੀ ਚਿੰਤਤ ਹੈ। ਇਸ ਸਬੰਧੀ ਦਿੱਲੀ ਦੇ ਨਵੇਂ ਸਿਹਤ ਮੰਤਰੀ ਤੋਂ ਕਲੀਨਿਕਾਂ ਦੀ ਮੌਜ਼ੂਦਾ ਸਥਿਤੀ ਅਤੇ ਉਨ੍ਹਾਂ ਨੂੰ ਆਯੁਸ਼ਮਾਨ ਅਰੋਗਿਆ ਮੰਦਰ ਵਿੱਚ ਤਬਦੀਲ ਕਰਨ ਬਾਰੇ ਰਿਪੋਰਟ ਮੰਗੀ ਜਾ ਸਕਦੀ ਹੈ। ਪਿਛਲੇ ਮਹੀਨੇ ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ ਮੁਹੱਲਾ ਕਲੀਨਿਕਾਂ ਵਿੱਚ ਜਾਅਲੀ ਡਾਇਗਨੌਸਟਿਕ ਟੈਸਟਾਂ ਅਤੇ ਨਿੱਜੀ ਲੈਬਾਂ ਨੂੰ ਪੱਖਪਾਤ ਕਰਨ ਦੇ ਦੋਸ਼ਾਂ ਦੀ ਸੀਬੀਆਈ ਜਾਂਚ ਦੇ ਹੁਕਮ ਦਿੱਤੇ ਸਨ। ਹੁਣ ਸਰਕਾਰ ਇਨ੍ਹਾਂ ਕਲੀਨਿਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਨਾਲ ਜੋੜਨ ਦੀ ਯੋਜਨਾ ਬਣਾ ਰਹੀ ਹੈ।
51 ਲੱਖ ਨਵੇਂ ਕਾਰਡ ਕੀਤੇ ਜਾਣਗੇ ਜਾਰੀ | Health Update
ਆਯੁਸ਼ਮਾਨ ਭਾਰਤ ਯੋਜਨਾ ਦੇ ਤਹਿਤ ਦੇਸ਼ ਭਰ ਦੇ ਲੱਖਾਂ ਲੋਕਾਂ ਨੂੰ ਲਾਭ ਮਿਲ ਰਿਹਾ ਹੈ। ਕੇਂਦਰ ਸਰਕਾਰ ਇਸ ਯੋਜਨਾ ਦੀ ਸਮੀਖਿਆ ਕਰ ਰਹੀ ਹੈ, ਅਤੇ ਸੰਭਾਵਨਾ ਹੈ ਕਿ ਦਿੱਲੀ ਵਿੱਚ 51 ਲੱਖ ਨਵੇਂ ਕਾਰਡ ਜਾਰੀ ਕੀਤੇ ਜਾਣਗੇ। ਜੇਕਰ ਮੁਹੱਲਾ ਕਲੀਨਿਕਾਂ ਨੂੰ ‘ਆਯੁਸ਼ਮਾਨ ਅਰੋਗਿਆ ਮੰਦਰ’ ਵਿੱਚ ਬਦਲਿਆ ਜਾਂਦਾ ਹੈ, ਤਾਂ ਉਨ੍ਹਾਂ ਨੂੰ ਇਸ ਯੋਜਨਾ ਦੇ ਨਿਯਮਾਂ ਅਤੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨੀ ਪਵੇਗੀ। ਇਹ ਉਮੀਦ ਕੀਤੀ ਜਾਂਦੀ ਹੈ ਕਿ ਇਸ ਨਾਲ ਸਿਹਤ ਸੇਵਾਵਾਂ ਵਿੱਚ ਸੁਧਾਰ ਹੋਵੇਗਾ।