ਨੌਜਵਾਨਾਂ ਦੀ ਊਰਜਾ ਨੂੰ ਨਵੀਂ ਦਿਸ਼ਾ ਦੇਣ ਲਈ ਪੁਲਿਸ ਦਾ ਨਵਾਂ ਉਪਰਾਲਾ

Fazilka Police

ਐਸ.ਐਸ.ਪੀ ਵੱਲੋਂ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਖੇਡਾਂ ਵਿਚ ਭਾਗ ਲੈਣ ਦਾ ਸੱਦਾ | Fazilka Police

ਫਾਜ਼ਿਲਕਾ (ਰਜਨੀਸ਼ ਰਵੀ)। Fazilka Police : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਨਸ਼ਿਆਂ ਖਿਲਾਫ ਸਮਾਜਿਕ ਚੇਤਨਾ ਦਾ ਪਸਾਰ ਕਰਨ ਤੇ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇਣ ਦੇ ਦਿੱਤੇ ਨਿਰਦੇਸ਼ਾਂ ਅਨੁਸਾਰ ਡੀਜੀਪੀ ਪੰਜਾਬ ਗੋਰਵ ਯਾਦਵ ਦੀ ਅਗਵਾਈ ਵਿਚ ਫਾਜ਼ਿਲਕਾ ਦੇ ਐਸਐਸਪੀ ਡਾ: ਪ੍ਰਗਿਆ ਜੈਨ ਵੱਲੋਂ ਆਰੰਭ ਕੀਤੇ ਮਿਸ਼ਨ ਨਿਸਚੈ ਤਹਿਤ ਐਥਲੈਟਿਕ ਮੀਟ 18 ਜੁਲਾਈ ਨੂੰ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਫਾਜ਼ਿਲਕਾ ਵਿਖੇ ਕਰਵਾਈ ਜਾ ਰਹੀ ਹੈ।

ਇਸ ਸਬੰਧੀ ਖੇਡ ਸਟੇਡੀਅਮ ਵਿਖੇ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਐਸਐਸਪੀ ਡਾ. ਪ੍ਰਗਿਆ ਜੈਨ ਨੇ ਦੱਸਿਆ ਕਿ 26 ਜੂਨ ਨੂੰ ਸ਼ੁਰੂ ਕੀਤੇ ਮਿਸ਼ਨ ਨਿਸਚੈ ਦੇ ਤਹਿਤ ਜ਼ਿਲ੍ਹਾ ਪੁਲਿਸ ਵੱਲੋਂ ਜਿੱਥੇ ਨਸ਼ਾ ਵੇਚਣ ਵਾਲਿਆਂ ਨੂੰ ਨਕੇਲ ਪਾਈ ਗਈ ਹੈ ਉਥੇ ਹੀ ਪਿੰਡਾਂ, ਵਾਰਡਾਂ ਵਿਚ ਲੋਕਾਂ ਨਾਲ ਪੁਲਿਸ ਦੀ ਸਾਂਝ ਮਜਬੂਤ ਕੀਤੀ ਜਾ ਰਹੀ ਹੈ। ਇਸੇ ਲੜੀ ਵਿਚ ਸਾਡੇ ਬੱਚਿਆਂ ਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਪੁਲਿਸ ਵੱਲੋਂ ਇਹ ਖੇਡਾਂ ਆਯੋਜਿਤ ਕੀਤੀਆਂ ਜਾ ਰਹੀਆਂ ਹਨ।

Also Read : Weather Update Today: ਇਹ ਖਬਰ ਜ਼ਰੂਰ ਪੜ੍ਹੋ, ਇਨ੍ਹਾਂ ਜਿਲ੍ਹਿਆਂ ‘ਚ ਪਵੇਗਾ ਭਾਰੀ ਮੀਂਹ, ਯੈਲੋ ਅਲਰਟ ਜਾਰੀ

ਉਨ੍ਹਾਂ ਨੇ ਦੱਸਿਆ ਕਿ ਇਸ ਲਈ ਰਜਿਸਟ੍ਰੇਸ਼ਨ ਸਵੇਰੇ 7 ਵਜੇ ਤੋਂ ਸ਼ੁਰੂ ਹੋ ਜਾਵੇਗੀ ਅਤੇ ਸ਼ਹੀਦ ਭਗਤ ਸਿੰਘ ਮਲਟੀਪਰਪਜ਼ ਸਟੇਡੀਅਮ ਫਾਜਿ਼ਲਕਾ ਵਿਖੇ ਹੋਣ ਵਾਲੀ ਇਸ ਐਥਲੈਟਿਕ ਮੀਟ ਦੌਰਾਨ 100 ਮੀਟਰ, 200 ਮੀਟਰ, 400 ਮੀਟਰ ਅਤੇ 800 ਮੀਟਰ ਦੌੜਾਂ ਦੇ ਮੁਕਾਬਲੇ ਕਰਵਾਏ ਜਾਣਗੇ। ਇਸ ਤੋਂ ਇਲਾਵਾ ਜੈਵਲਿਨ ਥਰੋ, ਸ਼ਾਟਪੁੱਟ ਥਰੋ ਅਤੇ ਲੌਂਗ ਜੰਪ ਦੇ ਮੁਕਾਬਲੇ ਵੀ ਕਰਵਾਏ ਜਾਣਗੇ। ਇਹਨਾਂ ਉਪਰੋਕਤ ਮੁਕਾਬਲਿਆਂ ਵਿੱਚ ਪਹਿਲੀ ਪੁਜੀਸ਼ਨ ਹਾਸਲ ਕਰਨ ਵਾਲੇ ਐਥਲੀਟਾਂ/ਦੌੜਾਕਾਂ ਨੂੰ 3100 ਰੁਪਏ, ਦੂਸਰੇ ਸਥਾਨ ਵਾਲੇ ਨੂੰ 2100 ਰੁਪਏ ਅਤੇ ਤੀਸਰਾ ਸਥਾਨ ਹਾਸਲ ਕਰਨ ਵਾਲੇ ਦੌੜਾਕ ਨੂੰ 1100 ਰੁਪਏ ਇਨਾਮ ਵਜੋਂ ਦਿੱਤੇ ਜਾਣਗੇ। ਐਸ.ਐਸ.ਪੀ ਡਾ: ਪ੍ਰਗਿਆ ਜੈਨ ਨੇ ਇੰਨ੍ਹਾਂ ਖੇਡ ਮੁਕਾਬਲਿਆਂ ਵਿੱਚ ਖਿਡਾਰੀਆਂ ਨੂੰ ਵੱਡੀ ਗਿਣਤੀ ਵਿੱਚ ਭਾਗ ਲੈਣ ਦੀ ਅਪੀਲ ਕੀਤੀ ਗਈ ਹੈ।