ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ’ਚ ਹੋਣ ਵਾਲੇ ਸਰਕਾਰੀ ਸਮਾਗਮਾਂ ਦੌਰਾਨ ਵਿਧਾਇਕਾਂ ਦੇ ਨਾਲ ਡਿਪਟੀ ਕਮਿਸ਼ਨਰ ਅਤੇ ਐਸ ਐਸ ਪੀ ਕਿਹੜੇ ਪਾਸੇ ਬੈਠਣੇ ਚਾਹੀਦੇ ਹਨ, ਬਾਰੇ ਸਰਕਾਰ ਵੱਲੋਂ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਹੁਕਮ ਜਾਰੀ ਕੀਤੇ ਗਏ ਹਨ। ਆਮ ਰਾਜ ਪ੍ਰਬੰਧ ਵਿਭਾਗ ਦੇ ਸਕੱਤਰ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਮੁਤਾਬਿਕ, ਡੀਸੀਜ਼ ਨੂੰ ਹਦਾਇਤ ਕੀਤੀ ਹੈ ਕਿ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰਾਂ ਸਬੰਧੀ ਕਮੇਟੀ ਵੱਲੋਂ ਵਿਸ਼ੇ ਅਧੀਨ ਮਾਮਲਾ ਵਿਚਾਰਨ ਉਪਰੰਤ ਸਿਫਾਰਸ਼ ਕੀਤੀ ਗਈ ਹੈ ਕਿ ਸਰਕਾਰੀ ਸਮਾਰੋਹਾਂ/ਮੀਟਿੰਗਾਂ ਦੌਰਾਨ ਸਟੇਟ ਆਰਡਰ ਆਫ ਪ੍ਰੈਸੀਡੈਂਸ ਦੀ ਇੰਨ ਬਿੰਨ ਪਾਲਣਾ ਯਕੀਨੀ ਬਣਾਈ ਜਾਵੇ।
ਉਸ ਅਨੁਸਾਰ ਵਿਧਾਇਕਾਂ ਦਾ ਮਾਣ ਸਤਿਕਾਰ ਯਕੀਨੀ ਬਣਾਇਆ ਜਾਵੇ। ਇਸ ਤੋਂ ਇਲਾਵਾ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰਾਂ ਸਬੰਧੀ ਕਮੇਟੀ ਨੇ ਇਹ ਵੀ ਸਿਫਾਰਸ਼ ਕੀਤੀ ਹੈ ਕਿ ਜੇਕਰ ਸਰਕਾਰੀ ਸਮਾਗਮਾਂ ਵਿੱਚ ਡੀਸੀ ਐੱਸਐੱਸਪੀ ਨੇ ਮੁੱਖ ਮਹਿਮਾਨ ਨੂੰ ਸਹਾਇਤਾ ਪ੍ਰਦਾਨ ਕਰਨੀ ਹੈ ਤਾਂ ਇਹ ਦੋਵੇਂ ਅਧਿਕਾਰੀ ਮੁੱਖ ਮਹਿਮਾਨ ਦੇ ਇੱਕ ਪਾਸੇ ਬਿਠਾਏ ਜਾਣ ਨਾ ਕਿ ਦੋਵੇਂ ਪਾਸੇ। ਸਕੱਤਰ ਵੱਲੋਂ ਡੀਸੀਜ਼ ਨੂੰ ਸਖ਼ਤ ਹਦਾਇਤ ਕੀਤੀ ਹੈ ਕਿ ਸਰਕਾਰੀ ਸਮਾਰੋਹਾਂ/ਮੀਟਿੰਗਾਂ ਦੌਰਾਨ ਸਟੇਟ ਆਰਡਰ ਆਫ ਪ੍ਰੈਸੀਡੈਂਸ ਦੀ ਇੰਨ ਬਿੰਨ ਪਾਲਣਾ ਯਕੀਨੀ ਬਣਾਈ ਜਾਵੇ ਅਤੇ ਵਿਧਾਇਕਾਂ ਦਾ ਮਾਣ ਸਤਿਕਾਰ ਕਰਨਾ ਯਕੀਨੀ ਬਣਾਇਆ ਜਾਵੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ