‘ਆਪ ਪੰਜਾਬ’ ’ਚ ਮਿਲੀਆਂ ਨਵੀਆਂ ਅਹੁਦੇਦਾਰੀਆਂ, ਜਾਣੋ ਕਿਸ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ

ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਆਮ ਆਦਮੀ ਪਾਰਟੀ ਵਿੱਚ ਬੁਢਲਾਡਾ ਤੋਂ ਐੱਮਐੱਲਏ ਪਿ੍ਰੰਸੀਪਲ ਬੁੱਧ ਰਾਮ ਸਮੇਤ ਹੋਰਾਂ ਨੂੰ ਨਵੀਆਂ ਜ਼ਿੰਮੇਵਾਰੀਆਂ ਮਿਲੀਆਂ ਹਨ। ਜਾਣਕਾਰੀ ਅਨੁਸਾਰ ਪਿ੍ਰੰਸੀਪਲ ਬੁੱਧ ਰਾਮ ਵਿਧਾਇਕ ਬੁਢਲਾਡਾ ਨੂੰ ਪਾਰਟੀ ਦਾ ਕਾਰਜਕਾਰੀ ਪ੍ਰਧਾਨ ਬਣਾਇਆ ਗਿਆ ਹੈ, ਉਹ ਦੋ ਵਾਰ ਵਿਧਾਇਕ ਚੁਣੇ ਗਏ ਹਨ। (AAP Punjab)

ਇਸ ਤੋਂ ਪਹਿਲਾਂ ਪੰਜਾਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹੀ ਪਾਰਟੀ ਦੇ ਪ੍ਰਧਾਨ ਚੱਲੇ ਆ ਰਹੇ ਹਨ, ਦੱਸਣਯਗੋ ਹੈ ਕਿ ਉਨ੍ਹਾ ਦੇ ਰੁਝੇਵਿਆਂ ਕਰਕੇ ਹੀ ਇਨ੍ਹਾਂ ਨੂੰ ਕਾਰਜਕਾਰੀ ਪ੍ਰਧਾਨ ਲਾਇਆ ਗਿਆ ਹੈ। ਇਸ ਤੋਂ ਇਲਾਵਾ ਜਗਰੂਪ ਸਿੰਘ ਸੇਖਵਾਂ ਨੂੰ ਪਾਰਟੀ ਦਾ ਜਨਰਲ ਸਕੱਤਰ ਬਣਾਇਆ ਗਿਆ ਹੈ। (AAP Punjab)

ਇਨ੍ਹਾਂ ਤੋਂ ਇਲਾਵਾ ਚਾਰ ਹੋਰ ਨੇਤਾਵਾਂ ਨੂੰ ਪਾਰਟੀ ਦੇ ਉੱਪ ਪ੍ਰਧਾਨ ਬਣਾਇਆ ਗਿਆ ਹੈ, ਜਿਸ ਵਿੱਚ ਜਸਵੀਰ ਸਿੰਘ ਰਾਜਾ ਗਿੱਲ, ਅਮਰਿੰਦਰ ਸਿੰਘ ਸ਼ੈਰੀ ਕਲਸੀ, ਜਗਦੀਪ ਸਿੰਘ ਕਾਕਾ ਬਰਾੜ, ਤਰਨਪ੍ਰੀਤ ਸਿੰਘ ਸੌਂਦ ਤੋਂ ਇਲਾਵਾ ਦਵਿੰਦਰ ਸਿੰਘ ਲਾਡੀ ਨੂੰ ਯੂਥ ਵਿੰਗ ਦਾ ਪ੍ਰਧਾਨ ਬਣਾਇਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਇਨ੍ਹਾਂ ਨੇਤਾਵਾਂ ਨੂੰ ਵਧਾਈ ਦਿੱਤੀ ਹੈ ਅਤੇ ਪੰਜਾਬ ਲਈ ਤਨਦੇਹੀ ਨਾਲ ਕੰਮ ਕਰਨ ਲਈ ਕਿਹਾ ਹੈ।

Aap Punjab Aap Punjab