ਚੰਡੀਗੜ੍ਹ। ਪੰਜਾਬ ਦੇ ਸਿੱਖਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਹੁਕਮ ਦਿੱਤੇ ਹਨ ਕਿ ਸੂਬੇ ਦੇ ਸਰਕਾਰੀ ਸਕੂਲਾਂ ’ਚ 15 ਦਸੰਬਰ 2023 ਤੋਂ ਵਿਦਿਆਰਥੀਆਂ ਦੀ ਆਨਲਾਈਨ ਹਾਜ਼ਰੀ ਲਾਉਣੀ ਯਕੀਨੀ ਬਣਾਈ ਜਾਵੇ। ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਸਬੰਧੀ ਹੁਕਮ ਜਾਰੀ ਕਰਦਿਆਂ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਵਿਦਿਆਰਥੀਆਂ ਦੀ ਆਨਲਾਈਨ ਹਾਜ਼ਰੀ ਸਬੰਧੀ ਸਾਰੀਆਂ ਤਿਆਰੀਆਂ 12 ਦਸੰਬਰ 2023 ਤੱਕ ਮੁਕੰਮਲ ਕਰ ਲਈਆਂ ਜਾਣ। (Schools in Punjab)
ਉਨ੍ਹਾਂ ਕਿਹਾ ਕਿ ਸਕੂਲ ਤੋਂ ਗੈਰ ਹਾਜ਼ਰ ਰਹਿਣ ਵਾਲੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਐੱਸਐੱਮਐੱਸ ਰਾਹੀਂ ਹਾਜ਼ਰੀ ਬਾਰੇ ਜਾਣਕਾਰੀ ਮਿਲ ਸਕੇਗੀ। ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱੱਧਰੀ ਸਹੂਲਤਾਂ ਨਾਲ ਲੈਸ ਕਰਨ ਲਈ ਮੁੱਖ ਮੰਤਰੀ ਭਗਵੰਤ ੰਿਘਸ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਯਤਨ ਅਰੰਭੇ ਗਏ ਹਨ।
Also Read : ਬੱਦਲਵਾਈ ਤੇ ਚੱਲ ਰਹੀ ਹਲਕੀ ਹਵਾ ਨੇ ਸੂਰਜ ਦਾ ਸੇਕ ਕੀਤਾ ਮੱਠਾ, ਜ਼ਮੀਨੀ ਪੱਧਰ ’ਤੇ ਵਧੀ ਠਾਰੀ
ਦੱਸਣਯੋਗ ਹੈ ਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਖੁਦ ਟਵੀਟ ਕਰਕੇ ਦੱਸਿਆ ਹੈ ਕਿ ਪੰਜਾਬ ਦੇ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ’ਚ ਆਨਲਾਈਨ ਹਾਜ਼ਰੀ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਨੇ ਲਿਖਿਆ ਕਿ ਸਾਡੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜਲਦੀ ਹੀ ਪੰਜਾਬ ਸਿੱਖਿਆ ਕ੍ਰਾਂਤੀ ’ਚ ਇੱਕ ਹੋਰ ਮੀਲ ਪੱਥਰ ਹਾਸਲ ਕਰੇਗਾ। ਇਸ ਸਬੰਧੀ ਮਾਪਿਆਂ ਨੂੰ ਮੈਸਜ਼ ਅਲਰਟ ਪ੍ਰਾਪਤ ਹੋਣਗੇ, ਜਦੋਂ ਵੀ ਉਨ੍ਹਾਂ ਦਾ ਬੱਚਾ ਸਕੂਲ ਤੋਂ ਗੈਰ-ਹਾਜ਼ਰ ਹੁੰਦਾ ਹੈ।