
Punjab School News: ਚੰਡੀਗ਼ੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਸਰਕਾਰ ਭਵਿੱਖ ਦੀ ਸੰਭਾਲ ਲਈ ਸਿੱਖਿਆ ਤੇ ਸਕੂਲਾਂ ’ਤੇ ਧਿਆਨ ਦੇ ਰਹੀ ਹੈ। ਇਸ ਦੇ ਤਹਿਤ ਵੱਖ ਵੱਖ ਹੁਕਮ ਜਾਰੀ ਕੀਤੇ ਜਾਂਦੇ ਹਨ। ਹੁਣ ਪੰਜਾਬ ਸਰਕਾਰ ਨੇ ਸਕੂਲਾਂ ਸਬੰਧੀ ਨਵੇਂ ਹੁਕਮ ਜਾਰੀ ਕਰ ਦਿੱਤੇ ਹਨ।
ਦਰਅਸਲ ਪੰਜਾਬ ਸਰਕਾਰ ਨੇ ਸਿੱਖਿਆ ਜਗਤ ’ਚ ਵਿਦਿਆਰਥੀਆਂ ਲਈ ਇੱਕ ਵੱਡਾ ਕਦਮ ਚੁੱਕਿਆ ਹੈ। ਪੰਜਾਬ ਸਰਕਾਰ ਨੇ ਸਿੱਖਿਆ ਦੀ ਗੁਣਵੱਤਾ ਵਿਚ ਸੁਧਾਰ ਅਤੇ ਕਿਤਾਬਾਂ ਦੇ ਬੋਝ ਨੂੰ ਘੱਟ ਕਰਨ ਲਈ ਪੰਜਾਬ ਦੇ ਸਿੱਖਿਆ ਵਿਭਾਗ ਨੇ ਹੁਣ ਹਰ ਮਹੀਨੇ ਦੇ ਆਖਰੀ ਸ਼ਨਿੱਚਰਵਾਰ ਨੂੰ ਬੈਗ ਫਰੀ ਡੇਅ ਐਲਾਨਿਆ ਹੈ। ਹੁਣ ਹਰ ਮਹੀਨੇ ਦੇ ਲਾਸਟ ਸ਼ਨਿੱਚਰਵਾਰ ਨੂੰ 6ਵੀਂ ਤੋਂ 8ਵੀਂ ਜਮਾਤ ਤੱਕ ਦੇ ਵਿਦਿਆਰਥੀ ਸਕੂਲਾਂ ‘ਚ ਬੈਗ ਨਹੀਂ ਲੈ ਕੇ ਜਾਣਗੇ। ਸਰਕਾਰ ਨੇ ਵਿਦਿਆਰਥੀਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਲਈ ਇਹ ਸਕੀਮ ਲਾਗੂ ਕੀਤੀ ਹੈ। Punjab School News
Read Also : Delhi-Katra Expressway Punjab: ਇਹ ਨਵਾਂ ਐਕਸਪ੍ਰੈਸ ਹਾਈਵੇਅ ਪੰਜਾਬ ਤੇ ਦਿੱਲੀ ਵਾਲਿਆਂ ਲਈ ਬਣੇਗਾ ਵਰਦਾਨ
ਇਸ ਲਾਸਟ ਸ਼ਨਿੱਚਰਵਾਰ ਨੂੰ ਅਧਿਆਪਕ ਵਿਦਿਆਰਥੀਆਂ ਨੂੰ ਅਜਿਹੀਆਂ ਗਤੀਵਿਧੀਆਂ ਕਰਵਾਉਣਗੇ ਜੋ ਵਿਦਿਆਰਥੀਆਂ ਦੇ ਮਾਨਸਿਕ ਅਤੇ ਸਰੀਰਕ ਵਿਕਾਸ ਵਿਚ ਸਹਾਈ ਹੋਣਗੀਆਂ। ਖੇਡ ਗਤੀਵਿਧੀਆਂ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਨੇ ਹੁਕਮ ਜਾਰੀ ਕਰ ਕੇ ਸਾਰੇ ਸਰਕਾਰੀ ਸਕੂਲਾਂ ਦੇ ਮੁਖੀਆਂ ਨੂੰ ਸੂਚਿਤ ਕਰ ਦਿੱਤਾ ਹੈ।
ਸਕੂਲ ਮੁਖੀਆਂ ਨੂੰ ਜਾਰੀ ਪੱਤਰ ਅਨੁਸਾਰ ਮਹੀਨੇ ਦੇ ਆਖਰੀ ਸ਼ਨਿੱਚਰਵਾਰ ਨੂੰ ਬੈਗ ਫਰੀ ਡੇਅ ਦੌਰਾਨ ਸੱਭਿਆਚਾਰ, ਖੇਡਾਂ, ਸਮਾਜ ਸੇਵਾ, ਕਲਾ, ਵਿਗਿਆਨ, ਬਾਗਬਾਨੀ, ਵਾਤਾਵਰਨ ਸੰਭਾਲ, ਪੇਂਟਿੰਗ ਆਦਿ ਦੀਆਂ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਵਿਭਾਗ ਦਾ ਮੰਨਣਾ ਹੈ ਕਿ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਹੋਰ ਖੇਤਰਾਂ ਦਾ ਗਿਆਨ ਹੋਣਾ ਬਹੁਤ ਜ਼ਰੂਰੀ ਹੈ। ਇਸ ਨਾਲ ਵਿਦਿਆਰਥੀਆਂ ਦਾ ਮਾਨਸਿਕ ਵਿਕਾਸ ਹੋਵੇਗਾ ਅਤੇ ਵਿਦਿਆਰਥੀਆਂ ਵਿਚ ਸਮਾਜਿਕ ਕੰਮਾਂ ਅਤੇ ਮੁੱਦਿਆਂ ਪ੍ਰਤੀ ਜਾਗਰੂਕਤਾ ਪੈਦਾ ਹੋਵੇਗੀ।