ਜ਼ਿਲ੍ਹਾ ਮੈਜਿਸਟ੍ਰੇਟ ਨੇ ਸਬ ਜੇਲ੍ਹ ਫਾਜ਼ਿਲਕਾ ਦੇ 500 ਵਰਗ ਮੀਟਰ ਏਰੀਏ ਨੂੰ ਨੋ ਡਰੋਨ ਜ਼ੋਨ ਐਲਾਨਿਆ | Fazilka Sub Jail
ਫਾਜ਼ਿਲਕਾ, (ਰਜਨੀਸ਼ ਰਵੀ)। ਡਰੋਨ ਰਾਹੀ ਹੁੰਦੀ ਤਸਕਰੀ ਨੂੰ ਰੋਕਣ ਲਈ ਹੁਣ ਜੇਲ੍ਹ ਉਪਰ ਡਰੋਨ ਉਡਾਉਣ ਤੇ ਪਾਬੰਦੀ ਲਗਾ ਦਿੱਤੀ ਗਈ ਹੈ । ਇਸ ਸੰਬਧੀ ਜ਼ਿਲ੍ਹਾ ਮੈਜਿਸਟੇਟ ਡਾ. ਸੇਨੂ ਦੁੱਗਲ ਨੇ 1973 ਦੀ ਧਾਰਾ 144 ਅਧੀਨ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫਾਜ਼ਿਲਕਾ ਵਿੱਚ ਸਬ ਜੇਲ੍ਹ ਫਾਜਿਲਕਾ ਦੇ 500 ਵਰਗ ਮੀਟਰ ਏਰੀਆ ਨੂੰ ਨੋ ਡਰੋਨ ਜ਼ੋਨ ਐਲਾਨਿਆ ਹੈ।ਇਹ ਹੁਕਮ 30 ਸਤੰਬਰ 2023 ਤੱਕ ਲਾਗੂ ਰਹਿਣਗੇ। (Fazilka Sub Jail)
ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਡਰੋਨ ਜੋ ਆਮ ਲੋਕਾਂ ਤੱਕ ਅਸਾਲੀ ਨਾਲ ਪਹੁੰਚ ਬਣਾ ਚੁਕਿਆ ਹੈ ਅਤੇ ਕੋਈ ਵੀ ਇਸ ਦੀ ਦੁਰਵਰਤੋ ਕਰਕੇ ਜੇਲ੍ਹਾਂ ਵਿੱਚ ਬੰਦ ਖਤਰਨਾਕ ਕੈਦੀਆਂ ਤੱਕ ਮੋਬਾਇਲ ਫੋਨ/ਡਰੱਗ ਹਥਿਆਰ ਅਤੇ ਉਨ੍ਹਾਂ ਨੂੰ ਭੱਜਣ ਵਿੱਚ ਮਦਦ ਕਰਨ ਵਾਲੀ ਸਮੱਗਰੀ ਦੀ ਸਪਲਾਈ ਕਰ ਸਕਦਾ ਹੈ। ਜਿਸ ਲਾਲ ਜ਼ਿਲ੍ਹੇ ਅੰਦਰ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਅਜਿਹੇ ਸਖਤ ਕਦਮ ਚੁੱਕਣ ਦੀ ਲੋੜ ਹੈ।