Punjab News: ਪੰਜਾਬ ਦੇ ਅਧਿਕਾਰੀਆਂ ਨੂੰ ਜਾਰੀ ਹੋਏ ਨਵੇਂ ਹੁਕਮ, ਡੀਜੀਪੀ ਗੌਰਵ ਯਾਦਵ ਦਾ ਐਕਸ਼ਨ…

Punjab News

ਪੁਲਿਸ ਅਧਿਕਾਰੀਆਂ ਨੂੰ ਆਦੇਸ਼, ਰੋਜਾਨਾ ਸੁਣਨ ਆਮ ਲੋਕਾਂ ਦੀ ਸ਼ਿਕਾਇਤ

ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੇ ਪੁਲਿਸ ਅਧਿਕਾਰੀਆਂ ਨੂੰ ਹੁਣ ਰੋਜਾਨਾ ਆਪਣੇ ਦਫਤਰ ’ਚ ਬੈਠ ਕੇ ਨਾ ਸਿਰਫ ਆਮ ਲੋਕਾਂ ਦੀ ਸ਼ਿਕਾਇਤਾਂ ਨੂੰ ਸੁਣਨਾ ਹੋਵੇਗਾ, ਬਲਕਿ ਮੌਕੇ ’ਤੇ ਹੀ ਬੈਠ ਕੇ ਉਨ੍ਹਾਂ ਦੀ ਸ਼ਿਕਾਇਤਾਂ ਨੂੰ ਦੂਰ ਵੀ ਕਰਨਾ ਹੋਏਗਾ। ਸ਼ਿਕਾਇਤਾਂ ਸੁਣਨ ਦੇ ਮਾਮਲੇ ’ਚ ਕਿਸੇ ਵੀ ਪੁਲਿਸ ਅਧਿਕਾਰੀ ਦੀ ਅਣਗਹਿਲੀ ਵੀ ਹੁਣ ਸਹਿਨ ਨਹੀਂ ਹੋਏਗੀ। ਇਸੇ ਕਰਕੇ ਹੁਣ ਤੋਂ ਬਾਅਦ ਰੋਜਾਨਾ ਸਵੇਰੇ 11 ਵਜੇ ਤੋਂ ਵਜੇ ਤੱਕ ਪੁਲਿਸ ਅਧਿਕਾਰੀਆਂ ਨੂੰ ਆਮ ਲੋਕਾਂ ਦੀ ਹੀ ਸ਼ਿਕਾਇਤਾਂ ਵੱਲ ਧਿਆਨ ਦੇਣਾ ਪਵੇਗਾ। (Punjab News)

ਇਹੋ ਜਿਹਾ ਨਹੀਂ ਹੋਣ ਦੀ ਸੂਰਤ ’ਚ ਉਨ੍ਹਾਂ ਪੁਲਿਸ ਅਧਿਕਾਰੀਆਂ ਖਿਲਾਫ ਹੀ ਕਾਰਵਾਈ ਹੋਵੇਗੀ। ਇਹ ਆਦੇਸ਼ ਪੰਜਾਬ ਦੇ ਡੀਜੀਪੀ ਵੱਲੋਂ ਪੰਜਾਬ ਭਰ ਦੇ ਐਸਐੱਸਪੀ ਡੀਐਸਪੀ ਤੇ ਐਸਐਚ ਓ ਨੋ ਜਾਰੀ ਕੀਤੇ ਗਏ ਹਨ। ਇਨ੍ਹਾਂ ਆਦੇਸ਼ਾਂ ਨੂੰ ਜਾਰੀ ਕਰਨ ਮੌਕੇ ਇਹ ਵੀ ਸਪਸ਼ਟ ਕਰ ਦਿੱਤਾ ਗਿਆ ਹੈ ਕਿ ਜੇਕਰ ਇਹ ਅਧਿਕਾਰੀ ਸਮੇਂ ਅਨੁਸਾਰ ਸ਼ਿਕਾਇਤਾਂ ਨੂੰ ਨਹੀਂ ਸੁਣਦੇ ਹਨ ਤਾਂ ਉਨ੍ਹਾਂ ਖਿਲਾਫ ਹੀ ਡੀਜੀਪੀ ਦੇ ਕੋਲ ਸ਼ਿਕਾਇਤਾਂ ਕੀਤੀ ਜਾ ਸਕਦੀ ਹੈ। ਜਾਣਕਾਰੀ ਅਨੁਸਾਰ ਐਤਵਾਰ ਨੂੰ ਛੁੱਟੀ ਵਾਲੇ ਦਿਨ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀ ਪੰਜਾਬ ਭਾਰਤ ਦੇ ਸਾਰੇ ਪੁਲਿਸ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਹਨ। (Punjab News)

ਇਹ ਵੀ ਪੜ੍ਹੋ : Environmental Threats: ਵਾਤਾਵਰਨ ਦੇ ਵੱਡੇ ਖ਼ਤਰਿਆਂ ਲਈ ਕੋਸ਼ਿਸ਼ਾਂ ਵੀ ਵੱਡੀਆਂ ਹੋਣ

ਤਾਂ ਉਥੇ ਹੀ ਪੰਜਾਬ ਭਰ ਦੇ ਆਮ ਲੋਕਾਂ ਨੂੰ ਇਹ ਜਾਣਕਾਰੀ ਦਿੱਤੀ ਹੈ ਕਿ ਅੱਜ ਤੋਂ ਬਾਅਦ ਪੁਲਿਸ ਉਨ੍ਹਾਂ ਦੀ ਸੇਵਾ ’ਚ ਰੋਜਾਨਾ ਸਵੇਰੇ 11 ਵਜੇ ਤੋਂ ਲੈ ਕੇ 1 ਵਜੇ ਤੱਕ ਸਿਰਫ ਸ਼ਿਕਾਇਤਾਂ ਸੁਣਨ ਲਈ ਹੀ ਬੈਠੀ ਹੋਏਗੀ। ਇਸ ਸਮੇਂ ਦੌਰਾਨ ਜਿਹੜੀ ਵੀ ਸ਼ਿਕਾਇਤਾਂ ਪੁਲਿਸ ਅਧਿਕਾਰੀਆਂ ਕੋਲ ਪਹੁੰਚਣਗੀਆਂ ਉਨ੍ਹਾਂ ਸ਼ਿਕਾਇਤਾਂ ਦਾ ਨਿਵਾਰਨ ਬਾਕੀ ਰਹਿੰਦੇ ਸਮੇਂ ਦੌਰਾਨ ਕੀਤਾ ਜਾਏਗਾ। ਇਸ ਨਾਲ ਹੀ ਸ਼ਿਕਾਇਤ ਦਾ ਨਿਵਾਰਨ ਕਰਨ ਤੋਂ ਬਾਅਦ ਸ਼ਿਕਾਇਤ ਕਰਤਾ ਨੂੰ ਵੀ ਜਾਣਕਾਰੀ ਦਿੱਤੀ ਜਾਏਗੀ। (Punjab News)

ਕਿ ਉਨ੍ਹਾਂ ਵੱਲੋਂ ਦਿੱਤੀ ਗਈ ਸ਼ਿਕਾਇਤ ਅਨੁਸਾਰ ਕਾਰਵਾਈ ਕਰ ਦਿੱਤੀ ਗਈ ਹੈ। ਪੰਜਾਬ ਦੇ ਡੀਜੀਪੀ ਵੱਲੋਂ ਇਨ੍ਹਾਂ ਆਦੇਸ਼ਾਂ ਦੇ ਆਉਣ ਤੋਂ ਬਾਅਦ ਪੰਜਾਬ ਦੇ ਲੋਕਾਂ ਨੂੰ ਕਾਫੀ ਜ਼ਿਆਦਾ ਫਾਇਦਾ ਹੋਏਗਾ। ਕਿਉਂਕਿ ਹੁਣ ਤੱਕ ਇਹੋ ਜਿਹੀ ਸ਼ਿਕਾਇਤਾਂ ਹੀ ਮਿਲ ਰਹੀਆਂ ਸਨ ਕਿ ਪੰਜਾਬ ਦੇ ਪੁਲਿਸ ਅਧਿਕਾਰੀ ਆਮ ਲੋਕਾਂ ਦੀ ਸੁਣਵਾਈ ਨਹੀਂ ਕਰਦੇ ਹਨ ਅਤੇ ਉਨ੍ਹਾਂ ਨੂੰ ਇਨਸਾਫ ਨਹੀਂ ਮਿਲ ਰਿਹਾ ਹੈ ਪਰ ਹੁਣ ਇਨ੍ਹਾਂ ਆਦੇਸ਼ਾਂ ਤੋਂ ਬਾਅਦ ਪੰਜਾਬ ਦੇ ਲੋਕਾਂ ਨੂੰ ਵੱਡੇ ਪੱਧਰ ਤੇ ਰਾਹਤ ਮਿਲੇਗੀ ਤੇ ਉਨ੍ਹਾਂ ਦੀ ਸੁਣਵਾਈ ਹੋਣੀ ਸ਼ੁਰੂ ਹੋ ਜਾਏਗੀ। (Punjab News)