ਪੰਜਾਬ ਦੇ ਨਵੇਂ ਕੈਪਟਨ ਪਹੁੰਚੇ ਦਿੱਲੀ ਦਰਬਾਰ, ਤਿੰਨ ਮੰਤਰੀਆਂ ਦੀ ਛੁੱਟੀ ਤੈਅ

ਮੁੱਖ ਮੰਤਰੀ ਚਰਨਜੀਤ ਚੰਨੀ ਤੇ ਦੋਵੇਂ ਉਪ ਮੁੱਖ ਮੰਤਰੀ ਅੱਜ ਦਿੱਲੀ ਹਾਈਕਮਾਂਡ ਨੂੰ ਮਿਲਣ ਲਈ ਰਵਾਨਾ ਹੋ ਚੁੱਕੇ ਹਨ

ਸੱਚ ਕਹੂੰ ਨਿਊਜ਼, ਚੰਡੀਗੜ੍ਹ। ਪੰਜਾਬ ਕੈਬਨਿਟ ’ਚ ਵਿਸਥਾਰ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਕਾਂਗਰਸ ਹਾਈ ਕਮਾਂਡ ਨੂੰ ਮਿਲਣ ਦਿੱਲੀ ਪਹੁੰਚੇ ਉਨ੍ਹਾਂ ਨਾਲ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਤੇ ਪੰਜਾਬ ਕਾਂਗਰਸ ਦੇ ਨਵਜੋਤ ਸਿੰਘ ਸਿੱਧੂ ਵੀ ਮੌਜ਼ੂਦ ਹਨ ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਦਿੱਲੀ ’ਚ ਪੰਜਾਬ ਮਾਮਲਿਆਂ ਦੇ ਇੰਚਾਰਜ਼ ਹਰੀਸ਼ ਰਾਵਤ ਨੂੰ ਮਿਲਣਗੇ ਤੇ ਕੈਬਨਿਟ ਵਿਸਥਾਰ ’ਤੇ ਚਰਚਾ ਹੋਵੇਗੀ।

ਇਸ ਤੋਂ ਬਾਅਦ ਉਹ ਵੀਡੀਓ ਕਾਨਫਰੰਸ ਰਾਹੀਂ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਨਾਲ ਬੈਠਕ ਹੋਵੇਗੀ ਤੇ ਕੈਬਨਿਟ ਵਿਸਥਾਰ ਦੀ ਸੂਚੀ ’ਤੇ ਪੱਕੀ ਮੋਹਰ ਲਾਉਣਗੇ ਮੰਨਿਆ ਜਾ ਰਿਹਾ ਹੈ ਕਿ ਨਵੀਂ ਕੈਬਨਿਟ ’ਚ ਕੁਝ ਪੁਰਾਣੇ ਮੰਤਰੀਆਂ ਨੂੰ ਹਟਾਇਆ ਜਾਵੇਗਾ ਤੇ ਕਰੀਬ 5 ਤੋਂ 6 ਨਵੇਂ ਚਿਹਰਿਆਂ ਨੂੰ ਜਗ੍ਹਾ ਮਿਲੇਗੀ ਦਿੱਲੀ ਹਾਈਕਮਾਂਡ ਨੂੰ ਮਿਲ ਕੇ ਚਰਨਜੀਤ ਸਿੰਘ ਚੰਨੀ ਪੰਜਾਬ ਦੇ ਮੁੱਦਿਆਂ ਨੂੰ ਹੱਲ ਕਰਨ ਸਬੰਧੀ ਗੱਲਬਾਤ ਕਰਨਗੇ। ਇਸ ਤੋਂ ਇਲਾਵਾ ਕੈਪਟਨ ਅਮਰਿੰਦਰ ਸਿੰਘ ਬਾਰੇ ਵੀ ਗੱਲਬਾਤ ਕੀਤੀ ਜਾਵੇਗੀ।

ਮੁੱਖ ਮੰਤਰੀ ਚੰਨੀ ਨੇ ਅਹੁਦਾ ਸੰਭਾਲਦਿਆਂ ਹੀ ਸਰਗਰਮਾ ਵਿਖਾਈ ਤੇ ਉਹ ਪੂਰੀ ਸਖ਼ਤੀ ਦੇ ਮੂਡ ’ਚ ਨਜ਼ਰ ਆਏ ਉਨ੍ਹਾਂ ਡੀਸੀ ਤੇ ਐਸਐਸਪੀ ਨੂੰ ਹੁਕਮ ਦਿੱਤੇ ਹਨ ਕਿ ਏਸੀ ਦਫ਼ਤਰਾਂ ’ਚ ਚਾਹ ਪੀਣਾ ਬੰਦ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਸੁਣਦਿਆਂ ਉਨ੍ਹਾਂ ਦਾ ਹੱਲ ਕੱਢਣ, ਨਹੀਂ ਤਾਂ ਉਨ੍ਹਾਂ ਦੇ ਖਿਲਾਫ਼ ਕਾਰਵਾਈ ਉਹ ਖੁਦ ਕਰਨਗੇ ਉਨ੍ਹਾਂ ਕਿਸਾਨ ਅੰਦੋਲਨ ਦੀ ਹਮਾਇਤ ਕਰਦਿਆਂ ਕਿਹਾ ਕਿ ਉਹ ਛੇਤੀ ਹੀ ਸਿੰਘੂ ਧਰਨੇ ’ਚ ਨਤਮਤਸਕ ਹੋਣਗੇ।

ਤਿੰਨ ਮੰਤਰੀਆਂ ਦਾ ਜਾਣਾ ਲਗਭਗ ਤੈਅ

ਪੁਰਾਣੀ ਕੈਬਨਿਟ ’ਚੋਂ 3 ਮੰਤਰੀਆਂ ਬ੍ਰਹਮ ਮਹਿੰਦਰਾ, ਰਾਣਾ ਗੁਰਮੀਤ ਸਿੰਘ ਸੋਢੀ ਤੇ ਸਾਧੂ ਸਿੰਘ ਧਰਮਸੋਤ ਦੀ ਛੁੱਟੀ ਤੈਅ ਮੰਨੀ ਜਾ ਰਹੀ ਹੈ ਕਿਉਂਕਿ ਇਹ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਮੰਨੇ ਜਾਂਦੇ ਹਨ ਇਸ ਤੋਂ ਇਲਾਵਾ ਗੁਰਪ੍ਰੀਤ ਸਿੰਘ ਕਾਂਗੜ, ਭਾਰਤ ਭੂਸ਼ਣ ਆਸ਼ੂ ਸਮੇਤ ਕੁਝ ਹੋਰ ਚਿਹਰਿਆਂ ਨੂੰ ਵੀ ਕੈਬਨਿਟ ’ਚੋਂ ਬਾਹਰ ਕੀਤਾ ਜਾ ਸਕਦਾ ਹੈ

ਕੈਬਨਿਟ ’ਚ ਇਹ ਹੋ ਸਕਦੇ ਹਨ ਨਵੇਂ ਚਿਹਰੇ

ਪੰਜਾਬ ਕੈਬਨਿਟ ’ਚ ਅਮਰਿੰਦਰ ਸਿੰਘ ਰਾਜਾ ਵੜਿੰਗ, ਸੁਰਿੰਦਰ ਡਾਬਰ, ਰਾਜ ਕੁਮਾਰ ਵੇਰਕਾ, ਪ੍ਰਗਟ ਸਿੰਘ, ਰਾਜਿੰਦਰ ਬੇਰੀ, ਸੰਗਤ ਸਿੰਘ ਗਿਲਜੀਆ, ਗੁਰਕਿਰਤ ਸਿੰਘ ਕੋਟਲੀ ਆਦਿ ਨੂੰ ਸ਼ਾਮਲ ਕੀਤੇ ਜਾਣ ਦੀ ਚਰਚਾ ਜ਼ੋਰਾਂ ’ਤੇ ਹੈ ਬਾਕੀ ਸਮਾਂ ਦੱਸੇਗਾ ਕਿ ਕਿਸ ਨੂੰ ਕੈਬਨਿਟ ’ਚ ਜਗ੍ਹਾ ਮਿਲੇਗੀ

ਰਜੀਆ ਸੁਲਤਾਨਾ ਤੇ ਅਰੁਣਾ ਚੌਧਰੀ ਦਾ ਵਧੇਗਾ ਕੱਦ

ਕੈਪਟਨ ਸਰਕਾਰ ’ਚ ਮੰਤਰੀ ਰਹੀ ਰਜੀਆ ਸੁਲਤਾਨਾ ਤੇ ਅਰੁਣਾ ਚੌਧਰੀ ਦਾ ਕੱਦ ਨਵੀਂ ਸਰਕਾਰ ’ਚ ਵਧ ਸਕਦਾ ਹੈ ਉਨ੍ਹਾਂ ਦੇ ਪਤੀ ਮੁਹੰਮਦ ਮੁਸਤਫ਼ਾ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਹਨ ਤੇ ਸੁਲਤਾਨਾ ਖੁਦ ਵੀ ਸਿੱਧੂ ਦੇ ਕਾਫ਼ੀ ਕਰੀਬ ਹੈ ਇਸ ਤੋਂ ਇਲਾਵਾ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਵਿਜੈ ਇੰਦਰ ਸਿੰਗਲਾ, ਅਰੁਣਾ ਚੌਧਰੀ ਦਾ ਮੰਤਰੀ ਮੰਡਲ ’ਚ ਸ਼ਾਮਲ ਕੀਤੇ ਜਾਣ ਦੇ ਆਸਾਰ ਹਨ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ