
New Traffic Rules Punjab: ਸ਼ਹਿਰ ਨੂੰ ਸੁਰੱਖਿਅਤ ਅਤੇ ਅਪਰਾਧ-ਮੁਕਤ ਬਣਾਉਣ ਦਾ ਤਹੱਈਆ
- New Traffic Rules Punjab: ਮੁੱਖ ਮੰਤਰੀ ਵੱਲੋਂ ਮੁਹਾਲੀ ਵਿਖੇ ਸ਼ਹਿਰ ਦੀ ਨਿਗਰਾਨੀ ਅਤੇ ਟਰੈਫਿਕ ਪ੍ਰਬੰਧਨ ਪ੍ਰਾਜੈਕਟ ਦੇ ਪਹਿਲੇ ਪੜਾਅ ਦੀ ਸ਼ੁਰੂਆਤ
New Traffic Rules Punjab: ਮੁਹਾਲੀ/ਚੰਡੀਗੜ੍ਹ (ਅਸ਼ਵਨੀ ਚਾਵਲਾ)। ਚੰਡੀਗੜ੍ਹ ਦੀ ਤਰਜ਼ ’ਤੇ ਹੁਣ ਮੁਹਾਲੀ ਵਿਖੇ ਵੀ ਟਰੈਫਿਕ ਨਿਯਮ ਤੋੜਣੇ ਭਾਰੀ ਪੈਣਗੇ, ਕਿਉਂਕਿ ਮੁਹਾਲੀ ਵਿੱਚ ਵੀ 24 ਘੰਟੇ ਕੈਮਰੇ ਹਰ ਕਿਸੇ ’ਤੇ ਆਪਣੀ ਨਜ਼ਰ ਰੱਖਣਗੇ। ਜਿਹੜਾ ਵੀ ਸਾਧਨ ਟਰੈਫਿਕ ਨਿਯਮਾਂ ਨੂੰ ਤੋੜਦਾ ਨਜ਼ਰ ਆਵੇਗਾ, ਉਸ ਦਾ ਆਨਲਾਈਨ ਹੀ ਕੈਮਰੇ ਰਾਹੀਂ ਚਲਾਨ ਕੱਟ ਕੇ ਘਰ ਭੇਜ ਦਿੱਤਾ ਜਾਵੇਗਾ। ਇਸ ਵਿੱਚ ਕੋਈ ਸਿਫ਼ਾਰਸ਼ ਜਾਂ ਫਿਰ ਪਹੁੰਚ ਵੀ ਨਹੀਂ ਚੱਲੇਗੀ, ਕਿਉਂਕਿ ਕੈਮਰੇ ਨਾਲ ਕੱਟੇ ਗਏ ਕਿਸੇ ਵੀ ਚਲਾਨ ਨੂੰ ਰੱਦ ਨਹੀਂ ਕੀਤਾ ਜਾ ਸਕੇ।
Read Also : Womens Scheme: ਔਰਤਾਂ ਦੀ ਉਡੀਕ ਹੋਵੇਗੀ ਖ਼ਤਮ?
ਮੁਹਾਲੀ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 21.60 ਕਰੋੜ ਰੁਪਏ ਦੀ ਲਾਗਤ ਵਾਲੇ ਤਿਆਰ ਕੀਤੇ ਸਿਟੀ ਸਰਵੀਲੈਂਸ ਅਤੇ ਟਰੈਫਿਕ ਪ੍ਰਬੰਧ ਪ੍ਰਾਜੈਕਟ ਦੇ ਪਹਿਲੇ ਪੜਾਅ ਦਾ ਉਦਘਾਟਨ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰਾਜੈਕਟ ਸ਼ਹਿਰੀ ਨਿਗਰਾਨੀ ਅਤੇ ਟਰੈਫਿਕ ਪ੍ਰਬੰਧ ਨੂੰ ਹੋਰ ਪੁਖ਼ਤਾ ਕਰਨ ਵੱਲ ਇੱਕ ਅਹਿਮ ਕਦਮ ਹੈ।ਭਗਵੰਤ ਸਿੰਘ ਮਾਨ ਨੇ ਕਿਹਾ ਕਿ 21.60 ਕਰੋੜ ਰੁਪਏ ਦੀ ਕੁੱਲ ਲਾਗਤ ਨਾਲ ਤਿਆਰ ਹੋਇਆ ਇਹ ਪ੍ਰਾਜੈਕਟ ਸੈਕਟਰ-79, ਮੋਹਾਲੀ ਵਿਖੇ ਸਥਿਤ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ ਨਾਲ ਮਿਲ ਕੇ ਮੁਹਾਲੀ ਦੀਆਂ 17 ਅਹਿਮ ਥਾਵਾਂ ’ਤੇ ਲੱਗੇ 351 ਹਾਈ-ਰੈਜ਼ੋਲਿਊਸ਼ਨ ਸੀਸੀਟੀਵੀ ਕੈਮਰਿਆਂ ਨੂੰ ਆਪਸ ਵਿੱਚ ਜੋੜੇਗਾ ਅਤੇ ਨਿਗਰਾਨੀ ਯਕੀਨੀ ਬਣਾਵੇਗਾ।
New Traffic Rules Punjab
ਮੁੱਖ ਮੰਤਰੀ ਨੇ ਕਿਹਾ ਕਿ ਟਰੈਫਿਕ ਪ੍ਰਬੰਧ ਨੂੰ ਸੁਚੱਜਾ ਬਣਾਉਣ, ਜਨਤਕ ਸੁਰੱਖਿਆ ਵਧਾਉਣ ਅਤੇ ਕਾਨੂੰਨ ਲਾਗੂ ਕਰਨ ਦੇ ਯਤਨਾਂ ਨੂੰ ਹੋਰ ਅੱਗੇ ਵਧਾਉਣ ਲਈ ਤਿਆਰ ਕੀਤੇ ਗਏ ਇਸ ਸਿਸਟਮ ਵਿੱਚ 175 ਆਟੋਮੈਟਿਕ ਨੰਬਰ ਪਲੇਟ ਸ਼ਨਾਖ਼ਤ (ਏਐੱਨਪੀਆਰ) ਕੈਮਰੇ, 50 ਲਾਲ ਬੱਤੀ ਉਲੰਘਣਾ ਡਿਟੈਕਸ਼ਨ (ਆਰਐੱਲਵੀਡੀ) ਕੈਮਰੇ, ਆਮ ਨਿਗਰਾਨੀ ਲਈ 92 ਬੁਲੇਟ ਕੈਮਰੇ, ਵਧੇਰੇ ਚੌਕਸੀ ਲਈ 18 ਪੀਟੀਜ਼ੈੱਡ (ਪੈਨ, ਟਿਲਟ ਅਤੇ ਜ਼ੂਮ) ਕੈਮਰੇ ਅਤੇ 16 ਕੈਮਰਿਆਂ ਨਾਲ ਲੈਸ ਦੋ ਮੁੱਖ ਸਥਾਨਾਂ ’ਤੇ ਸਪੀਡ ਉਲੰਘਣਾ ਡਿਟੈਕਸ਼ਨ ਸਿਸਟਮ ਸ਼ਾਮਲ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਹਿਲਕਦਮੀ ਦੀ ਮੁੱਖ ਵਿਸ਼ੇਸ਼ਤਾ ਇਹ ਹੈ ਕਿ ਇਹ ਆਟੋਮੇਟਿਡ ਈ-ਚਲਾਨ ਸਿਸਟਮ ਨੂੰ ਲਾਗੂ ਕਰੇਗਾ, ਜੋ ਅੱਗੇ ਐੱਨਆਈਸੀ ਦੇ ਵਾਹਨ ਅਤੇ ਸਾਰਥੀ ਡੇਟਾਬੇਸ ਨਾਲ ਜੁੜਿਆ ਹੋਵੇਗਾ ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਪ੍ਰਾਜੈਕਟ ਤਹਿਤ ਰੈੱਡ-ਲਾਈਟ ਜੰਪਿੰਗ, ਓਵਰਸਪੀਡਿੰਗ, ਟ੍ਰਿਪਲ ਰਾਈਡਿੰਗ, ਗ਼ਲਤ ਸਾਈਡ ਡਰਾਈਵਿੰਗ, ਬਿਨਾਂ ਹੈਲਮੇਟ ਸਵਾਰੀ ਅਤੇ ਸਟਾਪ ਲਾਈਨ/ਜ਼ੈਬਰਾ ਕਰਾਸਿੰਗ ਜਿਹੀਆਂ ਉਲੰਘਣਾਵਾਂ ਲਈ ਈ-ਚਲਾਨ ਆਟੋਮੈਟਿਕ ਜੈਨਰੇਟ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਸਿਸਟਮ ਪ੍ਰਤੀ ਦਿਨ ਔਸਤਨ 5,000 ਤੋਂ 6,000 ਚਲਾਨ ਕਰੇਗਾ, ਜਿਸ ਨਾਲ ਟਰੈਫਿਕ ਨਿਯਮ ਲਾਗੂਕਰਨ ਅਤੇ ਨਿਯਮ ਦੀ ਪਾਲਣਾ ਕਰਨ ਵਿੱਚ ਕਾਫ਼ੀ ਸੁਧਾਰ ਹੋਵੇਗਾ।