New Traffic Rules: ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੇ ਚਲਾਨ ਕੀਤੇ

New Traffic Rules
ਫ਼ਤਹਿਗੜ੍ਹ ਸਾਹਿਬ : ਸਹਾਇਕ ਟਰਾਂਸਪੋਰਟ ਅਫਸਰ ਪ੍ਰਦੀਪ ਕੁਮਾਰ ਸਕੂਲੀ ਬੱਸਾਂ ਦੀ ਚੈਕਿੰਗ ਕਰਦੇ ਹੋਏ। ਤਸਵੀਰ: ਅਨਿਲ ਲੁਟਾਵਾ

New Traffic Rules: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਜ਼ਿਲ੍ਹੇ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਨੂੰ ਸਖਤੀ ਨਾਲ ਲਾਗੂ ਕਰਨ ਦੇ ਮੰਤਵ ਨਾਲ ਖੇਤਰੀ ਟਰਾਂਸਪੋਰਟ ਵਿਭਾਗ ਤੇ ਬਾਲ ਸੁਰੱਖਿਆ ਵਿਭਾਗ ਵੱਲੋਂ ਸਾਂਝੇ ਤੌਰ ’ਤੇ ਬਾਬਾ ਬੰਦਾ ਸਿੰਘ ਬਹਾਦਰ ਚੌਂਕ ਵਿਖੇ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ। ਇਸ ਚੈਕਿੰਗ ਦੌਰਾਨ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਦੱਸੇ ਉਪਕਰਣ ਨਾ ਹੋਣ ਕਾਰਨ 5 ਸਕੂਲੀ ਬੱਸਾਂ ਦੇ ਚਲਾਨ ਕੀਤੇ ਗਏ। ਇਸ ਸਬੰਧੀ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਹਰਭਜਨ ਸਿੰਘ ਮਹਿਮੀ ਨੇ ਕਿਹਾ ਕਿ ਅੱਜ ਸੜਕ ਸੁਰੱਖਿਆ ਸਭ ਤੋਂ ਅਹਿਮ ਵਿਸ਼ਾ ਬਣਿਆ ਹੋਇਆ ਹੈ ਕਿਉਂਕਿ ਸੜਕ ਦੁਰਘਟਨਾਵਾਂ ਨਾਲ ਹੋਣ ਵਾਲੀਆਂ ਮੌਤਾਂ ਵਿੱਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ, ਜੋ ਕਿ ਬਹੁਤ ਅਫਸੋਸਜਨਕ ਹੈ।

ਇਹ ਵੀ ਪੜ੍ਹੋ: Earthquake: ਤੁਰਕੀ ’ਚ ਭੂਚਾਲ ਦੇ ਲੱਗੇ ਜ਼ਬਰਦਸਤ ਝਟਕੇ

ਉਨ੍ਹਾਂ ਕਿਹਾ ਕਿ ਬਾਲ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਬਹੁਤ ਜ਼ਰੂਰੀ ਹੋ ਜਾਦਾ ਹੈ ਕਿ ਬੱਚਿਆਂ ਦੇ ਮਾਪੇ ਉਹਨਾਂ ਨੂੰ ਛੋਟੀ ਉਮਰ ਵਿੱਚ ਵਾਹਨ ਚਲਾਉਣ ਦੀ ਆਗਿਆ ਨਾ ਦੇਣ ਅਤੇ ਜਿਹੜੀਆਂ ਸਕੂਲੀ ਬੱਸਾਂ ਵਿੱਚ ਬੱਚੇ ਸਫਰ ਕਰ ਰਹੇ ਹਨ, ਉਹ ਸੇਫ ਸਕੂਲ ਵਾਹਨ ਪਾਲਿਸੀ ਮੁਤਾਬਿਕ ਨਿਯਮਾਂ ਨੂੰ ਪੂਰਾ ਕਰਦੀਆਂ ਹੋਣ।

ਇਸ ਮੌਕੇ ਸਹਾਇਕ ਟਰਾਂਸਪੋਰਟ ਅਫਸਰ ਪ੍ਰਦੀਪ ਕੁਮਾਰ ਨੇ ਕਿਹਾ ਕਿ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ ਤੇ ਆਮ ਤੌਰ ’ਤੇ ਇਹ ਸਾਹਮਣੇ ਆਉਂਦਾ ਹੈ ਕਿ ਸਕੂਲ ਪ੍ਰਬੰਧਕ ਆਪਣੀਆਂ ਬੱਸਾਂ ਨੂੰ ਨਿਯਮਾਂ ਅਨੁਸਾਰ ਨਹੀਂ ਚਲਾ ਰਹੇ ਹਨ। ਜਿਸ ਕਾਰਨ ਚੈਕਿੰਗ ਦੌਰਾਨ ਬੱਸਾਂ ਦੇ ਚਲਾਣ ਕਰਨੇ ਪੈ ਰਹੇ ਹਨ। New Traffic Rules

ਉਨ੍ਹਾਂ ਦੱਸਿਆਂ ਕਿ ਸਕੂਲੀ ਬੱਸਾਂ ਵਿੱਚ ਸੀ.ਸੀ.ਟੀ.ਵੀ. ਕੈਮਰੇ ਅਤੇ ਹਰ ਇੱਕ ਬੱਸ ਜਿਸ ਵਿੱਚ ਬੱਚੀਆਂ ਸਫਰ ਕਰ ਰਹੀਆਂ ਹੋਣ ਵਿੱਚ ਲੇਡੀ ਅਟੈਂਡਿਡ ਹੋਣੀ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਜਾਂਚ ਟੀਮ ਅਨੁਸਾਰ ਸਕੂਲੀ ਬੱਸਾਂ ਵਿੱਚ ਕਾਫੀ ਖਾਮੀਆਂ ਪਾਈਆ ਗਈਆ ਜਿਵੇਂ ਕਿ ਸੀ.ਸੀ.ਟੀ.ਵੀ. ਕੈਮਰੇ ਚਾਲੂ ਨਾ ਹੋਣਾ ਅਤੇ ਲੇਡੀ ਅਟੈਂਡੇਟ ਦਾ ਨਾ ਹੋਣਾ। ਉਨ੍ਹਾਂ ਨੇ ਕਿਹਾ ਕਿ ਨਿਯਮਾਂ ਨੂੰ ਮੁੱਖ ਰੱਖਦੇ ਹੋਏ ਬੱਸਾਂ ਵਿੱਚ ਫਸਟ ਏਡ ਬਾਕਸ ਅਤੇ ਸਪੀਡ ਗਵਰਨਸ ਲਗਾਉਣੇ ਅਤਿ ਜ਼ਰੂਰੀ ਹਨ।