ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ ਗੁਲਾਟੀ (Manish Gulati) ਦੀ ਪਟੀਸ਼ਨ ’ਤੇ ਅੱਜ ਪੰਜਾਬ ਅਤੇ ਹਰਿਆਣਾ ’ਚ ਸੁਣਵਾਈ ਹੋਈ। ਇਸ ਦੌਰਾਨ ਹਾਈਕੋਰਟ ਨੇ ਦੋਵਾਂ ਪੱਖਾਂ ਨੂੰ ਸੁਨਣ ਤੋਂ ਬਾਅਦ ਫ਼ੈਸਲਾ ਸੁਰੱਖਿਅਤ ਰੱਖ ਲਿਆ। ਮਨੀਸ਼ ਗੁਲਾਟੀ ਨੇ ਉਨ੍ਹਾਂ ਨੂੰ ਅਹੁਦੇ ਤੋਂ ਹਟਾਉਣ ਦੇ ਹੁਕਮਾਂ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਚੁਣੌਤੀ ਦਿੱਤੀ ਹੈ। ਇਸ ਮਾਮਲੇ ਦੀ ਸੁਣਵਾਈ 16 ਮਾਰਚ ਨੂੰ ਹੋਣੀ ਸੀ ਪਰ ਮੁਲਤਵੀ ਹੋਣ ਕਾਰਨ ਸੁਣਵਾਈ ਅੱਜ ਹੋਈ ਹੈ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਮਨੀਸ਼ ਗੁਲਾਟੀ (Manish Gulati) ਨੂੰ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਦੇ ਅਹੁਦੇ ਤੋਂ ਪੰਜਾਬ ਸਰਕਾਰ ਨੇ ਫਾਰਗ ਕਰ ਦਿੱਤਾ ਸੀ ਪਰ ਮਨੀਸ਼ਾ ਗੁਲਾਟੀ ਨੇ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਤਾਂ ਅਦਾਲਤ ਨੇ ਉਨ੍ਹਾਂ ਦੇ ਹੱਕ ’ਚ ਫੈਸਲਾ ਦਿੱਤਾ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਮੁੜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਬਣਾ ਦਿੱਤਾ ਗਿਆ।
ਇਸ ਤੋਂ ਬਾਅਦ ਇੱਕ ਵਾਰ ਫਿਰ ਸਰਕਾਰ ਨੇ ਮਨੀਸ਼ਾ ਗੁਲਾਟੀ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾ ਦਿੱਤਾ ਹੈ ਤਾਂ ਹੁਣ ਮੁੜ ਮਨੀਸ਼ਾ ਗੁਲਾਟੀ ਹਾਈਕੋਰਟ ਪਹੁੰਚ ਗਏ ਹਨ, ਜਿਸ ਦੀ ਸੁਣਵਾਈ ਅਦਾਲਤ ’ਚ ਅੱਜ ਹੋਈ ਹੈ।