ਪੰਜਾਬ ਰੋਡਵੇਜ ਦੀ ਹੜਤਾਲ ‘ਤੇ ਨਵਾਂ ਅਪਡੇਟ, ਹੁਣੇ ਵੇਖੋ

Punjab Roadways
ਫਾਈਲ ਫੋਟੋ।

29 ਨੂੰ ਮੁੱਖ ਮੰਤਰੀ ਨਾਲ ਹੋਵੇਗੀ ਮੀਟਿੰਗ | Punjab Roadways

  • ਮੁਲਾਜ਼ਮਾਂ ਦੀ ਤਨਖਾਹ ’ਚ 5 ਫੀਸਦੀ ਵਾਧਾ | Punjab Roadways
  • ਮੁਅੱਤਲ ਵਰਕਾਂ ਨੂੰ ਮੁੜ ਕੀਤਾ ਜਾਵੇਗਾ ਬਹਾਲ | Punjab Roadways

ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਅੱਜ ਪੰਜਾਬ ’ਚ ਸਵੇਰ ਤੋਂ ਚੱਲ ਰਹੀ ਪੀਆਰਟੀਸੀ ਅਤੇ ਪਨਬੱਸ ਦੀ ਹੜਤਾਲ ਖਤਮ ਹੋ ਗਈ ਹੈ। ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਠੇਕਾ ਮੁਲਾਜ਼ਮਾਂ ਦੀਆਂ ਕੁਝ ਮੰਗਾਂ ਮੰਨ ਲਈਆਂ ਗਈਆਂ ਹਨ। ਜਦਕਿ ਹੋਰ ਮੰਗਾਂ ਨੂੰ ਲੈ ਕੇ 29 ਸਤੰਬਰ ਨੂੰ ਮੁੜ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਹੋਵੇਗੀ। ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਬੁੱਧਵਾਰ ਨੂੰ ਠੇਕਾ ਮੁਲਾਜ਼ਮਾਂ ਦੀਆਂ ਤਨਖਾਹਾਂ ’ਚ ਪੰਜ ਫੀਸਦੀ ਵਾਧੇ ਨੂੰ ਮਨਜ਼ੂਰੀ ਦੇਣ ਦੀ ਗੱਲ ਆਖੀ। ਇਸ ਤੋਂ ਇਲਾਵਾ ਧਰਨੇ ’ਚ ਹਿੱਸਾ ਲੈ ਕੇ ਮੁਅੱਤਲ ਕੀਤੇ ਕੰਡਕਟਰਾਂ, ਡਰਾਈਵਰਾਂ ਤੇ ਹੋਰ ਮੁਲਾਜ਼ਮਾਂ ਨੂੰ ਵੀ ਅਗਲੇ 15 ਦਿਨਾਂ ’ਚ ਮੁੜ ਬਹਾਲ ਕਰ ਦਿੱਤਾ ਜਾਵੇਗਾ। (Punjab Roadways)

2800 ਬੱਸਾਂ ਦਾ ਸੀ ਚੱਕਾ ਜਾਮ

ਅੱਜ ਸਵੇਰੇ ਹੀ ਪੰਜਾਬ ਭਰ ’ਚ ਪਨਬੱਸ ਅਤੇ ਪੀਆਰਟੀਸੀ ਦੇ ਠੇਕਾ ਮੁਲਾਜਮ ਹੜਤਾਲ ’ਤੇ ਹਨ। ਉਨ੍ਹਾਂ ਨੇ 2800 ਦੇ ਕਰੀਬ ਬੱਸਾਂ ਨੂੰ ਰੋਕਿਆ। ਇਸ ਕਾਰਨ ਪੂਰੇ ਸੂਬੇ ’ਚ ਬੱਸ ਯਾਤਰੀਆਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਮੀਟਿੰਗ ਦਾ ਸਮਾਂ ਲਗਾਤਾਰ ਵਧਾਉਣ ਕਾਰਨ ਰੋਡਵੇਜ ਮੁਲਾਜ਼ਮ ਪੰਜਾਬ ਸਰਕਾਰ ਤੋਂ ਨਾਰਾਜ ਹਨ। ਇਸ ਤੋਂ ਇਲਾਵਾ ਦਿੱਲੀ, ਹਰਿਆਣਾ, ਹਿਮਾਚਲ ਅਤੇ ਜੰਮੂ ਸਮੇਤ ਚਾਰ ਰਾਜਾਂ ਦੀਆਂ ਲੰਬੇ ਰੂਟ ਦੀਆਂ ਬੱਸ ਸੇਵਾਵਾਂ ਨੂੰ ਵੀ ਰੋਕ ਦਿੱਤਾ ਗਿਆ ਸੀ, ਜੋ ਹੁਣ ਸ਼ੁਰੂ ਕਰ ਦਿੱਤੀਆਂ ਗਈਆਂ ਹਨ।

ਟਰਾਂਸਪੋਰਟ ਮੰਤਰੀ ਵੱਲੋਂ ਦਿੱਤਾ ਗਿਆ ਸੀ ਮੀਟਿੰਗ ਲਈ ਸਮਾਂ

ਪੀਆਰਟੀਸੀ ਕੰਟਰੈਕਟ ਵਰਕਰਜ ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਦੱਸਿਆ ਕਿ ਉਨ੍ਹਾਂ ਨੇ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨਾਲ ਦੁਪਹਿਰ 12.30 ਵਜੇ ਮੀਟਿੰਗ ਲਈ ਸਮਾਂ ਦਿੱਤਾ ਗਿਆ ਸੀ। ਯੂਨੀਅਨ ਵੱਲੋਂ ਸਪੱਸ਼ਟ ਕੀਤਾ ਗਿਆ ਕਿ ਇਸ ਵਾਰ ਸਿਰਫ ਜੁਬਾਨੀ ਭਰੋਸੇ ’ਤੇ ਭਰੋਸਾ ਨਹੀਂ ਕੀਤਾ ਜਾਵੇਗਾ।

ਤਾਰੀਕ ’ਤੇ ਤਾਰੀਖ ਦੇ ਰਹੀ ਸੀ ਸਰਕਾਰ

ਡਿਪੂ ਹੈੱਡ ਜਤਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਮੁਲਾਜਮਾਂ ਨੇ 15 ਅਗਸਤ ਨੂੰ ਕਾਲਾ ਦਿਵਸ ਮਨਾਉਣ ਅਤੇ ਮੁੱਖ ਮੰਤਰੀ ਪੰਜਾਬ ਨੂੰ ਸਵਾਲ-ਜਵਾਬ ਕਰਨ ਲਈ ਕਿਹਾ ਤਾਂ ਪਟਿਆਲਾ ਪ੍ਰਸ਼ਾਸਨ ਨੇ 25 ਅਗਸਤ ਲਈ ਮੀਟਿੰਗ ਤੈਅ ਕੀਤੀ ਸੀ। ਇਸ ਤੋਂ ਬਾਅਦ 14 ਸਤੰਬਰ ਨੂੰ ਮੀਟਿੰਗ ਹੋਣੀ ਸੀ, ਹੁਣ ਤੀਜੀ ਵਾਰ ਮੀਟਿੰਗ 29 ਸਤੰਬਰ ਤੈਅ ਕੀਤੀ ਗਈ ਹੈ।

ਇਹ ਵੀ ਪੜ੍ਹੋ : ਬਠਿੰਡਾ ‘ਚ ਵਰ੍ਹਿਆ ਮੀਂਹ, ਜਾਣੋ ਆਉਣ ਵਾਲੇ ਦਿਨਾਂ ਦਾ ਮੌਸਮ