Punjab Weather Update: ਪੰਜਾਬ ਦੇ ਮੌਸਮ ਬਾਰੇ ਨਵੀਂ ਅਪਡੇਟ, ਅਗਲੇ 5 ਦਿਨਾਂ ਤੱਕ…

Punjab Weather Update
Punjab Weather Update: ਪੰਜਾਬ ਦੇ ਮੌਸਮ ਬਾਰੇ ਨਵੀਂ ਅਪਡੇਟ, ਅਗਲੇ 5 ਦਿਨਾਂ ਤੱਕ...

Punjab Weather Update: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਮੌਸਮ ਸਬੰਧੀ ਇੱਕ ਨਵਾਂ ਅਪਡੇਟ ਆਇਆ ਹੈ। ਤੁਹਾਨੂੰ ਦੱਸ ਦੇਈਏ ਕਿ ਪਿਛਲੇ 24 ਘੰਟਿਆਂ ’ਚ ਤਾਪਮਾਨ ’ਚ 1.8 ਡਿਗਰੀ ਦੀ ਗਿਰਾਵਟ ਆਈ ਹੈ। ਹਾਲਾਂਕਿ, ਦੁਪਹਿਰ ਵੇਲੇ ਤੇਜ਼ ਧੁੱਪ ਕਾਰਨ ਲੋਕਾਂ ਨੂੰ ਗਰਮੀ ਮਹਿਸੂਸ ਹੋਈ। ਮੌਸਮ ਵਿਭਾਗ ਅਨੁਸਾਰ ਪੰਜਾਬ ’ਚ 2 ਦਿਨ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਅਗਲੇ 5 ਦਿਨਾਂ ਤੱਕ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਇਸ ਸਮੇਂ ਦੌਰਾਨ ਤੇਜ਼ ਹਵਾਵਾਂ ਚੱਲਣਗੀਆਂ ਜਿਸ ਕਾਰਨ ਲੋਕ ਠੰਢ ਮਹਿਸੂਸ ਕਰਨਗੇ। ਇਸ ਵਾਰ ਪਹਾੜਾਂ ’ਚ ਘੱਟ ਬਰਫ਼ਬਾਰੀ ਹੋਣ ਕਾਰਨ ਮੈਦਾਨੀ ਇਲਾਕਿਆਂ ’ਚ ਠੰਢ ਦੀ ਤੀਬਰਤਾ ਘੱਟ ਗਈ ਹੈ ਤੇ ਠੰਢ ਹੋਰ ਵਧਣ ਦੀ ਕੋਈ ਸੰਭਾਵਨਾ ਨਹੀਂ ਹੈ। ਇਸ ਦੇ ਨਾਲ ਹੀ ਫਰਵਰੀ ਮਹੀਨੇ ’ਚ ਆਮ ਨਾਲੋਂ 95 ਫੀਸਦੀ ਘੱਟ ਮੀਂਹ ਪਿਆ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਫਰਵਰੀ ’ਚ ਬਿਲਕੁਲ ਵੀ ਮੀਂਹ ਨਹੀਂ ਪਿਆ। ਮੌਸਮ ’ਚ ਇੰਨੀ ਵੱਡੀ ਤਬਦੀਲੀ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ। Punjab Weather Update

ਇਹ ਖਬਰ ਵੀ ਪੜ੍ਹੋ : Pension Scheme in Punjab: ਹੁਣ ਇਨ੍ਹਾਂ ਨੂੰ ਵੀ ਮਿਲੇਗੀ 10 ਹਜ਼ਾਰ ਰੁਪਏ ਪੈਨਸ਼ਨ, ਆਰਥਿਕ ਪੱਖੋਂ ਕਮਜ਼ੋਰ ਵਰਗਾਂ ਲਈ ਸਰ…