ਪੰਜਾਬ ਦੇ ਕਈ ਇਲਾਕਿਆਂ ’ਚ ਤੇਜ ਹਵਾਵਾਂ ਨਾਲ ਮੀਂਹ, ਇਸ ਦਿਨ ਤੱਕ ਹੈ ਅਲਰਟ ਜਾਰੀ

Weather Update Punjab

ਮੋਹਾਲੀ (ਐੱਮ ਕੇ ਸ਼ਾਇਨਾ)। ਪੰਜਾਬ ’ਚ ਇੱਕ ਵਾਰ ਫਿਰ ਮੌਸਮ ਦਾ ਮਿਜਾਜ ਬਦਲਿਆ ਹੈ। ਪੰਜਾਬ ਵਾਸੀਆਂ ਨੂੰ ਹੁਮਸ ਭਰੀ ਗਰਮੀ ਤੋਂ ਥੋੜੀ ਰਾਹਤ ਮਿਲੀ ਹੈ। ਪੰਜਾਬ ’ਚ ਐਤਵਾਰ ਤੋਂ ਭਾਰੀ ਮੀਂਹ ਦੇ ਨਾਲ ਤੇਜ ਠੰਢੀਆਂ ਹਵਾਵਾਂ ਚੱਲ ਰਹੀਆਂ ਹਨ। ਮੌਸਮ ਵਿਭਾਗ ਨੇ 30 ਅਪਰੈਲ ਤੱਕ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਹੈ। ਸੋਮਵਾਰ ਵੀ ਸਵੇਰ ਤੋਂ ਕਈ ਇਲਾਕਿਆਂ ਵਿੱਚ ਕਾਲੇ ਬੱਦਲ ਛਾਏ ਰਹੇ। ਕਈ ਥਾਵਾਂ ’ਤੇ ਠੰਢੀਆਂ ਹਵਾਵਾਂ ਨਾਲ ਹਲਕੀ ਬੂੰਦਾਂ-ਬਾਂਦੀ ਹੋਈ। (Weather Update Punjab)

ਮੌਸਮ ਵਿਭਾਗ ਦਾ ਕਹਿਣਾ ਹੈ ਕਿ 30 ਅਪਰੈਲ ਤੱਕ ਮੌਸਮ ਇਸੇ ਤਰ੍ਹਾਂ ਦਾ ਹੀ ਰਹੇਗਾ। ਇਸ ਤੋਂ ਇਲਾਵਾ ਪੰਜਾਬ ਦੇ ਵੱਖ-ਵੱਖ ਇਲਾਕਿਆਂ ’ਚ ਤੂਫਾਨ ਆਉਣ ਦੀ ਵੀ ਸੰਭਾਵਨਾ ਹੈ। ਸਰਹੱਦੀ ਇਲਾਕਿਆਂ ’ਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਦੋਂ ਕਿ ਸ਼ਹਿਰੀ ਇਲਾਕਿਆਂ ’ਚ ਆਮ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਬਦਲਦੇ ਮੌਸਮ ਦਾ ਅਸਰ ਤਾਪਮਾਨ ’ਤੇ ਵੀ ਸਾਫ ਨਜਰ ਆ ਰਿਹਾ ਹੈ। ਤਾਪਮਾਨ ਡਿੱਗਣਾ ਸ਼ੁਰੂ ਹੋ ਗਿਆ ਹੈ। ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। (Weather Update Punjab)

PSEB 12th Result 2024: 12ਵੀਂ ਦੇ ਨਤੀਜਿਆਂ ਦੀ ਉਡੀਕ ਕਰ ਰਹੇ ਵਿਦਿਆਰਥੀਆਂ ਲਈ ਜ਼ਰੂਰੀ ਖਬਰ, ਹੁਣੇ ਵੇਖੋ

ਅੰਮ੍ਰਿਤਸਰ ਵਿੱਚ ਜ਼ਿਆਦਾ ਤੋਂ ਜ਼ਿਆਦਾ ਤਾਪਮਾਨ 35.8 ਡਿਗਰੀ ਤੇ ਘੱਟ ਤੋਂ ਘੱਟ 18.1 ਡਿਗਰੀ ਦਰਜ ਕੀਤਾ ਗਿਆ। ਇਹ ਪੂਰੇ ਪੰਜਾਬ ਵਿੱਚ ਸਭ ਤੋਂ ਘੱਟ ਰਿਹਾ ਹੈ। ਇਸ ਤੋਂ ਇਲਾਵਾ ਲੁਧਿਆਣਾ ਦਾ ਘੱਟੋ-ਘੱਟ ਤਾਪਮਾਨ 23.6 ਡਿਗਰੀ ਅਤੇ ਜਲੰਧਰ ਦਾ 22.2 ਡਿਗਰੀ ਦਰਜ ਕੀਤਾ ਗਿਆ ਹੈ। ਹਾਲਾਂਕਿ ਪਹਿਲਾਂ ਤਾਪਮਾਨ ਵਧ ਰਿਹਾ ਸੀ। ਨਾਲ ਹੀ ਲੋਕਾਂ ਨੂੰ ਆਪਣੇ ਘਰਾਂ ਵਿੱਚ ਏਸੀ ਅਤੇ ਕੂਲਰ ਆਦਿ ਚਲਾਉਣੇ ਪਏ ਸਨ। ਮੌਸਮ ਵਿਭਾਗ ਮੁਤਾਬਕ ਇਸ ਮੌਸਮ ਨੂੰ ਲੈ ਕੇ ਸੁਚੇਤ ਰਹਿਣ ਦੀ ਜ਼ਰੂਰਤ ਹੈ ਤਾਂ ਜੋ ਅਸੀਂ ਆਪਣੇ ਆਪ ਨੂੰ ਬਚਾ ਸਕੀਏ। (Weather Update Punjab)

LEAVE A REPLY

Please enter your comment!
Please enter your name here