ਪਿਛਲੇ ਸਾਲ ਜ਼ਿਲ੍ਹਾ ਸੰਗਰੂਰ ਦੇ 37 ਪਿੰਡਾਂ ’ਚ ਜਲ ਸਪਲਾਈ ਸਕੀਮਾਂ ਦੇ ਕਾਰਜਾਂ ਲਈ 25.61 ਕਰੋੜ ਰੁਪਏ ਪ੍ਰਵਾਨ ਕੀਤੇ | Sunam News
- ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ 3 ਪਿੰਡਾਂ ’ਚ 4.21 ਕਰੋੜ ਦੀ ਲਾਗਤ ਵਾਲੇ ਜਲ ਸਪਲਾਈ ਪ੍ਰੋਜੈਕਟਾਂ ਦਾ ਉਦਘਾਟਨ
ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। Sunam News: ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਵਿਧਾਨ ਸਭਾ ਹਲਕਾ ਸੁਨਾਮ ਊਧਮ ਸਿੰਘ ਵਾਲਾ ਦੇ ਤਿੰਨ ਪਿੰਡਾਂ ’ਚ ਲਗਭਗ 4.21 ਕਰੋੜ ਰੁਪਏ ਦੀ ਲਾਗਤ ਵਾਲੇ ਨਵੇਂ ਜਲ ਸਪਲਾਈ ਪ੍ਰੋਜੈਕਟ ਪਿੰਡ ਵਾਸੀਆਂ ਨੂੰ ਸਮਰਪਿਤ ਕੀਤੇ। ਇਸ ਮੌਕੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਪਿੰਡਾਂ ਦੇ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੇ ਲੋਕਾਂ ਦੇ ਘਰਾਂ ਤੱਕ ਪੀਣ ਲਈ ਸਾਫ-ਸੁਥਰਾ ਪਾਣੀ ਮੁਹਈਆ ਕਰਵਾਉਣ ਦੇ ਲਈ ਹਰ ਢੁਕਵੇ ਕਦਮ ਪੁੱਟਣ ਦੇ ਆਦੇਸ਼ ਦਿੱਤੇ ਗਏ ਹਨ।
ਇਹ ਖਬਰ ਵੀ ਪੜ੍ਹੋ : Onion Farming: ਪਿਆਜ਼ ਦੀ ਚੰਗੀ ਪੈਦਾਵਾਰ ਲਈ ਦਸੰਬਰ ਮਹੀਨੇ ’ਚ ਕਰੋ ਬਿਜ਼ਾਈ, ਪ੍ਰਮਾਣਿਤ ਬੀਜ਼ਾਂ ਦੀ ਹੀ ਕਰੋ ਵਰਤੋਂ
ਜਿਸ ਦੀ ਪਾਲਣਾ ਕਰਦਿਆਂ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੀਆਂ ਸਕੀਮਾਂ ਨੂੰ ਸਫਲਤਾ ਨਾਲ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੇ 144 ਪਿੰਡਾਂ ’ਚ ਨਵੀਆਂ ਜਲ ਸਪਲਾਈ ਸਕੀਮਾਂ ਦੇ ਨਿਰਮਾਣ ਲਈ ਪੰਜਾਬ ਸਰਕਾਰ ਕੋਲੋਂ 160 ਕਰੋੜ ਰੁਪਏ ਦੀ ਮੰਗ ਕੀਤੀ ਗਈ ਹੈ ਜੋ ਕਿ ਛੇਤੀ ਹੀ ਪ੍ਰਵਾਨ ਹੋਣ ਦੀ ਉਮੀਦ ਹੈ। ਉਨ੍ਹਾਂ ਦੱਸਿਆ ਕਿ ਇਸ ਮਿਸ਼ਨ ਤਹਿਤ ਪਿਛਲੇ ਇੱਕ ਸਾਲ ਅੰਦਰ ਜ਼ਿਲ੍ਹਾ ਸੰਗਰੂਰ ਦੇ 37 ਪਿੰਡਾਂ ’ਚ ਜਲ ਸਪਲਾਈ ਸਕੀਮਾਂ ਦੇ ਕਾਰਜਾਂ ਲਈ 25.61 ਕਰੋੜ ਰੁਪਏ ਪ੍ਰਵਾਨ ਕੀਤੇ ਜਾ ਚੁੱਕੇ ਹਨ ਜਿਸ ਨਾਲ 87 ਹਜ਼ਾਰ 53 ਪਿੰਡ ਵਾਸੀਆਂ ਨੂੰ ਪੀਣ ਯੋਗ ਸ਼ੁੱਧ ਪਾਣੀ ਦੀ ਸਪਲਾਈ ਦਿੱਤੀ ਗਈ ਹੈ। Sunam News
ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਦੇ 24 ਪਿੰਡਾਂ ’ਚ ਜਲ ਸਪਲਾਈ ਸਕੀਮਾਂ ਦੀ ਉਸਾਰੀ ਕਰਨ ਲਈ 28.32 ਕਰੋੜ ਰੁਪਏ ਦੇ ਪ੍ਰੋਜੈਕਟ ਪ੍ਰਵਾਨਗੀ ਅਧੀਨ ਹਨ। ਕੈਬਨਿਟ ਮੰਤਰੀ ਨੇ ਬਿਸ਼ਨਪੁਰਾ ਅਕਾਲਗੜ੍ਹ, ਤੋਲੇਵਾਲ ਤੇ ਪਿੰਡ ਢੱਡਰੀਆਂ ਵਿਖੇ 4.21 ਕਰੋੜ ਰੁਪਏ ਨਾਲ ਤਿਆਰ ਜਲ ਸਪਲਾਈ ਸਕੀਮਾਂ ਦਾ ਉਦਘਾਟਨ ਕਰਦਿਆਂ ਦੱਸਿਆ ਕਿ ਇਨ੍ਹਾਂ ਸਕੀਮਾਂ ’ਤੇ ਪਾਣੀ ਦੀਆਂ ਟੈਂਕੀਆਂ, ਟਿਊਬਵੈਲ, 29 ਕਿਲੋਮੀਟਰ ਨਵੀਂ ਪਾਈਪ ਲਾਈਨ ਤੇ ਸੋਲਰ ਸਿਸਟਮ ਲਾਇਆ ਗਿਆ ਹੈ ਜਿਸ ਨਾਲ 7218 ਪਿੰਡ ਵਾਸੀਆਂ ਨੂੰ ਪੀਣ ਯੋਗ ਸ਼ੁੱਧ ਪਾਣੀ ਦੀ ਸਪਲਾਈ ਨਿਰਵਿਘਨ ਆਰੰਭ ਕਰ ਦਿੱਤੀ ਗਈ ਹੈ। ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਸੁਨਾਮ ਤੋਂ ਬਤੌਰ ਵਿਧਾਇਕ ਨੁਮਾਇੰਦਗੀ ਕਰ ਰਹੇ ਕੈਬਨਿਟ ਮੰਤਰੀ ਅਮਨ ਅਰੋੜਾ। Sunam News
ਜੋ ਕਿ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਵੀ ਹਨ, ਵੱਲੋਂ ਹਲਕਾ ਸੁਨਾਮ ਦੇ ਕਾਇਆ ਕਲਪ ਲਈ ਬੇਹਤਰੀਨ ਉਪਰਾਲੇ ਕੀਤੇ ਜਾ ਰਹੇ ਹਨ ਤੇ ਪਿੰਡ ਵਾਸੀਆਂ ਦੀਆਂ ਜਰੂਰਤਾਂ ਨੂੰ ਤਰਜੀਹ ਦੇ ਆਧਾਰ ਤੇ ਪੂਰਾ ਕਰਨ ਲਈ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਇਨ੍ਹਾਂ ਪਿੰਡਾਂ ’ਚ ਨਵੀਆਂ ਜਲ ਸਪਲਾਈ ਸਕੀਮਾਂ ਦੀ ਸ਼ੁਰੂਆਤ ਕੀਤੀ ਗਈ ਸੀ ਜਿਨਾਂ ’ਚੋਂ ਅੱਜ ਤਿੰਨ ਨਵੀਆਂ ਪਾਣੀ ਦੀਆਂ ਟੈਂਕੀਆਂ ਨਿਰਮਾਣ ਮਗਰੋਂ ਲੋਕਾਂ ਨੂੰ ਸਮਰਪਿਤ ਕਰ ਦਿੱਤੀਆਂ ਗਈਆਂ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁੱਖ ਇੰਜੀਨੀਅਰ ਜੇ ਜੇ ਗੋਇਲ, ਨਿਗਰਾਨ ਇੰਜੀਨੀਅਰ ਮਨੋਜ ਮਲਹੋਤਰਾ, ਐਸਡੀਐਮ ਚਰਨਜੋਤ ਸਿੰਘ ਵਾਲੀਆ, ਐਕਸੀਅਨ ਜਲ ਸਪਲਾਈ ਤੇ ਸੈਨੀਟੇਸ਼ਨ ਹਨੀ ਗੁਪਤਾ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ। Sunam News
ਸੁਨਾਮ : ਨਵੇਂ ਜਲ ਸਪਲਾਈ ਪ੍ਰੋਜੈਕਟ ਪਿੰਡ ਵਾਸੀਆਂ ਨੂੰ ਸਮਰਪਿਤ ਕਰਦੇ ਹੋਏ ਮੰਤਰੀ ਹਰਦੀਪ ਸਿੰਘ ਮੁੰਡੀਆਂ। ਤਸਵੀਰ : ਕਰਮ ਥਿੰਦ