ਸਾਡੇ ਨਾਲ ਸ਼ਾਮਲ

Follow us

11.5 C
Chandigarh
Tuesday, February 3, 2026
More
    Home Breaking News ਨਵ ਨਿਯੁਕਤ ਡੀਐ...

    ਨਵ ਨਿਯੁਕਤ ਡੀਐਸਪੀ ਮੋਹਿਤ ਸਿੰਗਲਾ ਦਾ ਕੀਤਾ ਸਨਮਾਨ

    ਬੱਸੀ ਪਠਾਣਾਂ : ਨਵ ਨਿਯੁਕਤ ਡੀਐਸਪੀ ਨੂੰ ਫੁੱਲਾਂ ਗੁਲਦਸਤਾ ਦਿੰਦੇ ਹੋਏ ਰਾਜੇਸ਼ ਸਿੰਗਲਾ ਤੇ ਡਾ. ਰਵੀ ਨੰਦਨ ਸ਼ਰਮਾ, ਰਾਜੇਸ਼ ਸ਼ਰਮਾ।

    (ਮਨੋਜ਼ ਸ਼ਰਮਾ) ਬੱਸੀ ਪਠਾਣਾਂ। ਨਵ ਨਿਯੁਕਤ ਡੀ.ਐਸ.ਪੀ. ਮੋਹਿਤ ਸਿੰਗਲਾ ਨੂੰ ਚਾਰਜ ਲੈਣ ਉਪਰੰਤ ਆੜਤੀ ਐਸੋਸੀਏਸ਼ਨ ਦੇ ਸੂਬਾ ਪ੍ਰੈੱਸ ਸਕੱਤਰ ਰਾਜੇਸ਼ ਸਿੰਗਲਾ ਅਤੇ ਬੁੱਧੀਜੀਵੀ ਸੈਲ ਦੇ ਪੰਜਾਬ ਪ੍ਰਧਾਨ ਡਾ.ਰਵੀ ਨੰਦਨ ਸ਼ਰਮਾ ਨੇ ਮੁਲਾਕਾਤ ਕੀਤੀ ਤੇ ਫੁੱਲਾਂ ਦਾ ਗੁਲਦਸਤਾ ਦੇਕੇ ਸਨਮਾਨਿਤ ਕੀਤਾ। ਇਸ ਮੌਕੇ ਡੀਐੱਸਪੀ ਨੇ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ’ਤੇ ਸਖ਼ਤੀ ਕੀਤੀ ਜਾ ਰਹੀ ਹੈ ਅਤੇ ਕਿਹਾ ਚੋਰੀ ਦੀਆਂ ਵਾਰਦਾਤਾਂ ਕਰਨ ਵਾਲੇਆਂ ਅਤੇ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। (New DSP )

    ਬੱਸੀ ਪਠਾਣਾਂ : ਨਵ ਨਿਯੁਕਤ ਡੀਐਸਪੀ ਨੂੰ ਫੁੱਲਾਂ ਗੁਲਦਸਤਾ ਦਿੰਦੇ ਹੋਏ ਰਾਜੇਸ਼ ਸਿੰਗਲਾ ਤੇ ਡਾ. ਰਵੀ ਨੰਦਨ ਸ਼ਰਮਾ, ਰਾਜੇਸ਼ ਸ਼ਰਮਾ।

    ਇਹ ਵੀ ਪੜ੍ਹੋ : ਕੈਬਨਿਟ ਮੰਤਰੀ ਨੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਦਿੱਤੇ ਨਿਯੁਕਤੀ ਪੱਤਰ

    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਨੇ ਪਹਿਲੇ 18 ਮਹੀਨਿਆਂ ’ਚ ਹੀ 36097 ਸਰਕਾਰੀ ਨੌਕਰੀਆਂ ਦਿੱਤੀਆਂ : ਜੌੜਮਾਜਰਾ ( Anganwadi Workers)

    (ਸੁਨੀਲ ਚਾਵਾਲਾ) ਸਮਾਣਾ। ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਕੇਵਲ ਡੇਢ ਸਾਲ ਦੇ ਅਰਸੇ ਦੌਰਾਨ ਹੀ 36097 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ ਪ੍ਰਦਾਨ ਕੀਤੇ ਹਨ। ਅੱਜ ਸਮਾਣਾ ਵਿਖੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਨਵੇਂ ਭਰਤੀ ਕੀਤੇ ਗਏ 17 ਆਂਗਣਵਾੜੀ ਹੈਲਪਰਾਂ ਅਤੇ 8 ਆਂਗਣਵਾੜੀ ਵਰਕਰਾਂ ( Anganwadi Workers) ਨੂੰ ਨਿਯੁਕਤੀ ਪੱਤਰ ਸੌਂਪਦਿਆਂ ਕੈਬਨਿਟ ਮੰਤਰੀ ਚੇਤਨ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਿਰੋਲ ਮੈਰਿਟ ਅਤੇ ਪਾਰਦਰਸ਼ਤੀ ਤਰੀਕੇ ਨਾਲ ਰਾਜ ਅੰਦਰ ਭਰਤੀ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਨਾਲ ਸਿਰਫ ਕਾਬਲ, ਹੱਕਦਾਰ ਤੇ ਲੋੜਵੰਦ ਉਮੀਦਵਾਰਾਂ ਨੂੰ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ।

    ਪੰਜਾਬ ਸਰਕਾਰ ਬਿਨਾ ਰਿਸ਼ਵਤ ਤੇ ਸਿਫਾਰਸ਼ ਤੋਂ ਦੇ ਰਹੀ ਹੈ ਨੌਕਰੀਆਂ

    ਜੌੜਾਮਾਜਰਾ ਨੇ ਕਿਹਾ ਕਿ ਇਸ ਭਰਤੀ ਮੁਹਿੰਮ ਵਿੱਚ ਮੈਰਿਟ ਤੋਂ ਬਿਨਾਂ ਸਿਫਾਰਸ਼ ਜਾਂ ਹੋਰ ਕੋਈ ਤਰੀਕੇ ਦੀ ਥਾਂ ਨਹੀਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ‘ਰੰਗਲਾ ਪੰਜਾਬ’ ਸਿਰਜਣ ਲਈ ਅਣਥੱਕ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਇਸੇ ਤਹਿਤ ਰਾਜ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਕੇ ਅਤੇ ਵਿਦੇਸ਼ ਜਾਣ ਦੇ ਰੁਝਾਨ ਨੂੰ ਵੀ ਠੱਲ੍ਹ ਪਾ ਕੇ ਮਾਨ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ 18 ਮਹੀਨਿਆਂ ਵਿੱਚ ਹੀ ਨੌਜਵਾਨਾਂ ਨੂੰ ਏਨੀ ਵੱਡੀ ਗਿਣਤੀ ਵਿੱਚ ਨੌਕਰੀਆਂ ਦਿੱਤੀਆਂ ਹਨ।

    Anganwadi Workers
    ਸਮਾਣਾ : ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਸਮਾਣਾ ਵਿਖੇ ਨਵ ਨਿਯੁਕਤ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ। ਤਸਵੀਰ : ਸੁਨੀਲ ਚਾਵਾਲਾ

    ਇਹ ਵੀ ਪੜ੍ਹੋ : ਦਿਨ-ਦਿਹਾੜੇ ਦਾਦੇ ਤੇ ਪੋਤੇ ਨੂੰ ਗੋਲੀਆਂ ਨਾਲ ਭੁੰਨਿਆ

    ਸਮਾਗਮ ਦਾ ਪ੍ਰਬੰਧ ਸੀ.ਡੀ.ਪੀ.ਓ ਪਟਿਆਲਾ ਦਿਹਾਤੀ ਸੁਪਰੀਤ ਕੌਰ ਬਾਜਵਾ ਅਤੇ ਸੀ.ਡੀ.ਪੀ.ਓ. ਸਨੌਰ ਅਨੁਰਤਨ ਕੌਰ ਨੇ ਕਰਦਿਆਂ ਨਵ ਨਿਯੁਕਤ ਉਮੀਦਵਾਰਾਂ ਨੂੰ ਉਨ੍ਹਾਂ ਵੱਲੋਂ ਕੀਤੇ ਕੰਮ ਬਾਰੇ ਦੱਸਿਆ। ਇਸ ਮੌਕੇ ਪੀ.ਏ. ਗੁਰਦੇਵ ਸਿੰਘ ਟਿਵਾਣਾ, ਓ.ਐਸ.ਡੀ. ਐਡਵੋਕੇਟ ਗੁਲਜ਼ਾਰ ਸਿੰਘ ਵਿਰਕ, ਹਲਕਾ ਇੰਚਾਰਜ ਬਲਕਾਰ ਸਿੰਘ ਗੱਜੂਮਾਜਰਾ, ਅਗਰਵਾਲ ਧਰਮਸ਼ਾਲਾ ਪ੍ਰਧਾਨ ਮਦਨ ਮਿੱਤਲ, ਸੁਰਜੀਤ ਸਿੰਘ ਦਈਆ ਤੇ ਸੁਨੈਨਾ ਮਿੱਤਲ ਆਦਿ ਵੀ ਮੌਜੂਦ ਸਨ। ( Anganwadi Workers)

    LEAVE A REPLY

    Please enter your comment!
    Please enter your name here