ਰਾਜ ਪੱਧਰੀ ਸਮਾਗਮ ’ਚ ਵਿਸ਼ੇਸ਼ ਤੌਰ ’ਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਕਰਨਗੇ ਸ਼ਿਰਕਤ | Punjab Sarpanch
(ਜਸਵੀਰ ਸਿੰਘ ਗਹਿਲ) ਲੁਧਿਆਣਾ। ਪੰਜਾਬ ’ਚ 23 ਦਿਨ ਪਹਿਲਾਂ ਹੋਈਆਂ ਪੰਚਾਇਤੀ ਚੋਣਾਂ ’ਚ ਜਿੱਤ ਪ੍ਰਾਪਤ ਕਰ ਚੁੱਕੇ ਜਾਂ ਸਰਬਸੰਮਤੀ ਨਾਲ ਚੁਣੇ ਗਏ ਸਰਪੰਚ ਤੇ ਪੰਚ 8 ਨਵੰਬਰ ਨੂੰ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਧਨਾਨਸੂ ਵਿਖੇ ਇਕੱਠੇ ਹੋਣਗੇ। ਜਿੰਨ੍ਹਾਂ ਨੂੰ ਰਾਜ ਪੱਧਰੀ ਸਮਾਗਮ ਦੌਰਾਨ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਹੁੰ ਚੁਕਾਉਣਗੇ। Punjab Sarpanch News
ਇਹ ਵੀ ਪੜ੍ਹੋ: Nabha Police: ਨਾਭਾ ਪੁਲਿਸ ਵੱਲੋਂ ਪਿੰਡ ਰੋਹਟੀ ਛੰਨਾ ਵਿਖੇ ਤਲਾਸ਼ੀ ਅਭਿਆਨ ਚਲਾਇਆ
ਜਿਕਰਯੋਗ ਹੈ ਕਿ ਪੰਜਾਬ ਵਿੱਚ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਹੋਈਆਂ ਸਨ। ਜਿੰਨਾਂ ਵਿੱਚ ਵੱਖ-ਵੱਖ ਪੰਚਾਇਤਾਂ ਵੱਲੋਂ ਵੋਟਿੰਗ ਰਾਹੀਂ ਜਾਂ ਸਰਬਸੰਮਤੀ ਨਾਲ ਆਪੋ-ਆਪਣੇ ਪਿੰਡਾਂ ’ਚ ਸਰਪੰਚਾਂ ਤੇ ਪੰਚਾਂ ਨੂੰ ਚੁਣਿਆ ਗਿਆ ਸੀ। ਪੰਜਾਬ ’ਚ ਕੁੱਲ ਮਿਲਾ ਕੇ 13, 237 ਸਰਪੰਚ ਅਤੇ 83, 437 ਪੰਚ ਚੁਣੇ ਗਏ ਹਨ। ਜਿੰਨਾਂ ਨੂੰ ਸਹੁੰ ਚੁਕਾਉਣ ਲਈ ਪੰਜਾਬ ਸਰਕਾਰ ਵੱਲੋਂ ਅੱਜ ਲੁਧਿਆਣਾ ਵਿੱਚ ਸੂਬਾ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਜ਼ਿਲ੍ਹੇ ਦੇ ਪਿੰਡ ਧਨਾਨਸੂ ਵਿਖੇ ਹੋ ਰਹੇ ਇਸ ਰਾਜ ਪੱਧਰੀ ਸਮਾਗਮ ਵਿੱਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖਾਸ ਤੌਰ ’ਤੇ ਸ਼ਿਰਕਤ ਕਰ ਰਹੇ ਹਨ। ਇਹਨਾਂ ਤੋਂ ਇਲਾਵਾ ਸੂਬੇ ਭਰ ਦੇ ਵਿਧਾਇਕ ਵੀ ਇਸ ਸਮਾਗਮ ’ਚ ਪੁੱਜ ਰਹੇ ਹਨ।
ਸਮਾਗਮ ’ਚ ਹਜ਼ਾਰਾਂ ਸਰਪੰਚਾਂ ਤੇ ਪੰਚਾਂ ਤੋਂ ਇਲਾਵਾ ਵਿਧਾਇਕਾਂ ਦੀ ਸ਼ਮੂਲੀਅਤ ਦੇ ਮੱਦੇਨਜ਼ਰ ਆਵਾਜਾਈ ’ਚ ਵਿਘਨ ਨਾ ਪਵੇ ਇਸ ਲਈ ਕਮਿਸ਼ਨਰ ਪੁਲਿਸ ਕੁਲਦੀਪ ਸਿੰਘ ਚਾਹਲ ਦੇ ਦਿਸ਼ਾ- ਨਿਰਦੇਸ਼ਾਂ ’ਤੇ ਵਧੀਕ ਡਿਪਟੀ ਕਮਿਸ਼ਨਰ ਪੁਲਿਸ, ਟੈ੍ਰਫਿਕ ਅਤੇ ਸੜਕ ਸੁਰੱਖਿਆ ਫੋਰਸ ਮਿਸ. ਗੁਰਪ੍ਰੀਤ ਕੌਰ ਪੁਰੇਵਾਲ ਵੱਲੋਂ ਡਾਇਵਰਸ਼ਨ ਪਲਾਨ ਤਿਆਰ ਕੀਤਾ ਗਿਆ ਹੈ ਤਾਂ ਕਿ ਸ਼ਹਿਰ ਵਿੱਚ ਆਵਾਜਾਈ ਨੂੰ ਨਿਰਵਿਘਨ ਅਤੇ ਸੁਚਾਰੂ ਰੂਪ ਵਿੱਚ ਚੱਲਦਾ ਰੱਖਿਆ ਜਾਵੇ। ਕਿਸੇ ਨੂੰ ਵੀ ਰਾਜ ਪੱਧਰੀ ਸਮਾਗਮ ਦੇ ਦੌਰਾਨ ਜਾਮ ਜਾਂ ਆਵਾਜਾਈ ਸਬੰਧੀ ਹੋਰ ਸਮੱਸਿਆਵਾਂ ਦਾ ਸਾਹਮਣਾ ਨਾ ਕਰਨਾ ਪਵੇ। Punjab Sarpanch News