Ludhiana News: ਅੱਜ ਧਨਾਨਸੂ ’ਚ ਨਵੇਂ ਚੁਣੇ ਪੰਚ ਚੁੱਕਣਗੇ ਸਹੁੰ

Ludhiana News
Ludhiana News: ਅੱਜ ਧਨਾਨਸੂ ’ਚ ਨਵੇਂ ਚੁਣੇ ਪੰਚ ਚੁੱਕਣਗੇ ਸਹੁੰ

ਕੈਬਨਿਟ ਮੰਤਰੀ ਮੁੰਡੀਆਂ ਜ਼ਿਲ੍ਹੇ ਦੇ 6306 ਪੰਚਾਇਤ ਮੈਂਬਰਾਂ ਨੂੰ ਅਹੁਦੇ ਦੀ ਸਹੁੰ ਚੁੱਕਾਉਣਗੇ | Ludhiana News

ਲੁਧਿਆਣਾ (ਜਸਵੀਰ ਸਿੰਘ ਗਹਿਲ)। Ludhiana News: ਅੱਜ 19 ਨਵੰਬਰ ਨੂੰ ਜ਼ਿਲ੍ਹਾ ਲੁਧਿਆਣਾ ਦੇ ਨਵੇਂ ਚੁਣੇ ਗਏ ਪੰਚਾਇਤ ਮੈਂਬਰਾਂ (ਪੰਚਾਂ) ਸਹੁੰ ਚੁੱਕਣਗੇ। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਮਾਗਮ ਦੇ ਪ੍ਰਬੰਧਾਂ ਤੇ ਤਿਆਰੀਆਂ ਦਾ ਧਨਾਨਸੂ ਵਿਖੇ ਸੋਮਵਾਰ ਨੂੰ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜਾਇਜ਼ਾ ਲਿਆ ਗਿਆ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ’ਚ ਜਮਹੂਰੀਅਤ ਦੇ ਜਸ਼ਨ ਨੂੰ ਵੱਡੇ ਪੱਧਰ ’ਤੇ ਮਨਾਉਣ ਲਈ ਪੁਖਤਾ ਤਿਆਰੀਆਂ ਕੀਤੀਆਂ ਜਾ ਚੁੱਕੀਆਂ ਹਨ। Ludhiana News

ਪੰਜਾਬ ਦੇ ਮਾਲ ਤੇ ਮੁੜ ਵਸੇਬਾ, ਆਫ਼ਤ ਪ੍ਰਬੰਧਨ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਮੰਗਲਵਾਰ ਨੂੰ ਪਿੰਡ ਧਨਾਨਸੂ ਵਿਖੇ ਸਥਿਤ ਸਾਈਕਲ ਵੈਲੀ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਨਵੇਂ ਚੁਣੇ ਪੰਚਾਇਤ ਮੈਂਬਰਾਂ (ਪੰਚਾਂ) ਨੂੰ ਅਹੁਦੇ ਦੀ ਸਹੁੰ ਚੁੱਕਾਉਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਹ ਸਮਾਗਮ ਕਰਵਾਉਣ ਦਾ ਉਪਰਾਲਾ ਹੇਠਲੇ ਪੱਧਰ ’ਤੇ ਜਮਹੂਰੀਅਤ ਨੂੰ ਹੋਰ ਮਜ਼ਬੂਤ ਕਰੇਗਾ, ਕਿਉਂਕਿ ਪੰਚਾਇਤਾਂ ਨੂੰ ‘ਜਮਹੂਰੀਅਤ ਦੇ ਥੰਮ’ ਵਜੋਂ ਜਾਣਿਆ ਜਾਂਦਾ ਹੈ। Ludhiana News

ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਜ਼ਿਲ੍ਹਾ ਲੁਧਿਆਣਾ ’ਚ ਹਾਲ ਹੀ ’ਚ ਹੋਈਆਂ ਪੰਚਾਇਤੀ ਚੋਣਾਂ ’ਚ ਜ਼ਿਲ੍ਹਾ ਦੀਆਂ ਨਵੀਆਂ ਚੁਣੀਆਂ 941 ਗਰਾਮ ਪੰਚਾਇਤਾਂ ਦੇ 6306 ਪੰਚਾਇਤ ਮੈਂਬਰਾਂ (ਪੰਚਾਂ) ਨੂੰ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਅਹੁਦੇ ਦੀ ਸਹੁੰ ਚੁੱਕਾਉਣਗੇ। ਮੀਟਿੰਗ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਅਧਿਕਾਰੀਆਂ ਨੂੰ ਨਾਲ ਲੈ ਕੇ ਜ਼ਿਲ੍ਹਾ ਪੱਧਰੀ ਸਮਾਗਮ ਵਾਲੀ ਥਾਂ ਦਾ ਦੌਰਾ ਕੀਤਾ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਸਾਰੇ ਚੱਲ ਰਹੇ ਪ੍ਰਬੰਧਾਂ ਨੂੰ ਸਮੇਂ ਸਿਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਟਰੈਫਿਕ ਦੀ ਸੁਚਾਰੂ ਵਿਵਸਥਾ, ਵਾਹਨਾਂ ਦੀ ਪਾਰਕਿੰਗ ਅਤੇ ਹੋਰ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਸਬੰਧਤ ਪੁਲਿਸ ਅਧਿਕਾਰੀਆਂ ਨੂੰ ਹੁਕਮ ਜਾਰੀ ਕੀਤੇ ਜਾ ਚੁੱਕੇ ਹਨ ਤਾਂ ਕਿ ਦੂਰ-ਨੇੜੇ ਤੋਂ ਪਹੁੰਚਣ ਵਾਲੇ ਲੋਕ ਸੁਖਾਲੇ ਢੰਗ ਨਾਲ ਸਮਾਗਮ ਵਾਲੀ ਥਾਂ ’ਤੇ ਪਹੁੰਚ ਸਕਣ। Ludhiana News