ਵਿਵੇਕਸ਼ੀਲ ਸੋਨੀ ਐਸ. ਐਸ. ਪੀ. ਐਸ. ਏ. ਐਸ. ਨਗਰ ਨੇ ਇਸ ਖਬਰ ਦਾ ਖੰਡਨ ਕੀਤਾ
(ਸੱਚ ਕਹੂੰ ਨਿਊਜ਼) ਮੁਹਾਲੀ। ਮੁਹਾਲੀ ਇੰਟੈਲੀਜੈਂਸ ਦਫ਼ਤਰ ਦੇ ਬਾਹਰ ਦੂਜੇ ਧਮਾਕੇ (Blast Mohali) ਦੀ ਖਬਰ ਸ਼ੋਸ਼ਲ ਮੀਡੀਆ ’ਤੇ ਫੈਲੀਆ ਜਾ ਰਹੀਆਂ ਹਨ ਜੋ ਕਿ ਜੋ ਨਿਰਾ ਝੂਠੀਆਂ ਤੇ ਬੇਬੁਨਿਆਦ ਹਨ। ਇਸ ਗੱਲ ਦਾ ਖੁਲਾਸਾ ਵਿਵੇਕਸ਼ੀਲ ਸੋਨੀ ਐਸ. ਐਸ. ਪੀ. ਐਸ. ਏ. ਐਸ. ਨਗਰ ਨੇ ਇਸ ਖਬਰ ਦਾ ਖੰਡਨ ਕੀਤਾ ਹੈ। ਉਨ੍ਹਾਂ ਸ਼ੋਸ਼ਲ ਮੀਡੀਆ ’ਤੇ ਅਜਿਹੀਆਂ ਝੂਠੀਆਂ ਖਬਰਾਂ ਚਲਾਉਣ ਵਾਲੀਆਂ ਦੀ ਨਿੰਦਾ ਕੀਤਾ ਤੇ ਕਿਹਾ ਅਜਿਹੀਆਂ ਝੂਠੀਆਂ ਖਬਰਾਂ ਨਾਲ ਮਾਹੌਲ ਖਰਾਬ ਹੁੰਦਾ ਹੈ। ਸੋਨੀ ਨੇ ਕਿਹਾ ਕਿ ਬੀਤੀ ਰਾਤ ਹੋਏ ਧਮਾਕੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਛੇਤੀ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
ਜਿਕਰਯੋਗ ਹੈ ਕਿ ਬੀਤੀ ਦੇਰ ਰਾਤ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਬਿਊਰੋ ਦੇ ਮੋਹਾਲੀ ਹੈੱਡਕੁਆਰਟਰ ‘ਤੇ ਧਮਾਕਾ ਹੋਇਆ। ਪੁਲਿਸ ਇੰਟੈਲੀਜੈਂਸ ਹੈੱਡਕੁਆਰਟਰ ਦੀ ਇਮਾਰਤ ਦੀ ਤੀਜੀ ਮੰਜ਼ਿਲ ‘ਤੇ ਰਾਕੇਟ ਗ੍ਰਨੇਡ ਦਾਗਿਆ ਗਿਆ। ਧਮਾਕੇ ਨਾਲ ਇਮਾਰਤ ਦੀਆਂ ਖਿੜਕੀਆਂ ਦੇ ਸ਼ੀਸ਼ੇ ਚਕਨਾਚੂਰ ਹੋ ਗਏ ਪਰ ਕੋਈ ਵੱਡਾ ਨੁਕਸਾਨ ਨਹੀਂ ਹੋਇਆ। ਰਿਪੋਰਟ ਦੇ ਅਨੁਸਾਰ, ਦੋ ਸ਼ੱਕੀ ਹਮਲਾ ਕਰਨ ਲਈ ਇੱਕ ਕਾਰ ਵਿੱਚ ਆਏ ਸਨ ਅਤੇ ਖੁਫੀਆ ਦਫਤਰ ਦੀ ਇਮਾਰਤ ਤੋਂ ਲਗਭਗ 80 ਮੀਟਰ ਦੀ ਦੂਰੀ ਤੋਂ ਆਰਪੀਜੀ ਲਾਂਚ ਕੀਤੀ। ਇਸ ਦੇ ਨਾਲ ਹੀ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੁਲਿਸ ਅਧਿਕਾਰੀਆਂ ਦੀ ਮੀਟਿੰਗ ਦੌਰਾਨ ਕਿਹਾ, ‘ਕੁਝ ਲੋਕ ਪੰਜਾਬ ਦਾ ਮਾਹੌਲ ਖਰਾਬ ਕਰਨਾ ਚਾਹੁੰਦੇ ਹਨ। ਇਸ ਹਮਲੇ ਦੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ