ਕੈਪਟਨ ਦੀ ਹਾਜ਼ਰੀ ‘ਚ ਅਮਰਿੰਦਰ ਨੇ ਭਰੇ ਨਾਮਜ਼ਦਗੀ ਪੱਤਰ
ਬਠਿੰਡਾ, (ਸੁਖਜੀਤ ਮਾਨ) | ਬਠਿੰਡਾ ਤੋਂ ਲੋਕ ਸਭਾ ਲਈ ਕਾਂਗਰਸ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਕਾਗਜ਼ ਦਾਖਲ ਕਰਵਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਇੱਥੇ ਪੁੱਜੇ ਇਸ ਮੌਕੇ ਉਨ੍ਹਾਂ ਨੇ ਰੋਡ ਸ਼ੋਅ ਵੀ ਕਰਨਾ ਸੀ ਪਰ ਖਰਾਬ ਮੌਸਮ ਕਾਰਨ ਕਾਹਲੀ ‘ਚ ਵਾਪਸ ਪਰਤ ਗਏ ਜ਼ਿਲ੍ਹਾ ਚੋਣ ਅਫਸਰ ਕੋਲ ਨਾਮਜ਼ਦਗੀ ਪੱਤਰ ਦਾਖਲ ਕਰਨ ਮੌਕੇ ਰਾਜਾ ਵੜਿੰਗ ਦੇ ਨਾਲ ਕਵਰਿੰਗ ਉਮੀਦਵਾਰ ਵਜੋਂ ਉਨ੍ਹਾਂ ਦੀ ਪਤਨੀ ਅੰਮ੍ਰਿਤਾ ਵੜਿੰਗ ਨੇ ਕਾਗ਼ਜ਼ ਦਾਖਲ ਕੀਤੇ ਇਸ ਮੌਕੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੀ ਨਾਲ ਸਨ
ਪ੍ਰੈੱਸ ਕਾਨਫਰੰਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਉਨ੍ਹਾਂ ਦੀ ਟੀਚਾ ਮਿਸ਼ਨ-13 ਹੈ ਉਨ੍ਹਾਂ ਕਿਹਾ ਕਿ ਇਸ ਮਿਸ਼ਨ ਦੀ ਪੂਰਤੀ ਹਿੱਤ ਅਤੇ ਬਾਦਲਾਂ ਖ਼ਿਲਾਫ਼ ਉਹ ਦੋ ਦਿਨ ਬਠਿੰਡਾ ਤੇ ਦੋ ਦਿਨ ਫਿਰੋਜ਼ਪੁਰ ਵਿੱਚ ਰਹਿਣਗੇ ਉਨ੍ਹਾਂ ਖਾਸ ਤੌਰ ‘ਤੇ ਆਖਿਆ ਕਿ ਬਠਿੰਡਾ ਹਲਕੇ ‘ਤੇ ਵਿਸ਼ੇਸ਼ ਧਿਆਨ ਰਹੇਗਾ ਤੇ ਉਹ ਮਿਸ਼ਨ-13 ‘ਚ ਪੂਰੀ ਤਰ੍ਹਾਂ ਸਫਲ ਵੀ ਹੋਣਗੇ ਕੇਂਦਰੀ ਮੰਤਰੀ ਤੇ ਬਠਿੰਡਾ ਤੋਂ ਸ੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਹਰਸਿਮਰਤ ਕੌਰ ਬਾਦਲ ਖਿਲਾਫ ਵਰ੍ਹਦਿਆਂ ਕੈਪਟਨ ਨੇ ਆਖਿਆ ਕਿ ਕੇਂਦਰ ‘ਚ ਪੰਜਾਬ ਦੇ ਹੱਕਾਂ ਦੀ ਹਰਸਿਮਰਤ ਨੇ ਕਦੇ ਹਮਾਇਤ ਨਹੀਂ ਕੀਤੀ ਨਸ਼ੇ ਰੋਕਣ ਸਬੰਧੀ ਪੁੱਛੇ ਸਵਾਲ ਦੇ ਜਵਾਬ ‘ਚ ਕੈਪਟਨ ਨੇ ਆਖਿਆ ਕਿ ਉਨ੍ਹਾਂ ਨੇ ਪਵਿੱਤਰ ਗੁਟਕਾ ਸਾਹਿਬ ਦੀ ਸਹੁੰ ਚੁੱਕੀ ਸੀ ਤੇ ਉਸੇ ਤਹਿਤ ਚਾਰ ਹਫ਼ਤਿਆਂ ‘ਚ ਹੀ ਸਰਕਾਰ ਨੇ ਨਸ਼ਿਆਂ ਦਾ ਲੱਕ ਤੋੜਿਆ ਹੈ ਤੇ ਕਰੀਬ 26 ਹਜ਼ਾਰ ਬੰਦੇ ਜ਼ੇਲ੍ਹਾਂ ‘ਚ ਬੰਦ ਕੀਤੇ ਹਨ ਕੈਪਟਨ ਨੇ ਆਖਿਆ ਕਿ ਨਸ਼ਿਆਂ ਖਿਲਾਫ ਚਲਾਈ ਮੁਹਿੰਮ ਦਾ ਹੀ ਅਸਰ ਹੈ ਕਿ ਪੰਜਾਬ ‘ਚ ਨਸ਼ਾ ਪੰਜ ਗੁਣਾ ਮਹਿੰਗਾ ਹੋ ਗਿਆ ਹੈ ਕਿਉਂਕਿ ਨਸ਼ੇ ਦੀ ਘਾਟ ਹੋ ਗਈ ਹੈ ਮੁੱਖ ਮੰਤਰੀ ਨੇ ਇਸ ਮੌਕੇ ਪੰਜਾਬ ਸਰਕਾਰ ਵੱਲੋਂ ਕਰਵਾਏ ਗਏ ਵਿਕਾਸ ਕੰਮਾਂ ਤੋਂ ਵੀ ਜਾਣੂ ਕਰਾਇਆ ਇਸ ਮੌਕੇ ਤਲਵੰਡੀ ਸਾਬੋ ਤੋਂ ਆਗੂ ਬਲਵੀਰ ਸਿੰਘ ਸਿੱਧੂ ਨੇ ਕਾਂਗਰਸ ਵਿੱਚ ਸ਼ਮੂਲੀਅਤ ਕੀਤੀ ਇਸ ਪ੍ਰੈੱਸ ਕਾਨਫਰੰਸ ਦੌਰਾਨ ਖ਼ਜ਼ਾਨਾ ਮੰਤਰੀ ਮਨਪ੍ਰੀਤ ਬਾਦਲ, ਉਮੀਦਵਾਰ ਰਾਜਾ ਵੜਿੰਗ, ਰਣਇੰਦਰ ਸਿੰਘ, ਵਿਧਾਇਕ ਪ੍ਰੀਤਮ ਕੋਟਭਾਈ, ਸਾਬਕਾ ਮੰਤਰੀ ਹਰਮਿੰਦਰ ਸਿੰਘ ਜੱਸੀ, ਸਾਬਕਾ ਮੰਤਰੀ ਚਿਰੰਜੀ ਲਾਲ ਗਰਗ, ਕਾਂਗਰਸ ਜ਼ਿਲ੍ਹਾ ਦਿਹਾਤੀ ਪ੍ਰਧਾਨ ਖੁਸ਼ਬਾਜ ਜਟਾਣਾ, ਕਾਂਗਰਸ ਦੀ ਜ਼ਿਲ੍ਹਾ ਮਾਨਸਾ ਪ੍ਰਧਾਨ ਮੰਜੂ ਬਾਲਾ ਬਾਂਸਲ ਤੋਂ ਇਲਾਵਾ ਕਾਂਗਰਸ ਸਕੱਤਰ ਕੇ. ਕੇ. ਅਗਰਵਾਲ ਤੇ ਜੈਜੀਤ ਜੌਹਲ ਸਮੇਤ ਹੋਰ ਆਗੂ ਤੇ ਵਰਕਰ ਹਾਜ਼ਰ ਸਨ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।