ਸਾਡੇ ਨਾਲ ਸ਼ਾਮਲ

Follow us

19.2 C
Chandigarh
Friday, February 27, 2026
More
    Home Breaking News ਆਰਸੀ-1 ਕੇਸ ਦੀ...

    ਆਰਸੀ-1 ਕੇਸ ਦੀ ਅਗਲੀ ਸੁਣਵਾਈ 21 ਅਪਰੈਲ ਨੂੰ

    high-court

    ਆਰਸੀ-1 ਕੇਸ ਦੀ ਅਗਲੀ ਸੁਣਵਾਈ 21 ਅਪਰੈਲ ਨੂੰ

    ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਚਕੂਲਾ ਦੀ ਸੀਬੀਆਈ ਅਦਾਲਤ ਵਿੱਚ ਚੱਲ ਰਹੇ ਕਥਿਤ ਨਿਪੁੰਸਕਤਾ ਕੇਸ ਵਿੱਚ ਮਾਣਯੋਗ ਹਾਈਕੋਰਟ ਵਿੱਚ ਅਗਲੀ ਸੁਣਵਾਈ ਹੁਣ 21 ਅਪਰੈਲ ਨੂੰ ਹੋਵੇਗੀ। ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਾਰੀਆਂ ਧਿਰਾਂ ਨੂੰ 21 ਅਪਰੈਲ ਨੂੰ ਅੰਤਿਮ ਬਹਿਸ ਕਰਨ ਦਾ ਆਦੇਸ਼ ਦਿੱਤਾ ਹੈ।

    ਜ਼ਿਕਰਯੋਗ ਹੈ ਕਿ ਸਾਲ 2019 ਵਿੱਚ ਪੰਚਕੂਲਾ ਸੀਬੀਆਈ ਕੋਰਟ ਨੇ ਸੀਬੀਆਈ ਨੂੰ ਆਦੇਸ਼ ਦਿੱਤਾ ਸੀ ਕਿ ਉਹ ਕੇਸ ਡਾਇਰੀ ਅਤੇ ਕੁਝ ਹੋਰ ਦਸਤਾਵੇਜ਼ ਬਚਾਅ ਪੱਖ ਨੂੰ ਦੇਣ। ਪੰਚਕੂਲਾ ਸੀਬੀਆਈ ਕੋਰਟ ਦੇ ਇਸ ਫੈਸਲੇ ਨੂੰ ਸੀਬੀਆਈ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ, ਜਿਸ ਕਾਰਨ ਇਸ ਮਾਮਲੇ ’ਚ ਸੀਬੀਆਈ ਕੋਰਟ ਪੰਚਕੂਲਾ ਵਿੱਚ ਅਜੇ ਤੱਕ ਕੋਈ ਕਾਰਵਾਈ ਨਹੀਂ ਹੋ ਰਹੀ ਸੀ। ਮਾਣਯੋਗ ਹਾਈਕੋਰਟ ਨੇ ਅੱਜ 28 ਮਾਰਚ ਨੂੰ ਇਸ ਮਾਮਲੇ ’ਚ ਸੁਣਵਾਈ ਕਰਦਿਆਂ ਸਾਰੀਆਂ ਧਿਰਾਂ ਨੂੰ 21 ਅਪਰੈਲ ਨੂੰ ਬਹਿਸ ਕਰਨ ਦੇ ਆਦੇਸ਼ ਦਿੱਤੇ ਹਨ |

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here