ਬਰਗਾੜੀ ਮਾਮਲਾ: ਜਾਂਚ ਟੀਮ ਨੇ ਬਚਾਅ ਪੱਖ ਨੂੰ ਸੌਂਪੀਆਂ ਅਧੂਰੀਆਂ ਕਾਪੀਆਂ
(ਸੁਖਜੀਤ ਮਾਨ) ਫਰੀਦਕੋਟ। ਬਰਗਾੜੀ ਮਾਮਲੇ ’ਚ ਅੱਜ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਫਰੀਦਕੋਟ ਦੀ ਅਦਾਲਤ ਵਿਖੇ ਸੁਣਵਾਈ ਹੋਈ। ਸੁਣਵਾਈ ਦੌਰਾਨ ਵਿਸ਼ੇਸ਼ ਜਾਂਚ ਟੀਮ ਨੇ ਬਚਾਅ ਪੱਖ ਨੂੰ ਚਲਾਨ ਦੀਆਂ ਕਾਪੀਆਂ ਸੌਂਪੀਆਂ। ਮਾਮਲੇ ਨਾਲ ਸਬੰਧਿਤ ਅਗਲੀ ਸੁਣਵਾਈ 30 ਮਈ ਨੂੰ ਹੋਵੇਗੀ।
ਇਸ ਸਬੰਧੀ ‘ਸੱਚ ਕਹੂੰ’ ਨਾਲ ਗੱਲਬਾਤ ਕਰਦਿਆਂ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਵੱਲੋਂ ਪੇਸ਼ ਹੋਏ ਐਡਵੋਕੇਟ ਹਰੀਸ਼ ਛਾਬੜਾ ਨੇ ਦੱਸਿਆ ਕਿ ਅੱਜ ਦੀ ਸੁਣਵਾਈ ਦੌਰਾਨ ਜਾਂਚ ਟੀਮ ਨੇ ਚਲਾਨ ਦੀਆਂ ਕਾਪੀਆਂ ਸੌਂਪੀਆਂ ਹਨ ਪਰ ਉਹ ਅਧੂਰੀਆਂ ਹਨ। ਉਨ੍ਹਾਂ ਦੱਸਿਆ ਕਿ ਮਾਣਯੋਗ ਅਦਾਲਤ ਨੂੰ ਇਸ ਬਾਰੇ ਜਾਣੂੰ ਕਰਵਾ ਦਿੱਤਾ ਹੈ ਜਿਸ ’ਤੇ ਅਦਾਲਤ ਨੇ ਜਾਂਚ ਟੀਮ ਨੂੰ ਬਾਕੀ ਕਾਪੀਆਂ 30 ਮਈ ਨੂੰ ਹੋਣ ਵਾਲੀ ਸੁਣਵਾਈ ਤੇ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ ਹਨ। ਅੱਜ ਦੀ ਸੁਣਵਾਈ ਦੌਰਾਨ ਪੂਜਨੀਕ ਗੁਰੂ ਜੀ ਵੀਡੀਓ ਕਾਨਫਰੰਸ ਰਾਹੀਂ ਸ਼ਾਮਲ ਹੋਏ ਅੱਠ ਵਿਅਕਤੀ ਨਿੱਜੀ ਤੌਰ ’ਤੇ ਵੀ ਹਾਜ਼ਰ ਹੋਏ ਜਿਨ੍ਹਾਂ ਵੱਲੋਂ ਐਡਵੋਕੇਟ ਵਿਨੋਦ ਕੁਮਾਰ ਮੋਂਗਾ ਤੇ ਐਡਵੋਕੇਟ ਬਸੰਤ ਸਿੰਘ ਸਿੱਧੂ ਪੇਸ਼ ਹੋਏ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ