ਚੰਡੀਗੜ੍ਹ (ਐੱਮ. ਕੇ. ਸ਼ਾਇਨਾ)। ਬੇਅਦਬੀ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਦੀ SIT ਵੱਲੋਂ ਕੀਤੀ ਗਈ ਜਾਂਚ ਨੂੰ ਲੈ ਕੇ ਬੁੱਧਵਾਰ ਨੂੰ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਲੰਮੀ ਬਹਿਸ ਹੋਈ। ਬਹਿਸ ਦੌਰਾਨ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਵਕੀਲਾਂ ਵੱਲੋਂ ਐਸਆਈਟੀ ਵੱਲੋਂ ਕੀਤੀ ਗਈ ਜਾਂਚ ‘ਤੇ ਸਵਾਲ ਉਠਾਏ ਗਏ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਅਜੇ ਤੱਕ ਅਦਾਲਤ ਵਿੱਚ ਪੂਰੇ ਦਸਤਾਵੇਜ਼ ਜਮ੍ਹਾਂ ਨਹੀਂ ਕਰਵਾਏ ਹਨ। ਹੁਣ ਇਸ ਮਾਮਲੇ ’ਚ ਅੱਗੇ ਦੀ ਬਹਿਸ ਲਈ ਕੋਰਟ ਵਿੱਚ 16 ਅਗਸਤ ਨੂੰ ਸੁਣਵਾਈ ਹੋਵੇਗੀ।
ਜ਼ਿਕਰਯੋਗ ਹੈ ਕਿ ਪੰਜਾਬ ਦੀ ਪਿਛਲੀ ਕਾਂਗਰਸ ਸਰਕਾਰ ਸਮੇਂ ਬਣਾਈ ਗਈ ਐਸ.ਆਈ.ਟੀ ਵੱਲੋਂ ਸਿਆਸੀ ਦਬਾਅ ਹੇਠ ਜਾਂਚ ਕਰਦਿਆਂ ਦੁਰਭਾਵਨਾ ਪੂਰਨ ਪੂਜਨੀਕ ਗੁਰੂ ਜੀ ਨੂੰ ਕਿਸੇ ਆਰੋਪੀ ਦੇ ਬਿਆਨ ‘ਤੇ ਚਲਾਨ ‘ਚ ਨਾਮਜ਼ਦ ਕੀਤਾ ਗਿਆ ਜਦੋਂਕਿ ਸੀਬੀਆਈ ਇਸ ਮਾਮਲੇ ’ਚ ਨਾਮਜ਼ਦ ਸਾਰੇ ਡੇਰਾ ਪ੍ਰੇਮੀਆਂ ਨੂੰ ਕਲੀਨ ਚਿੱਟ ਦੇ ਚੁੱਕੀ ਹੈ। ਪਰ ਸਿਆਸੀ ਤੋਂ ਪ੍ਰੇਰਿਤ ਐਸਆਈਟੀ ਪੂਰੇ ਮਾਮਲੇ ਨੂੰ ਡੇਰਾ ਸ਼ਰਧਾਲੂਆਂ ਦੇ ਸਿਰ ਮੜ੍ਹਨ ਲਈ ਕੁਝ ਦਸਤਾਵੇਜ਼ਾਂ ਨੂੰ ਅਦਾਲਤ ਦੀ ਪ੍ਰਕਿਰਿਆ ਦਾ ਹਿੱਸਾ ਬਣਾਉਣ ਤੋਂ ਪਿੱਛੇ ਹਟ ਰਹੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ